November 30, 2011 admin

ਮਾਣਕ ਦੇ ਦਿਹਾਂਤ ‘ਤੇ ਗਾਬੜੀਆ ਵੱਲੋਂ ਦੁੱਖ ਦਾ ਪ੍ਰਗਟਾਵਾ

ਲੁਧਿਆਣਾ, 30 ਨਵੰਬਰ -ਕਲੀਆ ਦੇ ਬਾਦਸ਼ਾਹ ਵੱਜੋਂ ਦੁਨੀਆਂ ਭਰ ‘ਚ ਨਾਮਣਾ ਖੱਟਣ ਵਾਲੇ ਸ੍ਰੀ ਕੁਲਦੀਪ ਮਾਣਕ (62 ਸਾਲ) ਦਾ ਅੱਜ ਲੁਧਿਆਣਾ ਦੇ ਦਿਆਨੰਦ ਮੈਡੀਕਲ ਕਾਲਜ ਅਤੇ ਹਸਪਤਾਲ ‘ਚ ਦਿਹਾਂਤ ਹੋ ਗਿਆ ਹੈ। ਉਹ ਪਿਛਲੇ ਕੁਝ ਸਮੇਂ ਤੋਂ ਮਿਹਦੇ ਦੀ ਬਿਮਾਰੀ ਤੋਂ ਪੀੜਤ ਸਨ। ਸ੍ਰੀ ਮਾਣਕ ਦੇ ਦਿਹਾਂਤ ‘ਤੇ ਦੁੱਖ ਪ੍ਰਗਟ ਕਰਦਿਆਂ ਜੇਲ੍ਹਾਂ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਜੱਥੇਦਾਰ ਹੀਰਾ ਸਿੰਘ ਗਾਬੜੀਆਂ ਨੇ ਇਸਨੂੰ ਪੰਜਾਬੀ ਸੰਗੀਤ ‘ਚ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਮਾਣਕ ਦੀ ਇਸ ਬੇਵਕਤੀ ਮੌਤ ਨਾਲ ਪੰਜਾਬੀ ਸੰਗੀਤ  ਦੇ ਇਕ ਸੁਨਹਿਰੇ ਦੌਰ ਦਾ ਅੰਤ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਮਾਣਕ ਦੀ ਪੰਜਾਬੀ ਸੱਭਿਆਚਾਰ ਤੇ ਗੀਤ-ਸੰਗੀਤ ਨੂੰ ਵਡਮੁੱਲੀ ਦੇਣ ਹੈ ਅਤੇ ਉਨ੍ਹਾਂ ਦਾ ਨਾਂ ਪੰਜਾਬੀ ਗਾਇਕੀ ‘ਚ ਹਮੇਸ਼ਾ ਹੀ ਅਦਬ ਨਾਲ ਲਿਆ ਜਾਵੇਗਾ। ਇਸ ਦੁੱਖ ਦੀ ਘੜੀ ‘ਚ ਉਨ੍ਹਾਂ ਸ੍ਰੀ ਮਾਣਕ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਅਰਦਾਸ ਕੀਤੀ ਕਿ ਪ੍ਰਮਾਤਮਾ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।

Translate »