ਪਟਿਆਲਾ: 1 ਦਸੰਬਰ: ਪਟਿਆਲਾ ਤੋਂ ਰੋਜ਼ਾਨਾ ਅਜੀਤ ਅਖ਼ਬਾਰ ਦੇ ਪੱਤਰਕਾਰ ਸ੍ਰ: ਜਸਪਾਲ ਸਿੰਘ ਢਿੱਲੋਂ ਦੇ ਪਿਤਾ ਸਵ: ਸ੍ਰ: ਕੌਰ ਸਿੰਘ ਦੀ ਪਹਿਲੀ ਬਰਸੀ ਮੌਕੇ ਗੁਰਦੁਆਰਾ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਨੇੜੇ 23 ਨੰਬਰ ਫਾਟਕ ਪਟਿਆਲਾ ਵਿਖੇ ਕੀਰਤਨ ਅਤੇ ਅਰਦਾਸ ਹੋਈ ਜਿਸ ਵਿੱਚ ਸਮਾਜਿਕ, ਧਾਰਮਿਕ ਤੇ ਰਾਜਨੀਤਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਸਵ: ਸ੍ਰ: ਕੌਰ ਸਿੰਘ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ । ਇਸ ਮੌਕੇ ਭਾਈ ਦਲਜਿੰਦਰ ਸਿੰਘ ਦੇ ਕੀਰਤਨੀ ਜਥੇ ਵੱਲੋਂ ਕੀਰਤਨ ਕਰਕੇ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਜੋੜਿਆ।
ਸਵ: ਸ੍ਰ: ਕੌਰ ਸਿੰਘ ਦੀ ਪਹਿਲੀ ਬਰਸੀ ਮੌਕੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਕੇਂਦਰੀ ਵਿਦੇਸ਼ ਰਾਜ ਮੰਤਰੀ ਸ਼੍ਰੀਮਤੀ ਪ੍ਰਨੀਤ ਕੌਰ, ਵਿਧਾਇਕ ਸ੍ਰ: ਬਿਕਰਮ ਸਿੰਘ ਮਜੀਠੀਆ, ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਸ੍ਰ: ਸੁਖਦੇਵ ਸਿੰਘ ਢੀਂਡਸਾ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਸ਼ੋਕ ਸੰਦੇਸ਼ ਵਿੱਚ ਢਿੱਲੋਂ ਪਰਿਵਾਰ ਨਾਲ ਡੂੰਘੀ ਹਮਦਰਦੀ ਜਤਾਈ ਅਤੇ ਨਗਰ ਸੁਧਾਰ ਟਰਸਟ ਪਟਿਆਲਾ ਦੇ ਚੇਅਰਮੈਨ ਸ੍ਰ: ਇੰਦਰਮੋਹਨ ਸਿੰਘ ਬਜਾਜ, ਗੁਰਦੁਆਰਾ ਸਾਹਿਬ ਦੇ ਚੇਅਰਮੈਨ ਸ੍ਰ: ਤੇਜਿੰਦਰ ਸਿੰਘ ਲੋਹਗੜ੍ਹ ਅਤੇ ਸੇਵਾ ਮੁਕਤ ਡੀ.ਆਈ.ਜੀ. ਸ੍ਰ: ਹਰਿੰਦਰ ਸਿੰਘ ਚਾਹਲ ਨੇ ਸਵ: ਸ੍ਰ: ਕੌਰ ਸਿੰਘ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ । ਇਸ ਮੌਕੇ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਪੰਜਾਬ ਦੇ ਚੇਅਰਮੈਨ ਪ੍ਰੋ: ਕ੍ਰਿਪਾਲ ਸਿੰਘ ਬਡੂੰਗਰ, ਮੈਂਬਰ ਪੰਜਾਬ ਲੋਕ ਸੇਵਾ ਕਮਿਸ਼ਨ ਡਾ. ਸਤਵੰਤ ਸਿੰਘ ਮੋਹੀ, ਸਹਿਕਾਰੀ ਬੈਂਕ ਪਟਿਆਲਾ ਦੇ ਉਪ ਚੇਅਰਮੈਨ ਸ੍ਰ: ਨਰਦੇਵ ਸਿੰਘ ਆਕੜੀ, ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਸ੍ਰ: ਬਲਵਿੰਦਰ ਸਿੰਘ ਸੈਫਦੀਪੁਰ, ਜ਼ਿਲ੍ਹਾ ਪ੍ਰੀਸ਼ਦ ਪਟਿਆਲਾ ਦੀ ਸਾਬਕਾ ਚੇਅਰਪਰਸਨ ਸ਼੍ਰੀਮਤੀ ਗੁਰਸ਼ਰਨ ਕੌਰ ਰੰਧਾਵਾ, ਡੀ.ਆਈ.ਜੀ. ਬਠਿੰਡਾ ਰੇਂਜ ਸ੍ਰ: ਪਰਮਰਾਜ ਸਿੰਘ ਉਮਰਾਨੰਗਲ, ਬਾਬਾ ਨਛੱਤਰ ਸਿੰਘ ਕਾਲੀ ਕੰਬਲੀਵਾਲੇ, ਖਾਲਸਾ ਕਾਲਜ਼ ਦੇ ਪ੍ਰਿੰਸੀਪਲ ਡਾ: ਧਰਮਿੰਦਰ ਸਿੰਘ ਉੱਭਾ, ਕੌਂਸਲਰ ਸ੍ਰ: ਜਸਪਾਲ ਸਿੰਘ ਪ੍ਰਧਾਨ, ਐਡਵੋਕੇਟ ਸ੍ਰ: ਕੁੰਦਨ ਸਿੰਘ ਨਾਗਰਾ ਤੇ ਐਡਵੋਕੇਟ ਸ੍ਰ: ਬਲਬੀਰ ਸਿੰਘ ਬਲਿੰਗ, ਕਮਾਂਡੈਂਟ ਆਈ.ਆਰ.ਬੀ. ਸ੍ਰ: ਗੁਰਦੀਪ ਸਿੰਘ, ਡਾ: ਡੀ.ਐਸ. ਭੁੱਲਰ, ਡਾ: ਹਰਸ਼ਿੰਦਰ ਕੌਰ, ਸ੍ਰ: ਤੇਜਿੰਦਰ ਸਿੰਘ ਲੋਹਗੜ੍ਹ, ਸ੍ਰ: ਸੁਰਜੀਤ ਸਿੰਘ ਭੱਟੀ, ਸ੍ਰ: ਰਵਿੰਦਰ ਸਿੰਘ ਵਿੰਦਾ, ਸ੍ਰ: ਤਰਲੋਚਨ ਸਿੰਘ ਧਾਂਦਲੀ, ਸ੍ਰ: ਜਸਪ੍ਰੀਤ ਸਿੰਘ ਭਾਟੀਆ, ਐਸ.ਪੀ. (ਓਪਰੇਸ਼ਨ) ਸ੍ਰ: ਐਸ.ਐਸ. ਬੋਪਾਰਾਏ, ਡੀ.ਐਸ.ਪੀ. ਸ੍ਰ: ਹਰਪਾਲ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫਸਰ ਸ੍ਰ: ਇਸ਼ਵਿੰਦਰ ਸਿੰਘ ਗਰੇਵਾਲ, ਸੀ.ਆਈ.ਏ. ਇੰਚਾਰਜ ਇੰਸਪੈਕਟਰ ਸੁਖਮਿੰਦਰ ਸਿੰਘ ਚੌਹਾਨ, ਡਾ: ਬੀ.ਐਲ. ਭਾਰਦਵਾਜ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੱਤਰਕਾਰ ਭਾਈਚਾਰੇ, ਸਮਾਜਿਕ, ਧਾਰਮਿਕ ਤੇ ਰਾਜਸੀ ਪਾਰਟੀਆਂ ਦੇ ਆਗੂਆਂ ਨੇ ਬਰਸੀ ਸਮਾਗਮ ਵਿੱਚ ਹਾਜਰੀ ਲਗਵਾਈ।