December 1, 2011 admin

ਮਾਦਾ ਭਰੂਣ ਹੱਤਿਆ ਰੋਕਣ ਲਈ ਸਮਾਜਿਕ ਯਤਨ ਤੇਜ ਕੀਤੇ ਜਾਣ ਬਾਦਲ

(ਲੰਬੀ) ਸ੍ਰੀ ਮੁਕਤਸਰ ਸਾਹਿਬ : 1 ਦਸੰਬਰ  : ਮੁੱਖ ਮੰਤਰੀ ਸ: ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਹੈ ਮਾਦਾ ਭਰੂਣ ਹੱਤਿਆ ਰੋਕਣ ਹਿੱਤ ਸਰਕਾਰ ਵੱਲੋਂ ਕਾਨੂੰਨੀ ਕੋਸ਼ਿਸਾਂ ਕੀਤੀਆਂ ਜਾਂਦੀਆਂ ਹਨ ਪਰ ਇਸ ਸਮਾਜਿਕ ਬੁਰਾਈ ਦੇ ਖਾਤਮੇ ਲਈ ਸਮਾਜਿਕ ਯਤਨਾਂ ਨੂੰ ਵੀ ਤੇਜ ਕੀਤੇ ਜਾਣ ਦੀ ਲੋੜ ਹੈ। ਉਹ ਅੱਜ ਪਿੰਡ ਖਿਓਵਾਲੀ ਵਿਖੇ ਮਾਈ ਭਾਗੋ ਵੋਮੈਨ ਡਿਵੇਲਪਮੈਂਟ ਸੁਸਾਇਟੀ ਵੱਲੋਂ ਸ੍ਰੀ ਕ੍ਰਾਂਤੀਮੁਨੀ ਮਹਾਰਾਜ ਜੀ ਦੇ 85ਵੇਂ ਜਨਮ ਦਿਨ ਨੂੰ ਸਮਰਪਿਤ ਸਮਾਜਿਕ ਬੁਰਾਈਆਂ ਖਿਲਾਫ ਕਰਵਾਏ ਸੈਮੀਨਾਰ ਅਤੇ ਨਾਟਕ ਮੇਲੇ ਦੀ ਪ੍ਰਧਾਨਗੀ ਕਰ ਰਹੇ ਸਨ।
ਸ: ਬਾਦਲ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਮਾਤਾ ਭਰੂਣ ਹੱਤਿਆਂ ਕਾਨੂੰਨਨ ਅਪਰਾਧ ਹੈ ਅਤੇ ਸਮਾਜ ਨੂੰ ਇਸ ਬੁਰਾਈ ਦੇ ਖਾਤਮੇ ਲਈ ਨਿੱਘਰ ਯਤਨ ਕਰਨੇ ਚਾਹੀਦੇ ਹਨ। ਉਨ•ਾਂ ਕਿਹਾ ਕਿ ਸਾਨੂੰ ਗੁਰਬਾਣੀ ਤੋਂ ਸੇਧ ਲੈ ਕੇ ਇਸ ਬੁਰਾਈ ਵਿਰੁੱਧ ਇਕਜੁੱਟ ਹੋ ਜਾਣਾ ਚਾਹੀਦਾ ਹੈ। ਉਨ•ਾਂ ਕਿਹਾ ਕਿ ਗੁਰਾਬਣੀ ਵਿਚ ਨਾਰੀ ਨੂੰ ਉੱਚਾ ਦਰਜਾ ਦਿੱਤਾ ਹੈ। ਉਨ•੍ਰਾਂ ਕਿਹਾ ਕਿ ਪੰਜਾਬ ਸਰਕਾਰ ਔਰਤਾਂ ਦੀ ਭਲਾਈ ਲਈ ਅਨੇਕਾਂ ਸਕੀਮਾਂ ਚਲਾ ਰਹੀ ਹੈ। ਸਕੂਲੀ ਵਿਦਿਆਰਥਣਾਂ ਨੂੰ ਮਾਈ ਭਾਗੋ ਵਿਦਿਆ ਸਕੀਮ ਤਹਿਤ ਸਾਈਕਲਾਂ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਲੜਕੀਆਂ ਦੀ ਸਿੱਖਿਆਂ ਨੂੰ ਉਤਸਾਹਿਤ ਕੀਤਾ ਜਾਵੇ। ਇਸ ਮੌਕੇ ਉਨ•ਾਂ ਸੰਸਥਾਂ ਨੂੰ 5 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਣ ਵੀ ਕੀਤਾ। ਸੰਸਥਾ ਵੱਲੋਂ ਸ: ਬਾਦਲ ਨੂੰ ਸਨਮਾਨ ਚਿੰਨ• ਵੀ ਭੇਂਟ ਕੀਤਾ ਗਿਆ।  
ਇਸ ਤੋਂ ਪਹਿਲਾਂ ਸੁਸਾਇਟੀ ਦੀ ਪ੍ਰਧਾਨ ਬੀਬੀ ਉਸ਼ਾ ਰਾਣੀ ਨੇ ਸੰਸਥਾਂ ਵੱਲੋਂ ਪਿਛਲੇ ਸਮੇਂ ਵਿਚ ਕੀਤੇ ਸਮਾਜ ਭਲਾਈ ਦੇ ਕੰਮਾਂ ਬਾਰੇ ਜਾਣਾਕਰੀ ਦਿੱਤੀ। ਇਸ ਮੌਕੇ ਸਮਾਜਿਕ ਬੁਬਾਈਆਂ ਖਿਲਾਫ ਲੋਕਾਂ ਨੂੰ ਜਾਗਰੁਕ ਕਰਨ ਲਈ ਨਾਟਕਾਂ ਦਾ ਮੰਚਨ ਕੀਤਾ ਗਿਆ।
ਇਸ ਮੌਕੇ ਸ: ਅਰਸ਼ਦੀਪ ਸਿੰਘ ਥਿੰਦ ਡਿਪਟੀ ਕਮਿਸ਼ਨਰ, ਸ: ਇੰਦਰਮੋਹਨ ਸਿੰਘ ਐਸ.ਐਸ.ਪੀ., ਸ: ਅਵਤਾਰ ਸਿੰਘ ਬੰਨਵਾਲਾ, ਸ: ਅਮਰਜੀਤ ਸਿੰਘ ਆਦਿ ਵੀ ਹਾਜਰ ਸਨ।

Translate »