ਬਠਿੰਡਾ, 30 ਨਵੰਬਰ -ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸਨ ਪੰਜਾਬ, ਚੰਡੀਗੜ• ਦੇ ਜ਼ਿਲ•ਾ ਕੇਂਦਰ ਬਠਿੰਡਾ ਵੱਲੋਂ ਸੈਂਟਰ ਫਾਰ ਲਾਅ, ਜਸਟਿਸ ਅਤੇ ਗਵਰਨੈਸ ਮੈਗਸੀਪਾ ਚੰਡੀਗੜ• ਦੇ ਸਹਿਯੋਗ ਨਾਲ ਸਥਾਨਕ ਸਰਕਟ ਹਾਊਸ ਬਠਿੰਡਾ ਵਿਖੇ ਲਗਾਇਆ ਤਿੰਨ ਦਿਨਾ ਟ੍ਰੇਨਿੰਗ ਪ੍ਰੋਗਰਾਮ ਅੱਜ ਸਮਾਪਤ ਹੋ ਗਿਆ। ਇਸ ਤਿੰਨ ਦਿਨਾ ਟ੍ਰੇਨਿੰਗ ਪ੍ਰੋਗਰਾਮ ਵਿਚ ਮੈਗਸੀਪਾ ਦੇ ਰਿਸੋਰਸ ਪਰਸਨਾਂ ਸ੍ਰੀ ਰਘੁਵੀਰ ਸਿੰਘ ਲੈਕਚਰਾਰ ਬਾਬਾ ਫ਼ਰੀਦ ਲਾਅ ਕਾਲਜ, ਫ਼ਰੀਦਕੋਟ, ਡਾ. ਸ਼ਰਨਜੀਤ ਕੌਰ, ਸ੍ਰੀਮਤੀ ਜਸਮੀਤ ਕੌਰ, ਸ੍ਰੀ ਅਰੁਣ ਕੁਮਾਰ ਸਹਾਇਕ ਪ੍ਰੋਫੈਸਰ ਪੰਜਾਬੀ ਯੂਨੀਵਰਸਿਟੀ ਖੇਤਰੀ ਕੇਂਦਰ ਬਠਿੰਡਾ ਅਤੇ ਸ੍ਰੀ ਬੰਸੀ ਲਾਲ ਸਚਦੇਵਾ ਐਡਵੋਕੇਟ ਜ਼ਿਲ•ਾ ਕਚਹਿਰੀ ਬਠਿੰਡਾ ਵੱਲੋਂ ਮਨੁੱਖੀ ਅਧਿਕਾਰਾਂ ਦੀ ਉਤਪਤੀ ਅਤੇ ਵਿਕਾਸ, ਮਨੁੱਖੀ ਅਧਿਕਾਰ ਐਕਟ 1993, ਭਾਰਤੀ ਸੰਵਿਧਾਨ ਅਤੇ ਮਨੁੱਖੀ ਅਧਿਕਾਰ, ਮਨੁੱਖੀ ਅਧਿਕਾਰ ਅਤੇ ਸਮਾਜ ਦੇ ਵੱਖ-ਵੱਖ ਵਰਗ, ਅਣਮਨੁੱਖੀ ਵਤੀਰੇ ਉਪਰ ਅੰਤਰਰਾਸ਼ਟਰੀ ਕਨਵੈਨਸ਼ਨ, ਮਨੁੱਖੀ ਅਧਿਕਾਰਾਂ ਨੂੰ ਉਤਸ਼ਾਹਿਤ ਕਰਨ ਵਿਚ ਗੈਰ-ਸਰਕਾਰੀ ਸੰਸਥਾਵਾਂ ਦੀ ਭੂਮਿਕਾ, ਮਨੁੱਖੀ ਅਧਿਕਾਰ ਫ਼ੌਜਦਾਰੀ ਨਿਆਇਕ ਪ੍ਰਣਾਲੀ, ਮਨੁੱਖੀ ਅਧਿਕਾਰਾਂ ਨੂੰ ਉਤਸ਼ਾਹਿਤ ਅਤੇ ਸੁਰੱਖਿਅਤ ਕਰਨ ਵਿਚ ਭਾਰਤੀ ਨਿਆਂ ਪਾਲਿਕਾ ਦਾ ਰੋਲ ਅਤੇ ਮਨੁੱਖੀ ਅਧਿਕਾਰਾਂ ਉਪਰ ਵਿਸ਼ਵ ਵਿਆਪੀ ਘੋਸ਼ਣਾ-1948 ਆਦਿ ਵਿਸ਼ਿਆਂ ਉਪਰ ਚਾਨਣਾ ਪਾਇਆ ਗਿਆ।
ਇਸ ਟ੍ਰੇਨਿੰਗ ਪ੍ਰੋਗਰਾਮ ਵਿਚ 50 ਦੇ ਕਰੀਬ ਭਾਗੀਦਾਰਾਂ ਨੇ ਹਿੱਸਾ ਲਿਆ ਅਤੇ ਬਾਅਦ ਵਿਚ ਹੋਈ ਖੁੱਲ•ੀ ਬਹਿਸ ਦੌਰਾਨ ਉਨ•ਾਂ ਨੇ ਮੈਗਸੀਪਾ ਦੇ ਇਸ ਯਤਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਤਰ•ਾਂ ਦੇ ਟ੍ਰੇਨਿੰਗ ਪ੍ਰੋਗਰਾਮ ਬਹੁਤ ਜ਼ਰੂਰੀ ਹਨ ਅਤੇ ਇਨ•ਾਂ ਪ੍ਰੋਗਰਾਮਾਂ ਰਾਹੀਂ ਹੀ ਸਮਾਜ ਵਿਚ ਜਾਗਰੂਕਤਾ ਪੈਦਾ ਕੀਤੀ ਜਾ ਸਕਦੀ ਹੈ, ਜਿਸ ਨਾਲ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨੂੰ ਘਟਾਇਆ ਜਾ ਸਕਦਾ ਹੈ। ਇਸ ਟ੍ਰੇਨਿੰਗ ਪ੍ਰੋਗਰਾਮ ਵਿਚ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਭਾਗੀਦਾਰਾਂ ਵਿਚ ਬਹੁਤ ਸਾਰਾ ਉਤਸ਼ਾਹ ਦੇਖਿਆ ਗਿਆ। ਉਨ•ਾਂ ਨੇ ਕਿਹਾ ਕਿ ਅਸੀਂ ਇਸ ਟ੍ਰੇਨਿੰਗ ਪ੍ਰੋਗਰਾਮ ਤੋਂ ਜੋ ਕੁਝ ਸਿੱਖਿਆ ਹੈ, ਉਸ ਨੂੰ ਹੇਠਲੇ ਪੱਧਰ ‘ਤੇ ਜ਼ਰੂਰ ਪਹੁੰਚਾਵਾਂਗੇ ਤਾਂ ਜੋ ਇਸ ਟ੍ਰੇਨਿੰਗ ਪ੍ਰੋਗਰਾਮ ਦਾ ਅਸਲ ਮਕਸਦ ਪੂਰਾ ਕੀਤਾ ਜਾ ਸਕੇ। ਟ੍ਰੇਨਿੰਗ ਪ੍ਰੋਗਰਾਮ ਦੇ ਅੰਤ ਵਿਚ ਮੁੱਖ ਮਹਿਮਾਨ ਦੇ ਰੂਪ ਵਿਚ ਪਹੁੰਚੇ ਐਸ ਡੀ ਐਮ ਬਠਿੰਡਾ ਸ੍ਰੀ ਸੰਦੀਪ ਰਿਸ਼ੀ ਨੇ ਮੈਗਸੀਪਾ ਦੇ ਇਸ ਯਤਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਤਰ•ਾਂ ਦੇ ਪ੍ਰੋਗਰਾਮ ਸਮੇਂ ਦੀ ਲੋੜ ਹਨ। ਉਨ•ਾਂ ਕਿਹਾ ਕਿ ਮਨੁੱਖੀ ਅਧਿਕਾਰਾਂ ਨਾਲ ਸੰਬੰਧਿਤ ਅੰਤਰਰਾਸ਼ਟਰੀ, ਰਾਸ਼ਟਰੀ ਅਤੇ ਰਾਜ ਪੱਧਰ ਦੇ ਕਈ ਸੰਗਠਨ ਅਤੇ ਕਾਨੂੰਨ ਹਨ ਪਰੰਤੂ ਆਮ ਲੋਕਾਂ ਵਿਚ ਇਨ•ਾਂ ਬਾਰੇ ਜਾਗਰੂਕਤਾ ਦੀ ਕਮੀ ਹੈ, ਜੋ ਕਿ ਇਨ•ਾਂ ਟ੍ਰੇਨਿੰਗ ਪ੍ਰੋਗਰਾਮਾਂ ਰਾਹੀਂ ਹੀ ਦੂਰ ਕੀਤੀ ਜਾ ਸਕਦੀ ਹੈ। ਉਨ•ਾਂ ਭਾਗੀਦਾਰਾਂ ਨੂੰ ਅਪੀਲ ਕੀਤੀ ਕਿ ਇਸ ਟ੍ਰੇਨਿੰਗ ਪ੍ਰੋਗਰਾਮ ਤੋਂ ਇਕ ਚੰਗਾ ਸੁਨੇਹਾ ਲੈ ਕੇ ਜਾਣ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਇਸ ਬਾਰੇ ਜਾਗਰੂਕ ਕਰਨ ਤਾਂ ਹੀ ਇਸ ਟ੍ਰੇਨਿੰਗ ਦਾ ਅਸਲ ਮਨੋਰਥ ਪੂਰਾ ਹੋ ਸਕਦਾ ਹੈ। ਪ੍ਰੋਗਰਾਮ ਦੌਰਾਨ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਡਾ ਕੰਵਲਜੀਤ ਸਿੰਘ ਸੰਧੂ ਨੇ ਵੀ ਸੰਬੋਧਨ ਕੀਤਾ। ਪ੍ਰੋਗਰਾਮ ਦੇ ਅੰਤ ਵਿਚ ਐਸ. ਡੀ. ਐਮ. ਸ੍ਰੀ ਸੰਦੀਪ ਰਿਸ਼ੀ ਨੇ ਭਾਗੀਦਾਰਾਂ ਨੂੰ ਪ੍ਰਮਾਣ ਪੱਤਰ ਵੰਡੇ ਅਤੇ ਪ੍ਰੋਜੈਕਟਰ ਕੋਅਰਡੀਨੇਟਰ ਮੈਗਸੀਪਾ ਸ੍ਰੀ ਮਨਦੀਪ ਸਿੰਘ ਨੇ ਸਾਰਿਆਂ ਦਾ ਧੰਨਵਾਦ ਕੀਤਾ।