November 29, 2011 admin

ਪੰਜਾਬ ਰਾਜ ਪ੍ਰਵਾਸੀ ਭਾਰਤੀ ਕਮਿਸ਼ਨ ਦੇ ਚੇਅਰਮੈਨ ਵਜੋਂ ਜਸਟਿਸ ਅਰਵਿੰਦ ਕੁਮਾਰ ਦੇ ਨਾਂ ਨੂੰ ਪ੍ਰਵਾਨਗੀ

ਚੰਡੀਗੜ•, 29 ਨਵੰਬਰ:  ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਪੰਜਾਬ ਰਾਜ ਪ੍ਰਵਾਸੀ ਭਾਰਤੀ ਕਮਿਸ਼ਨ ਦੇ ਗਠਨ ਅਤੇ  ਜਸਟਿਸ (ਸੇਵਾਮੁਕਤ) ਸ਼੍ਰੀ ਅਰਵਿੰਦ ਕੁਮਾਰ ਨੂੰ ਇਸ ਦਾ ਚੇਅਰਮੈਨ ਨਿਯੁਕਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਇਕ ਸਰਕਾਰੀ ਬੁਲਾਰੇ ਅਨੁਸਾਰ ਮੁੱਖ ਮੰਤਰੀ ਨੇ ਸ੍ਰੀ ਜਗਤਾਰ ਸਿੰਘ, ਸਪੁੱਤਰ ਸ਼੍ਰੀ ਪ੍ਰੀਤਮ ਸਿੰਘ, ਵਾਸੀ ਹੁਸ਼ਿਆਰਪੁਰ ਦੀ ਪੰਜਾਬ ਰਾਜ ਪ੍ਰਵਾਸੀ ਭਾਰਤੀ ਕਮਿਸ਼ਨ ਦੇ ਮੈਂਬਰ ਵਜੋਂ ਨਿਯੁਕਤੀ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਤੋਂ ਇਲਾਵਾ ਸ੍ਰੀ ਮੱਖਣ ਸਿੰਘ, ਸਪੁੱਤਰ ਸ਼੍ਰੀ ਲਾਲ ਸਿੰਘ, ਵਾਸੀ ਫਿਰੋਜ਼ਪੁਰ ਨੂੰ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ।
ਇਸੇ ਦੌਰਾਨ ਮੁੱਖ ਮੰਤਰੀ ਨੇ ਸ਼੍ਰੀ ਸੰਪੂਰਨ ਸਿੰਘ, ਸਪੁੱਤਰ ਸ੍ਰੀ ਕਸ਼ਮੀਰ ਸਿੰਘ, ਵਾਸੀ ਪਿੰਡ ਬਹਿਕ ਬੋਦਲਾ, ਜਿਲ•ਾ ਫਾਜ਼ਿਲਕਾ ਅਤੇ ਸ਼੍ਰੀ ਹਰਦੀਪ ਸਿੰਘ, ਸਪੁੱਤਰ ਸ਼੍ਰੀ ਸ਼ਮਸ਼ੇਰ ਸਿੰਘ, ਵਾਸੀ ਫਾਜ਼ਿਲਕਾ  ਨੂੰ ਪੈਪਸੂ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ ਦੇ ਬੋਰਡ ਆਫ ਡਾਇਰੈਕਟਰਜ਼ ਦਾ ਮੈਂਬਰ ਨਿਯੁਕਤ ਕੀਤਾ ਹੈ। ਇਸ ਤੋਂ ਇਲਾਵਾ  ਸ੍ਰੀ ਵਿਨੋਦ ਕੁਮਾਰ ਹੰਸ ਸਪੁੱਤਰ ਸ਼੍ਰੀ ਸਾਧੂ ਰਾਮ, ਵਾਸੀ ਹੁਸ਼ਿਆਰਪੁਰ ਨੂੰ ਸਫਾਈ ਕਰਮਚਾਰੀ ਭਲਾਈ ਬੋਰਡ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ।   ਇਨ•ਾਂ ਨਿਯੁਕਤੀਆਂ ਸਬੰਧੀ ਰਸਮੀ ਹੁਕਮ ਛੇਤੀ ਹੀ ਜਾਰੀ ਕੀਤੇ ਜਾ ਰਹੇ ਹਨ। 

Translate »