December 2, 2011 admin

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਗੁਰਬਖਸ਼ ਸਿੰਘ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ-ਭਾਵਨਾ ਨਾਲ ਮਨਾਇਆ ਗਿਆ

ਅੰਮ੍ਰਿਤਸਰ: 02 ਦਸੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸਿੱਖ ਜਗਤ ਦੇ ਮਹਾਨ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ-ਭਾਵਨਾ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪਿਛਲੇ ਪਾਸੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਦੇ ਅਸਥਾਨ ਤੇ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਲਦੇਵ ਸਿੰਘ ਵਡਾਲਾ ਦੇ ਰਾਗੀ ਜਥੇ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਤੇ ਅਰਦਾਸ ਭਾਈ ਕੁਲਵਿੰਦਰ ਸਿੰਘ ਨੇ ਕੀਤੀ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਾਬਾ ਗੁਰਬਖਸ਼ ਸਿੰਘ ਜੀ ਨੇ ਭਾਈ ਮਨੀ ਸਿੰਘ ਜੀ ਪਾਸੋਂ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ ਤੇ ਬਾਬਾ ਦੀਪ ਸਿੰਘ ਦੀ ਮਿਸਲ ਵਿਚ ਸ਼ਾਮਲ ਹੋ ਗਏ। ਬਾਬਾ ਦੀਪ ਸਿੰਘ ਜੀ ਦੀ ਸ਼ਹਾਦਤ ਤੋਂ ਬਾਅਦ ਬਾਬਾ ਗੁਰਬਖਸ਼ ਸਿੰਘ ਜੀ ਨੇ ਸੁੰਤਤਰ ਜਥਾ ਕਾਇਮ ਕਰਕੇ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਰੱਖਿਆ ਦਾ ਜਿੰਮਾ ਸੰਭਾਲਿਆ ਇਤਿਹਾਸ ਮੁਤਾਬਿਕ ਅਹਿਮਦ ਸ਼ਾਹ ਅਬਦਾਲੀ ਨੇ 1764 ਈ: ’ਚ ਆਪਣੀ ਤੀਹ ਹਜ਼ਾਰ ਫੌਜਾਂ ਨਾਲ ਸਮੁੱਚੀ ਮਨੁਖਤਾ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਉਪਰ ਹਮਲਾ ਕੀਤਾ ਇਸ ਤੇ ਬਾਬਾ ਗੁਰਬਖਸ਼ ਸਿੰਘ ਨੇ ਆਪਣੇ ਬਹਾਦਰ ਕੇਵਲ 30 ਸਿੰਘਾਂ ਨਾਲ ਮੁਗਲ ਫੋਜਾਂ ਦਾ ਡੱਟ ਕੇ ਮੁਕਾਬਲਾ ਕੀਤਾ ਤੇ ਸੈਂਕੜੇ ਮੁਗਲ ਫੌਜਾਂ ਨੂੰ ਮੋਤ ਦੇ ਘਾਟ ਉਤਾਰਦੇ ਹੋਏ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਰੱਖਿਆ ਕਰਦਿਆਂ ਬਾਬਾ ਗੁਰਬਖਸ਼ ਸਿੰਘ ਨੇ ਆਪਣੇ ਸਾਥੀਆਂ ਸਮੇਤ ਸ਼ਹੀਦੀ ਪ੍ਰਾਪਤ ਕੀਤੀ।
    ਇਸ ਮੌਕੇ ਐਡੀ. ਸਕੱਤਰ ਸ. ਤਰਲੋਚਨ ਸਿੰਘ, ਸ. ਸਤਿਬੀਰ ਸਿੰਘ, ਨਿੱਜੀ ਸਕੱਤਰ ਪ੍ਰਧਾਨ ਸਾਹਿਬ ਸ. ਮਨਜੀਤ ਸਿੰਘ, ਮੀਤ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ, ਸ. ਕੇਵਲ ਸਿੰਘ, ਸ. ਬਲਵਿੰਦਰ ਸਿੰਘ ਜੋੜਾਸਿੰਘਾ, ਸ. ਗੁਰਚਰਨ ਸਿੰਘ ਘਰਿੰਡਾ, ਸ. ਕੁਲਦੀਪ ਸਿੰਘ ਬਾਵਾ, ਸ. ਰਣਜੀਤ ਸਿੰਘ, ਸ. ਹਰਭਜਨ ਸਿੰਘ ਮਨਾਵਾਂ, ਸ. ਦਿਲਜੀਤ ਸਿੰਘ ਬੇਦੀ, ਸ. ਅੰਗਰੇਜ਼ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ. ਹਰਬੰਸ ਸਿੰਘ ਮੱਲ੍ਹੀ, ਪਬਲੀਸਿਟੀ ਵਿਭਾਗ ਦੇ ਇੰਚਾਰਜ ਸ. ਕੁਲਵਿੰਦਰ ਸਿੰਘ ਰਮਦਾਸ, ਸ. ਪ੍ਰਮਦੀਪ ਸਿੰਘ, ਸ. ਸੁਰਿੰਦਰਪਾਲ ਸਿੰਘ, ਸ. ਸਕੱਤਰ ਸਿੰਘ, ਸ. ਨਿਰਮਲ ਸਿੰਘ, ਸ. ਪ੍ਰਮਜੀਤ ਸਿੰਘ ਮੁੰਡਾ ਪਿੰਡ, ਗੁਰਮਤਿ ਪ੍ਰਕਾਸ਼ ਦੇ ਸੰਪਾਦਕ ਸ. ਸਿਮਰਜੀਤ ਸਿੰਘ, ਚੀਫ਼ ਅਕਾਊਂਟੈਂਟ ਸ. ਹਰਿੰਦਰਪਾਲ ਸਿੰਘ, ਸ. ਰਾਜਿੰਦਰਪਾਲ ਸਿੰਘ, ਅਕਾਊਂਟੈਂਟ ਸ. ਪਰਉਪਕਾਰ ਸਿੰਘ, ਚੀਫ਼ ਗੁ: ਇੰਸਪੈਕਟਰ ਸ. ਜਗੀਰ ਸਿੰਘ, ਐਡੀ. ਚੀਫ਼ ਸ. ਜੱਸਾ ਸਿੰਘ, ਸ. ਹਰਪਾਲ ਸਿੰਘ, ਸ/ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ, ਐਡੀ. ਮੈਨੇਜਰ ਸ. ਬਿਅੰਤ ਸਿੰਘ, ਸ. ਸਤਨਾਮ ਸਿੰਘ, ਸ. ਸਤਨਾਮ ਸਿੰਘ ਮਾਂਗਾਸਰਾਏ, ਮੀਤ ਮੈਨੇਜਰ ਸ. ਮੰਗਲ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਮੁੱਚੇ ਸਟਾਫ ਤੋਂ ਇਲਾਵਾ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਮੌਜੂਦ ਸਨ।
 

Translate »