December 2, 2011 admin

ਬਾਦਲ ਵੱਲੋਂ ਵਿਕਾਸ ਦੀ ਗਤੀ ਬਰਕਰਾਰ ਰੱਖਣ ਲਈ ਮੁੜ ਅਕਾਲੀ-ਭਾਜਪਾ ਸਰਕਾਰ ਬਣਾਉਣ ਦਾ ਸੱਦਾ

ਘੁੱਦਾ (ਬਠਿੰਡਾ), 2 ਦਸੰਬਰ: Êਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਕਿਹਾ ਹੈ ਕਿ ਪੰਜਾਬ ਵਿੱਚ ਚੱਲ ਰਹੇ ਸਰਬਪੱਖੀ ਵਿਕਾਸ ਦੀ ਗਤੀ ਨੂੰ ਬਰਕਰਾਰ ਰੱਖਣ ਲਈ ਸੂਬੇ ਵਿੱਚ ਮੁੜ ਅਕਾਲੀ-ਭਾਜਪਾ ਸਰਕਾਰ ਬਣਨੀ ਇਸ ਲਈ ਜ਼ਰੂਰੀ ਹੈ ਕਿਉਂਕਿ ਪੰਜਾਬ ਦੇ ਕਾਂਗਰਸੀ ਆਗੂਆਂ ਨੂੰ ‘ਐਸ਼ਪ੍ਰਸਤੀ’ ਅਤੇ ‘ਮੌਜਮੇਲਿਆਂ’ ਤੋਂ ਹੀ ਵਿਹਲ ਨਹੀਂ ਮਿਲਦੀ।
      ਅੱਜ ਇੱਥੇ ਐਨ.ਸੀ.ਸੀ. ਦੇ ਸੁਕੈਅਡਰਨ ਕੇਂਦਰ, ਸਪੋਰਟਸ ਸਕੂਲ ਅਤੇ ਪੰਜਾਬੀ ਯੂਨੀਵਰਸਿਟੀ ਕਾਲਜ ਦੇ ਉਦਘਾਟਨ ਤੋਂ ਬਾਅਦ ਹੋਏ ਇਕ ਜਨਤਕ ਸਮਾਗਮ ਨੂੰ ਸੰਬੋਧਨ ਕਰਦਿਆਂ, ਸ. ਬਾਦਲ ਨੇ ਕਿਹਾ ਕਿ ਕਾਂਗਰਸੀ ਆਗੂਆਂ ਨੂੰ ਨਾ ਹੀ ਪੰਜਾਬ ਨਾਲ ਕੋਈ ਲਗਾਅ ਹੈ ਅਤੇ ਨਾ ਹੀ ਇੱਥੋਂ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁਕਣ ਲਈ ਉਨ•ਾਂ ਦੀ ਕੋਈ ਦਿਲਚਸਪੀ ਹੈ। ਇਸ ਲਈ ਪੰਜਾਬ ਦੀ ਜਿੰਨੀ ਵੀ ਤਰੱਕੀ ਹੋਈ ਹੈ, ਉਹ ਅਕਾਲੀ ਸਰਕਾਰਾਂ ਦੀ ਮਿਆਦ ਦੌਰਾਨ ਹੀ ਹੋਈ ਹੈ।
      ਵਿਦਿਆ ਨੂੰ ਵਿਕਾਸ ਦਾ ਧੁਰਾ ਦੱਸਦਿਆਂ, ਮੁੱਖ ਮੰਤਰੀ ਨੇ ਕਿਹਾ ਕਿ ਉਨ•ਾਂ ਦੀ ਇਹ ਦਿਲੀ ਇੱਛਾ ਹੈ ਕਿ ਸੂਬੇ ਦੇ ਬਾਕੀ ਹਿੱਸਿਆਂ ਵਿੱਚ ਵੀ ਪਿੰਡ ਘੁੱਦੇ ਵਰਗੇ ਵਿਦਿਅਕ ਕੇਂਦਰ ਬਣਾ ਕੇ ਪੰਜਾਬ ਦੇ ਨੌਜਵਾਨ ਵਰਗ ਨੂੰ ਇਕੋ ਥਾਂ ਵੱਖ-ਵੱਖ ਵਿਸ਼ਿਆਂ ਦੀ ਮਿਆਰੀ ਸਿੱਖਿਆ ਦਿੱਤੀ ਜਾ ਸਕੇ। ਉਨ•ਾਂ ਘੁੱਦੇ ਵਿੱਚ ਬਣਾਏ ਗਏ ਇਸ ਵਿਦਿਅਕ ਕੇਂਦਰ ਦਾ ਜ਼ਿਕਰ ਕਰਦਿਆਂ ਕਿਹਾ ਕਿ ਇੱਥੇ 500 ਏਕੜ ਵਿੱਚ ਬਣਾਈ ਜਾ ਰਹੀ ਕੇਂਦਰੀ ਯੂਨੀਵਰਸਿਟੀ ਦੇ ਸ਼ੁਰੂ ਹੋ ਜਾਣ ਨਾਲ ਇਹ ਕੇਂਦਰ ਕੌਮਾਂਤਰੀ ਨਕਸ਼ੇ ‘ਤੇ ਉੱਭਰ ਜਾਵੇਗਾ। ਉਨ•ਾਂ ਕਿਹਾ ਕਿ ਇੱਥੇ 12 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਯੂਨੀਵਰਸਿਟੀ ਕਾਲਜ ਵਿੱਚ ਵਿਦਿਅਕ ਪੱਖੋਂ ਪਛੜੇ ਇਸ ਇਲਾਕੇ ਦੇ ਪੇਂਡੂ ਵਿਦਿਆਰਥੀ ਬਹੁਤ ਹੀ ਘੱਟ ਖਰਚੇ ‘ਤੇ ਉਚ ਵਿਦਿਆ ਹਾਸਲ ਕਰਿਆ ਕਰਨਗੇ। ਇਸੇ ਤਰ•ਾਂ ਹੀ ਅੱਜ 36 ਕਰੋੜ ਰੁਪਏ ਦੀ ਲਾਗਤ ਨਾਲ ਸ਼ੁਰੂ ਹੋਏ ਸਪੋਰਟਸ ਸਕੂਲ ਵਿੱਚ ਦਾਖਲ ਹੋਣ ਵਾਲੇ ਵਿਦਿਆਰਥੀਆਂ ਨੂੰ ਬਿਨਾਂ ਕਿਸੇ ਖਰਚੇ ਤੋਂ ਮਿਆਰੀ ਸਿੱਖਿਆ ਦੇ ਨਾਲ-ਨਾਲ ਵੱਖ-ਵੱਖ ਖੇਡਾਂ ਦੀ ਸਿਖਲਾਈ ਵੀ ਦਿੱਤੀ ਜਾਵੇਗੀ। ਸ. ਬਾਦਲ ਨੇ ਕਿਹਾ ਕਿ ਇੱਥੇ ਬਣੇ ਐਨ.ਸੀ.ਸੀ. ਸੁਕੈਡਰਨ ਵਿੱਚ ਕੈਡਿਟਾਂ ਨੂੰ ਐਨ.ਸੀ.ਸੀ. ਦੀਆਂ ਆਮ ਗਤੀਵਿਧੀਆਂ ਦੇ ਨਾਲ-ਨਾਲ ਘੋੜ ਸਵਾਰੀ ਵੀ ਸਿਖਾਈ ਜਾਇਆ ਕਰੇਗੀ। ਮੁੱਖ ਮੰਤਰੀ ਨੇ ਦੱਸਿਆ ਕਿ ਲਾਗਲੇ ਪਿੰਡ ਨੰਦਗੜ• ਵਿਖੇ ਬਣ ਰਿਹਾ ਇੰਜੀਨੀਅਰਿੰਗ ਅਤੇ ਮੈਨੇਜਮੈਂਟ ਕਾਲਜ ਵੀ ਛੇਤੀ ਹੀ ਚਾਲੂ ਹੋ ਜਾਵੇਗਾ। ਉਨ•ਾਂ ਕਿਹਾ ਕਿ ਪਿੰਡ ਘੁੱਦੇ ਵਿੱਚ ਬਣੀਆਂ ਵਿਦਿਅਕ ਸੰਸਥਾਵਾਂ ਵਿੱਚ ਪੜ•ਨ ਵਾਲੇ ਵਿਦਿਆਰਥੀਆਂ ਅਤੇ ਇਲਾਕੇ ਦੇ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦੇਣ ਲਈ ਇੱਥੇ 100 ਬਿਸਤਰਿਆਂ ਦਾ ਹਸਪਤਾਲ ਵੀ ਬਣਾਆਿ ਜਾ ਰਿਹਾ ਹੈ।
      Êਪੰਜਾਬ ਸਰਕਾਰ ਵੱਲੋਂ ਸਿੱਖ ਵਿਰਾਸਤ ਨੂੰ ਸੰਭਾਲਣ ਲਈ ਕੀਤੇ ਗਏ ਕਾਰਜਾਂ ਦਾ ਜ਼ਿਕਰ ਕਰਦਿਆਂ, ਸ. ਬਾਦਲ ਨੇ ਕਿਹਾ ਕਿ ਹੁਣ ਤੱਕ ਕਿਸੇ ਵੀ ਸਰਕਾਰ ਨੇ ਸਿੱਖਾਂ ਅਤੇ ਪੰਜਾਬੀਆਂ ਦੀ ਬਹੁਤ ਹੀ ਗੌਰਵਮਈ ਵਿਰਾਸਤ ਨੂੰ ਸੰਭਾਲਣ ਵੱਲ ਧਿਆਨ ਨਹੀਂ ਸੀ ਦਿੱਤਾ। ਉਨ•ਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਵਿੱਚ ਉਸਾਰਿਆ ‘ਵਿਰਾਸਤ-ਏ-ਖਾਲਸਾ’, ਛੋਟੇ ਅਤੇ ਵੱਡੇ ਘੱਲੂਘਾਰਿਆਂ ਅਤੇ ਮਹਾਨ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੀਆਂ ਯਾਦਗਾਰਾਂ ਸਾਡੀ ਆਉਣ ਵਾਲੀਆਂ ਪੀੜੀਆਂ ਲਈ ਹਮੇਸ਼ਾ ਚਾਨਣ-ਮੁਨਾਰੇ ਦਾ ਕੰਮ ਕਰਦੀਆਂ ਰਹਿਣਗੀਆਂ।
      ਇਸ ਤੋਂ ਪਹਿਲਾਂ ਸ. ਬਾਦਲ ਨੇ ਪਿੰਡ ਕਾਲਝਰਾਣੀ ਵਿਖੇ ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਯੂਨੀਵਰਸਿਟੀ ਵੱਲੋਂ ਬਣਾਏ ਗਏ  ਵੈਟਰਨਰੀ ਪੋਲੀਟੈਕਨਿਕ ਦਾ ਉਦਘਾਟਨ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਵਿਸ਼ਵ ਕਬੱਡੀ ਕੱਪ ਜਿੱਤਣ ਵਾਲੀਆਂ ਪਿੰਡ ਬਾਂਡੀ ਦੀਆਂ ਦੋ ਖਿਡਾਰਨਾਂ ਸਿਮਰਜੀਤ ਕੌਰ ਅਤੇ ਮਨਪ੍ਰੀਤ ਕੌਰ ਨੂੰ ਸਨਮਾਨਿਤ ਵੀ ਕੀਤਾ।
      ਮੁੱਖ ਮੰਤਰੀ ਨੇ ਅੱਜ ਬਠਿੰਡਾ ਸ਼ਹਿਰ ਵਿਖੇ ਐਨ.ਸੀ.ਸੀ. ਦੇ ਤੀਜੇ ਨੇਵਲ ਯੂਨਿਟ ਦਾ ਉਦਘਾਟਨ ਵੀ ਕੀਤਾ।
      ਸ਼੍ਰੋਮਣੀ ਅਕਾਲੀ ਦਲ ਦੇ ਬਠਿੰਡਾ ਦਿਹਾਤੀ ਦੇ ਇੰਚਾਰਜ ਦਰਸ਼ਨ ਸਿੰਘ ਕੋਟਫੱਤਾ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਇਲਾਕੇ ਦੇ ਲੋਕ ਇੱਥੇ ਕੀਤੇ ਗਏ ਲਾਮਿਸਾਲ ਵਿਕਾਸ ਲਈ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਦੇ ਸਦਾ ਰਿਣੀ ਰਹਿਣਗੇ।
      Êਭਾਜਪਾ ਦੇ ਆਗੂ ਦਿਆਲ ਸੋਢੀ ਨੇ ਕਿਹਾ ਕਿ ਵਿਦਿਅਕ ਅਤੇ ਸਿਹਤ ਸਹੂਲਤਾਂ ਪੱਖੋਂ ਪਛੜੇ ਇਸ ਇਲਾਕੇ ਵਿੱਚ ਸਿਹਤ ਅਤੇ ਉਚ ਸਿੱਖਿਆ ਦੀਆਂ ਮਿਆਰੀ ਸਹੂਲਤਾਂ ਦੇ ਕੇ ਸ. ਬਾਦਲ ਨੇ ਇਲਾਕੇ ਦੀ ਕਾਇਮ ਕਲਪ ਕਰਕੇ ਰੱਖ ਦਿੱਤੀ ਹੈ।
      ਇਸ ਮੌਕੇ ਡਿਪਟੀ ਕਮਿਸ਼ਨਰ ਬਠਿੰਡਾ ਸ੍ਰੀ ਕਮਲ ਕਿਸ਼ੋਰ ਯਾਦਵ, ਜ਼ਿਲ•ਾ ਪੁਲੀਸ ਮੁਖੀ ਡਾ. ਸੁਖਚੈਨ ਸਿੰਘ ਗਿੱਲ, ਐਨ.ਸੀ.ਸੀ. ਦੇ ਐਡੀਸ਼ਨਲ ਡਾਇਰੈਕਟਰ ਜਨਰਲ ਮੇਜਰ ਜਨਰਲ ਐਮ.ਐਸ. ਵਿਰਕ , ਅਕਾਲੀ ਆਗੂ ਸਰੂਪ ਚੰਦ ਸਿੰਗਲਾ ਅਤੇ ਜ਼ਿਲ•ਾ ਸਿਹਤ ਸਲਾਹਕਾਰ ਕਮੇਟੀ ਦੇ ਮੈਂਬਰ ਓਮ ਪ੍ਰਕਾਸ਼ ਸ਼ਰਮਾ ਹਾਜ਼ਰ ਸਨ।

Translate »