December 1, 2011 admin

ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਇੰਗਲਿਸ਼ ਵਿਸ਼ੇ ਦਾ ਰਿਫਰੈਸ਼ਰ ਕੋਰਸ ਸ਼ੁਰੂ

ਅੰਮ੍ਰਿਤਸਰ, 1 ਦਸੰਬਰ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅਕਾਦਮਿਕ ਸਟਾਫ ਕਾਲਜ ਵਲੋਂ 3-ਹਫਤਿਆਂ ਦਾ ਇੰਗਲਿਸ਼ ਵਿਸ਼ੇ ‘ਤੇ ਰਿਫਰੈਸ਼ਰ ਕੋਰਸ ਬੀਤੇ ਦਿਨੀ ਸ਼ੁਰੂ ਹੋ ਗਿਆ। ਇਹ ਕੋਰਸ ਵੱਖ-ਵੱਖ ਯੂਨੀਵਰਸਿਟੀ ਅਤੇ ਕਾਲਜ ਦੇ ਅੰਗਰੇਜ਼ੀ ਦੇ ਅਧਿਆਪਕਾਂ ਲਈ ਕਰਵਾਇਆ ਜਾ ਰਿਹਾ ਹੈ ਜੋ ਕਿ 19 ਦਸਬੰਰ ਤਕ ਚਲੇਗਾ।
ਪੰਜਾਬੀ ਯੂਨੀਵਰਸਿਟੀ  ਪਟਿਆਲਾ ਦੇ ਪ੍ਰੋਫੈਸਰ, ਡਾ. ਮਨਜੀਤਇੰਦਰ ਸਿੰਘ ਨੇ ਇਸ ਦਾ ਕੋਰਸ ਦਾ ਉਦਘਾਟਨ ਕੀਤਾ। ਅਕਾਦਮਿਕ ਸਟਾਫ ਕਾਲਜ ਦੇ ਡਾਇਰੈਕਟਰ, ਡਾ. ਸਤੀਸ਼ ਵਰਮਾ ਨੇ ਵਿਭਾਗ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਵਿਭਾਗ ਦੇ ਸੀਨੀਅਰ ਅਧਿਆਪਕ, ਡਾ. ਸੁਖਦੇਵ ਸਿੰਘ ਨੇ ਮੁੱਖ ਮਹਿਮਾਨ ਅਤੇ ਹੋਰਨਾਂ ਨੂੰ ਜੀ-ਆਇਆ ਕਿਹਾ।  ਅੰਗਰੇਜ਼ੀ ਵਿਭਾਗ ਦੇ ਮੁਖੀ, ਪ੍ਰੋਫੈਸਰ ਯੂ.ਬੀ. ਗਿੱਲ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ। ਇਸ ਮੌਕੇ ਡਾ. ਹਰਬੀਰ ਸਿੰਘ ਮਣਕੂ, ਡਾ. ਮਨਬੀਰ ਸਿੰਘ, ਡਾ. ਗੁਰਉਪਦੇਸ਼ ਸਿੰਘ ਵੀ ਹਾਜ਼ਰ ਸਨ।
ਡਾ. ਮਨਜੀਤਇੰਦਰ ਸਿੰਘ ਨੇ ਕਿਹਾ ਕਿ ਕਿਸੇ ਵੀ ਭਾਸ਼ਾ ਦੇ ਵਿਕਾਸ ਵਿਚ ਸਾਹਿਤ ਦਾ ਬਹੁਤ ਯੋਗਦਾਨ ਹੁੰਦਾ ਹੈ। ਉਨ•ਾਂ ਕਿਹਾ ਕਿ ਸਾਹਿਤ ਸਮਾਜ ਦੇ ਪ੍ਰਤੀਬਿੰਬ ਹੁੰਦਾ ਹੈ ਇਸ ਲਈ ਕਿਸੇ ਵੀ ਸਮਾਜ ਨੂੰ ਸਮਝਣ ਲਈ ਉਸ ਨਾਲ ਸਬੰਧਿਤ ਸਾਹਿਤ ਦੀ ਜਾਣਕਾਰੀ ਹੋਣੀ ਬਹੁਤ ਜ਼ਰੂਰੀ ਹੈ। ਉਨ•ਾਂ ਅਧਿਆਪਕਾਂ ਨੂੰ ਵੱਧ ਤੋਂ ਵੱਧ ਸਾਹਿਤ ਪੜ•ਨਾ ਲਈ ਕਿਹਾ ਤਾਂ ਜੋ ਉਹ ਵਿਦਿਆਰਥੀਆਂ ਨੂੰ ਭਾਸ਼ਾਂ ਪ੍ਰਤੀ ਪੂਰੀ ਜਾਣਕਾਰੀ ਦੇ ਸਕਣ ਅਤੇ ਸਾਹਿਤ ਦਾ ਹੋਰ ਵਿਕਾਸ ਹੋ ਸਕੇ।

Translate »