December 1, 2011 admin

ਪੰਜਾਬ ਤੇ ਪੰਥ ਦੁਸ਼ਮਣ ਕਾਂਗਰਸ ਨੂੰ ਸੂਬੇ ਦੀ ਰਾਜ ਸੱਤਾ ਦੇ ਨੇੜੇ ਨਾ ਫਟਕਣ ਦਿੱਤਾ ਜਾਵੇ-ਬਾਦਲ

ਮਹਿਰਾਜ (ਬਠਿੰਡਾ), 1 ਦਸੰਬਰ :  ਪੰਜਾਬ ਦੀਆਂ ਅਗਾਮੀ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਮੁਹਿੰਮ ਦਾ ਬਿਗਲ ਵਜਾਉਂਦਿਆਂ, ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਸਮੂਹ ਪੰਜਾਬੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ ਮੁਲਕ ਵਿੱਚ ਫੈਲੇ ਭ੍ਰਿਸ਼ਟਾਚਾਰ, ਅਨਪੜ•ਤਾ, ਬੇਰੁਜ਼ਗਾਰੀ, ਗਰੀਬੀ ਅਤੇ ਅਤਿ ਦੀ ਮਹਿੰਗਾਈ ਲਈ ਜ਼ਿੰਮੇਵਾਰ ਕਾਂਗਰਸ ਪਾਰਟੀ ਨੂੰ ਸੂਬੇ ਦੀ ਰਾਜ ਸੱਤਾ ਦੇ ਨੇੜੇ ਵੀ ਨਾ ਫਟਕਣ ਦੇਣ।
ਮਾਲਵੇ ਦੇ ਇਸ ਵੱਡੇ ਪਿੰਡ ਵਿੱਚ 66 ਕੇ.ਵੀ ਸਬ ਸਟੇਸ਼ਨ ਦਾ ਉਦਘਾਟਨ ਕਰਨ ਤੋਂ ਬਾਅਦ ਇਕ ਵਿਸ਼ਾਲ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ, ਸ. ਬਾਦਲ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਮੁਲਕ ਅਤੇ ਸੂਬਿਆਂ ਵਿੱਚ ਸਭ ਤੋਂ ਲੰਮਾ ਸਮਾਂ ਰਾਜ ਸੱਤਾ ‘ਤੇ ਕਾਬਜ਼ ਰਹੀ ਕਾਂਗਰਸ ਪਾਰਟੀ ਦੀਆਂ ਨੁਕਸਦਾਰ ਨੀਤੀਆਂ ਅਤੇ ਵਿਤਕਰੇਬਾਜ਼ੀ ਵਾਲੇ ਰਵੱਈਏ ਕਾਰਨ ਪੰਜਾਬ ਵਰਗੇ ਵਿਕਸਤ ਸੂਬੇ ਵੀ ਆਰਥਿਕ ਤੌਰ ‘ਤੇ ਡਾਵਾਂਡੋਲ ਹੋ ਗਏ ਹਨ। ਉਨ•ਾਂ ਕਿਹਾ ਕਿ ਕੇਂਦਰ ਵਿਚਲੀਆਂ ਕਾਂਗਰਸ ਹਕੂਮਤਾਂ ਨੇ ਸੂਬੇ ਦੀ ਰਾਜਧਾਨੀ, ਦਰਿਆਈ ਪਾਣੀ ਅਤੇ ਪੰਜਾਬੀ ਬੋਲਦੇ ਇਲਾਕੇ ਖੋਹ ਕੇ ਪੰਜਾਬ ਨਾਲ ਵਿਤਕਰਾ ਕੀਤਾ ਅਤੇ ਫਿਰ ਇੱਥੇ ਕੋਈ ਵੀ ਵੱਡੀ ਸਨਅਤ ਨਾ ਲਾ ਕੇ ਇਸ ਦੇ ਲੋੜੀਂਦੇ ਵਿਕਾਸ ਦੇ ਰਾਹ ਵਿੱਚ ਅੜਿੱਕੇ ਡਾਹੇ।
ਸ. ਬਾਦਲ ਨੇ ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਦੀ ਮੌਜੂਦਾ ਸਰਕਾਰ ਨੂੰ ਹੁਣ ਤੱਕ ਦੀ ਸਭ ਤੋਂ ਭ੍ਰਿਸ਼ਟ ਹਕੂਮਤ ਕਰਾਰ ਦਿੰਦਿਆਂ ਕਿਹਾ ਕਿ ਵੱਡੇ-ਵੱਡੇ ਘਪਲੇ ਕਰਨ ਵਾਲੀ ਇਸ ਸਰਕਾਰ ਦੇ ਮੰਤਰੀਆਂ ਨੇ ਖੇਡਾਂ ਵਰਗੇ ਅਹਿਮ ਕਾਰਜ ਨੂੰ ਵੀ ਨਹੀਂ ਬਖਸ਼ਿਆ ਅਤੇ ਰਾਸ਼ਟਰਮੰਡਲ ਖੇਡਾਂ ਵਿੱਚ 5 ਹਜ਼ਾਰ ਕਰੋੜ ਰੁਪਏ ਦਾ ਘਪਲਾ ਕਰਕੇ ਕੌਮਾਂਤਰੀ ਪੱਧਰ ‘ਤੇ ਮੁਲਕ ਦੀ ਇੱਜ਼ਤ ਨੂੰ ਵੱਟਾ ਲਾਇਆ। ਉਨ•ਾਂ ਨੇ ਕਿਹਾ ਕਿ ਟੈਲੀਕਾਮ ਘੁਟਾਲੇ ਦੀ 1 ਲੱਖ 65 ਹਜ਼ਾਰ ਕਰੋੜ ਰੁਪਏ ਦੀ ਰਕਮ ਨਾਲ ਪੰਜਾਬ ਦੇ 10 ਸਾਲਾਨਾ ਬਜਟ ਬਣਾਏ ਜਾ ਸਕਦੇ ਹਨ।
ਮੁਲਕ ਵਿੱਚ ਹਕੀਕੀ ਫੈਡਰਲ ਢਾਂਚੇ ਦੀ ਵਕਾਲਤ ਕਰਦਿਆਂ, ਸ. ਬਾਦਲ ਨੇ ਕਿਹਾ ਕਿ ਕੇਂਦਰ ਨੇ ਸਾਰੀਆਂ ਵਿੱਤੀ ਸ਼ਕਤੀਆਂ ਆਪਣੇ ਹੱਥ ਵਿੱਚ ਇਕੱਠੀਆਂ ਕਰਕੇ ਸੂਬਿਆਂ ਨੂੰ ‘ਮਿਊਂਸਪਲ ਕਮੇਟੀਆਂ’ ਬਣਾ ਕੇ ਰੱਖ ਦਿੱਤਾ ਹੈ। ਉਨ•ਾਂ ਕਿਹਾ ਕਿ ਹਰ ਸੂਬੇ ਨੂੰ ਆਪਣੇ ਵਿਕਾਸ ਲਈ ਕੀਤੇ ਜਾਣ ਵਾਲੇ ਕਾਰਜਾਂ ਲਈ ਕੇਂਦਰ ਸਰਕਾਰ ਦੇ ਮੂੰਹ ਵੱਲ ਵੇਖਣਾ ਪੈਂਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਵਿਕਾਸ ਕਾਰਜਾਂ ਲਈ ਫੰਡ ਦੇਣ ਲੱਗਿਆਂ ਵਿਰੋਧੀ ਪਾਰਟੀਆਂ ਦੀਆਂ ਸਰਕਾਰਾਂ ਵਾਲੇ ਸੂਬਿਆਂ ਨਾਲ ਵਿਤਕਰਾ ਕਰਦੀ ਹੈ। ਇਹੀ ਵਿਤਕਰੇਬਾਜ਼ੀ ਪੰਜਾਬ ਸਿਰ ਚੜ•ੇ ਕਰਜ਼ੇ ਲਈ ਜ਼ਿੰਮੇਵਾਰ ਹੈ।
ਸ. ਬਾਦਲ ਨੇ ਸੂਬੇ ਦੇ ਲੋਕਾਂ ਨੂੰ ਆ ਰਹੀਆਂ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਵੋਟ ਦਾ ਇਸਤੇਮਾਲ ਸੋਚ ਸਮਝ ਕੇ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਸਿਰਫ ਅਕਾਲੀ ਸਰਕਾਰਾਂ ਸਮੇਂ ਹੀ ਪੰਜਾਬ ਦਾ ਵਿਕਾਸ ਹੋਇਆ ਹੈ। ਸੂਬੇ ਦੀ ਮੌਜੂਦਾ ਅਕਾਲੀ-ਭਾਜਪਾ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਉਨ•ਾਂ ਕਿਹਾ ਕਿ ਇਕ ਲੱਖ ਨੌਜਵਾਨਾਂ ਨੂੰ ਨੌਕਰੀਆਂ ਦੇ ਕੇ ਪਿਛਲੀ ਕਾਂਗਰਸ ਸਰਕਾਰ ਵੱਲੋਂ ਸੂਬੇ ਵਿੱਚ ਫੈਲਾਈ ਬੇਰੁਜ਼ਗਾਰੀ ਨੂੰ ਠੱਲ• ਪਾਈ ਗਈ ਹੈ।
ਸ. ਬਾਦਲ ਨੇ ਸਿੱਖਿਆ, ਸਿਹਤ ਸਹੂਲਤਾਂ, ਖੇਡਾਂ, ਸਨਅਤੀਕਰਨ ਅਤੇ ਬਿਜਲੀ ਉਤਪਾਦਨ ਦੇ ਖੇਤਰ ਦੇ ਵੱਡੇ ਪ੍ਰਾਜੈਕਟਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਤਲਵੰਡੀ ਸਾਬੋ ਨੇੜੇ ਸਥਾਪਤ ਕੀਤੀ ਗਈ ਤੇਲ ਰਿਫਾਈਨਰੀ ਨਾਲ ਜਿੱਥੇ ਸੂਬੇ ਦੀ ਆਰਥਿਕਤਾ ਨੂੰ ਵੱਡਾ ਹੁਲਾਰਾ ਮਿਲੇਗਾ, ਉਥੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੂੰ ਰੁਜ਼ਗਾਰ ਵੀ ਮਿਲੇਗਾ। ਸੂਬੇ ਵਿੱਚ ਲਾਏ ਗਏ ਨਵੇਂ ਥਰਮਲ ਪਲਾਂਟਾਂ ਦੇ ਚਾਲੂ ਹੋਣ ਨਾਲ ਵਾਧੂ ਬਿਜਲੀ ਪੈਦਾ ਹੋਣ ਸਦਕਾ ਸੂਬੇ ਵਿੱਚ ਨਵੇਂ ਕਾਰਖਾਨੇ ਲੱਗਣਗੇ।
ਕਾਂਗਰਸ ਨੂੰ ਪੰਜਾਬ ਅਤੇ ਸਿੱਖ ਦੁਸ਼ਮਣ ਜਮਾਤ ਕਰਾਰ ਦਿੰਦਿਆਂ, ਸ. ਬਾਦਲ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਉੱਤੇ ਫੌਜੀ ਹਮਲਾ ਅਤੇ ਦਿੱਲੀ ਵਿੱਚ ਸਿੱਖਾਂ ਦੇ ਕਤਲੇਆਮ ਕਰਵਾ ਕੇ ਸਿੱਖ ਭਾਈਚਾਰੇ ਦੇ ਸਵੈ-ਮਾਣ ਨੂੰ ਡੂੰਘੀ ਠੇਸ ਪਹੁੰਚਾਈ ਹੈ। ਉਨ•ਾਂ ਕਿਹਾ ਕਿ ਸਿੱਖ ਕਾਂਗਰਸ ਦੇ ਇਨ•ਾਂ ਕਾਲਿਆਂ ਕਾਰਨਾਮਿਆਂ ਨੂੰ ਕਦੇ ਭੁੱਲ ਨਹੀਂ ਸਕਦੇ।
Êਪੰਜਾਬ ਦੇ ਅਮੀਰ ਵਿਰਸੇ ਨੂੰ ਸਦੀਆਂ ਤੱਕ ਸੰਭਾਲਣ ਦੇ ਆਪਣੀ ਸਰਕਾਰ ਵੱਲੋਂ ਕੀਤੇ ਉਪਰਾਲਿਆਂ ਦਾ ਜ਼ਿਕਰ ਕਰਦਿਆਂ, ਸ. ਬਾਦਲ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਵਿੱਚ ਕਾਇਮ ਕੀਤੇ ਗਏ ‘ਵਿਰਾਸਤ-ਏ-ਖਾਲਸਾ’ ਅੰਦਰ ਜਿਸ ਤਰੀਕੇ ਨਾਲ ਗੌਰਵਮਈ ਇਤਿਹਾਸਕ ਵਿਰਸੇ ਨੂੰ ਰੂਪਮਾਨ ਕੀਤਾ ਗਿਆ ਹੈ, ਉਹ ਹਰ ਵੇਖਣ ਵਾਲੇ ਨੂੰ ਟੁੰਬਦਾ ਹੈ। ਉਨ•ਾਂ ਨੇ ਕਿਹਾ ਕਿ ਛੋਟੇ ਤੇ ਵੱਡੇ ਘੱਲੂਘਾਰਿਆਂ ਅਤੇ ਬਾਬਾ ਬੰਦਾ ਸਿੰਘ ਬਹਾਦਰ ਦੀਆਂ ਉਸਾਰੀਆਂ ਗਈਆਂ ਯਾਦਗਾਰਾਂ ਸਾਡੀ ਨੌਜਵਾਨ ਪੀੜੀ ਨੂੰ ਇਕ ਨਰੋਇਆ ਸਮਾਜ ਸਿਰਜਣ ਲਈ ਸੇਧ ਦਿੰਦੀਆਂ ਰਹਿਣਗੀਆਂ।
ਸ. ਬਾਦਲ ਨੇ ਪਿੰਡ ਦੇ ਲੋਕਾਂ ਦੀ ਮੰਗ ਨੂੰ ਮਨਜ਼ੂਰ ਕਰਦਿਆਂ ਇੱਥੇ ਲੜਕੀਆਂ ਦਾ ਕਾਲਜ ਬਣਾਉਣ ਦਾ ਐਲਾਨ ਕੀਤਾ।
ਜਨਤਕ ਸਮਾਗਮ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਬਾਦਲ ਨੇ ਸ. ਮਨਪ੍ਰੀਤ ਸਿੰਘ ਬਾਦਲ ਵੱਲੋਂ ਬਣਾਈ ਗਈ ਪੀਪਲਜ਼ ਪਾਰਟੀ ਆਫ਼ ਪੰਜਾਬ (ਪੀ.ਪੀ.ਪੀ.) ਦੀ ਅਗਵਾਈ ਵਾਲੇ ਸੂਬੇ ਵਿੱਚ ਬਣੇ ਸਾਂਝੇ ਫਰੰਟ ਨੂੰ ਭਗੌੜਿਆਂ ਦਾ ਟੋਲਾ ਕਰਾਰ ਦਿੰਦਿਆਂ ਕਿਹਾ ਕਿ ਜਿਹੜੇ ਆਪਣੀ ਮਾਂ-ਪਾਰਟੀ ਤੋਂ ਅਨੇਕਾਂ ਮਾਣ-ਸਨਮਾਨ ਹਾਸਲ ਕਰਕੇ ਉਸ ਦੇ ਨਹੀਂ ਬਣੇ, ਉਹ ਲੋਕਾਂ ਦੀਆਂ ਉਮੀਦਾਂ ‘ਤੇ ਕੀ ਖਰੇ ਉਤਰਨਗੇ। ਇਕ ਸਵਾਲ ਦੇ ਜਵਾਬ ਵਿੱਚ ਉਨ•ਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪ੍ਰਚੂਨ ਖੇਤਰ ਵਿੱਚ ਸਿੱਧੇ ਵਿਦੇਸ਼ੀ ਨਿਵੇਸ਼ ਸਬੰਧੀ ਕੀਤੇ ਗਏ ਫੈਸਲੇ ਬਾਰੇ ਉਹ ਆਪਣੀ ਪਾਰਟੀ ਦਾ ਸਟੈਂਡ ਕੋਰ ਕਮੇਟੀ ਵਿੱਚ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਤੈਅ ਕਰਨਗੇ।
ਸਾਬਕਾ ਕੇਂਦਰੀ ਮੰਤਰੀ ਸ. ਬਲਵੰਤ ਸਿੰਘ ਰਾਮੂਵਾਲੀਆ ਨੇ ਆਪਣੀ ਪ੍ਰਭਾਵਸ਼ਾਲੀ ਤਕਰੀਰ ਕਰਦਿਆਂ ਕਿਹਾ ਕਿ ਪੰਜਾਬ ਨੂੰ ਬਚਾਉਣ ਲਈ ਸੂਬੇ ਵਿੱਚ ਮੁੜ ਸ. ਪਰਕਾਸ਼ ਸਿੰਘ ਬਾਦਲ ਦੀ ਅਗਵਾਈ ਵਿੱਚ ਅਕਾਲੀ-ਭਾਜਪਾ ਸਰਕਾਰ ਬਣਨੀ ਲਾਜ਼ਮੀ ਹੈ। ਪੰਜਾਬ ਕਾਂਗਰਸੀ ਆਗੂਆਂ ਨੂੰ ਰਗੜੇ ਲਾਉਂਦਿਆਂ ਸ. ਰਾਮੂਵਾਲੀਆ ਨੇ ਕਿਹਾ ਕਿ ਆਪਣੇ ਪੰਜਾਬ ਵਿਰੋਧੀ ਕੇਂਦਰੀ ਆਗੂਆਂ ਨੂੰ ਪੁੱਛ ਕੇ ਸਾਹ ਲੈਣ ਵਾਲੇ ਇਹ ‘ਭੱਦਰਪੁਰਸ਼’ ਸੂਬੇ ਦਾ ਕੁਝ ਨਹੀਂ ਸੰਵਾਰ ਸਕਦੇ। ਕੇਂਦਰ ਦੀ ਕਾਂਗਰਸ ਸਰਕਾਰ ਵੱਲੋਂ ਪੰਜਾਬ ਨਾਲ ਧੱਕੇਸ਼ਾਹੀ ਕਰਨ ਦੀ ਇਕ ਉਘੜਵੀਂ ਮਿਸਾਲ ਦਿੰਦਿਆਂ, ਉਨ•ਾਂ ਕਿਹਾ ਕਿ ਉਸ ਵੇਲੇ ਦੇ ਪ੍ਰਧਾਨ ਮੰਤਰੀ ਸ੍ਰੀ ਅਟਲ ਬਿਹਾਰੀ ਵਾਜਪਾਈ ਵੱਲੋਂ ਖਾਲਸੇ ਦੀ ਤੀਜੀ ਜਨਮ ਸ਼ਤਾਬਦੀ ਮੌਕੇ ਕੀਤੇ ਐਲਾਨ ਅਨੁਸਾਰ ਸ੍ਰੀ ਅਨੰਦਪੁਰ ਸਾਹਿਬ ਵਿੱਚ ਬਣਨ ਵਾਲੀ ਡਿਫੈਂਸ ਅਕੈਡਮੀ ਨੂੰ ਡਾ. ਮਨਮੋਹਨ ਸਿੰਘ ਦੀ ਸਰਕਾਰ ਗੁੜਗਾਉਂ ਲੈ ਗਈ ਹੈ।
Êਪੰਜਾਬ ਵਿੱਚ ਅਗਲੇ ਵਰ•ੇ ਮੁੜ ਅਕਾਲੀ-ਭਾਜਪਾ ਸਰਕਾਰ ਬਣਨ ਦਾ ਦਾਅਵਾ ਕਰਦਿਆਂ, ਸ. ਰਾਮੂਵਾਲੀਆ ਨੇ ਕਿਹਾ ਕਿ ਅੰਦਰਖਾਤੇ ਕਾਂਗਰਸੀ ਆਗੂ ਇਹ ਮੰਨਣ ਲੱਗ ਪਏ ਹਨ ਕਿ ਸ. ਪਰਕਾਸ਼ ਸਿੰਘ ਬਾਦਲ ਦੀ ਸਰਕਾਰ ਵਿੱਚ ਹੋਏ ਲਾਮਿਸਾਲ ਵਿਕਾਸ ਕਾਰਜਾਂ ਕਾਰਨ ਉਨ•ਾਂ ਦੇ ਸੂਬੇ ਵਿੱਚ ਪੈਰ ਨਹੀਂ ਲੱਗ ਰਹੇ। ਉਨ•ਾਂ ਇਹ ਵੀ ਕਿਹਾ ਕਿ ਉਨ•ਾਂ ਦੀ ਲੋਕ ਭਲਾਈ ਪਾਰਟੀ ਦੇ ਸ਼੍ਰੋਮਣੀ ਅਕਾਲੀ ਦਲ ਵਿੱਚ ਹੋਏ ਰਲੇਵੇਂ ਸਦਕਾ ਅਕਾਲੀ ਦਲ ਹੋਰ ਵੀ ਮਜ਼ਬੂਤ ਹੋਇਆ ਹੈ।
ਫਰੀਦਕੋਟ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਬੀਬੀ ਪਰਮਜੀਤ ਕੌਰ ਗੁਲਸ਼ਨ ਨੇ ਇਸ ਮੌਕੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਦੀ ਮੌਜੂਦਾ ਅਕਾਲੀ-ਭਾਜਪਾ ਸਰਕਾਰ ਵੱਲੋਂ ਲਾਮਿਸਾਲ ਵਿਕਾਸ ਕਾਰਜ ਕਰਕੇ ਸੂਬੇ ਦਾ ਮੂੰਹ-ਮੁਹਾਂਦਰਾ ਹੀ ਬਦਲ ਦਿੱਤਾ ਗਿਆ ਹੈ। ਇਸੇ ਲਈ ਹੀ ਪੰਜਾਬ ਵਿੱਚ ਹੁਣੇ ਤੋਂ ਅਕਾਲੀ-ਭਾਜਪਾ ਪੱਖੀ ਹਵਾ ਵਗਣੀ ਸ਼ੁਰੂ ਹੋ ਗਈ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ•ਾ ਪ੍ਰਧਾਨ ਅਤੇ ਰਾਮਪੁਰਾ ਫੂਲ ਵਿਧਾਨ ਸਭਾ ਹਲਕੇ ਦੇ ਇੰਚਾਰਜ ਸ. ਸਿਕੰਦਰ ਸਿੰਘ ਮਲੂਕਾ ਨੇ ਹਲਕੇ ਵਿੱਚ ਕੀਤੇ ਗਏ ਵੱਡੇ ਵਿਕਾਸ ਕਾਰਜਾਂ ਲਈ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਮੁੜ ਸਰਕਾਰ ਬਣਨ ਤੋਂ ਬਾਅਦ ਅਧੂਰੇ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਾਲ-ਨਾਲ ਹਲਕੇ ਵਿੱਚ ਵਿਕਾਸ ਦੇ ਨਵੇਂ ਪ੍ਰਾਜੈਕਟ ਵੀ ਆਰੰਭੇ ਜਾਣਗੇ। ਮਹਿਰਾਜ ਪਿੰਡ ਦੀ ਰਾਜਨੀਤਿਕ ਮਹੱਤਤਾ ਦਾ ਵਰਨਣ ਕਰਦਿਆਂ, ਸ. ਮਲੂਕਾ ਨੇ ਮੁੱਖ ਮੰਤਰੀ ਨੂੰ ਬੇਨਤੀ ਕੀਤੀ ਕਿ ਇਸ ਪਿੰਡ ਵਿੱਚ ਲੜਕੀਆਂ ਦਾ ਕਾਲਜ ਬਣਾ ਕੇ ਲੋਕਾਂ ਦੀ ਜਾਇਜ਼ ਮੰਗ ਪੂਰੀ ਕਰ ਦੇਣੀ ਚਾਹੀਦੀ ਹੈ।
ਸ. ਬਾਦਲ ਅਤੇ ਬੀਬੀ ਪਰਮਜੀਤ ਕੌਰ ਗੁਲਸ਼ਨ ਨੇ ਨਾਮਵਰ ਲੋਕ ਗਾਇਕ ਕੁਲਦੀਪ ਮਾਣਕ ਦੇ ਦੇਹਾਂਤ ਉੱਤੇ ਡੂੰਘੇ ਅਫਸੋਸ ਅਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ, ਇਸ ਨੂੰ ਪੰਜਾਬ ਦੇ ਲੋਕ ਸੰਗੀਤ ਵਿੱਚ ਪਿਆ ਇਕ ਨਾ-ਪੂਰਾ ਹੋਣ ਵਾਲਾ ਘਾਟਾ ਦੱਸਿਆ।
ਹੋਰਨਾਂ ਤੋਂ ਇਲਾਵਾ ਇਸ ਮੌਕੇ ‘ਤੇ ਸੀਨੀਅਰ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ, ਸਤਨਾਮ ਸਿੰਘ ਭਾਈਰੂਪਾ, ਭਾਜਪਾ ਦੇ ਜ਼ਿਲ•ਾ ਪ੍ਰਧਾਨ ਦਿਆਲ ਸੋਢੀ ਅਤੇ ਗਿਆਨੀ ਜਗਜੀਤ ਸਿੰਘ ਨੇ ਵੀ ਸੰਬੋਧਨ ਕੀਤਾ।
ਇਸ ਰੈਲੀ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਨੰਬਰਦਾਰ ਮੇਜਰ ਸਿੰਘ, ਬੀਬੀ ਜਸਪਾਲ ਕੌਰ, ਗੁਰਤੇਜ ਸਿੰਘ ਢੱਡੇ ਤੋਂ ਬਿਨਾਂ ਹਲਕਾ ਤਲਵੰਡੀ ਸਾਬੋ ਤੋਂ ਅਕਾਲੀ ਦਲ ਦੇ ਇੰਚਾਰਜ ਅਮਰਜੀਤ ਸਿੰਘ, ਮੋਹਨ ਸਿੰਘ ਬੰਗੀ, ਰਾਮਪੁਰਾ ਨਗਰ ਕੌਂਸਲ ਦੇ ਪ੍ਰਧਾਨ ਪ੍ਰਵੀਨ ਰੌਕੀ, ਯੂਥ ਆਗੂ ਗੁਰਪ੍ਰੀਤ ਸਿੰਘ ਮਲੂਕਾ, ਹਰਿੰਦਰ ਸਿੰਘ ਮਹਿਰਾਜ, ਜ਼ਿਲ•ਾ ਸਿਹਤ ਸਲਾਹਕਾਰ ਕਮੇਟੀ ਦੇ ਮੈਂਬਰ ਓਮ ਪ੍ਰਕਾਸ਼ ਸ਼ਰਮਾ ਅਤੇ ਨਛੱਤਰ ਸਿੰਘ ਭਗਤਾ ਵੀ ਹਾਜ਼ਰ ਸਨ।
ਇਸ ਮੌਕੇ ਮਹਿਰਾਜ ਪਿੰਡ ਦੇ ਸਾਰੇ 9 ਸਰਪੰਚਾਂ ਨੇ ਸਮੂਹ ਪਿੰਡ ਵਾਸੀਆਂ ਵੱਲੋਂ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੂੰ ਸਨਮਾਨਿਤ ਕਰਕੇ ਆਪਣੀ ਪੂਰਨ ਹਮਾਇਤ ਕਰਨ ਦਾ ਭਰੋਸਾ ਦਿਵਾਇਆ।
ਮੁੱਖ ਮੰਤਰੀ ਨੇ ਅੱਜ ਪਿੰਡ ਭੋਡੀਪੁਰਾ ਵਿਖੇ 66 ਕੇ.ਵੀ. ਸਬ ਸਟੇਸ਼ਨ ਦਾ ਨੀਂਹ ਪੱਥਰ ਵੀ ਰੱਖਿਆ।

Translate »