December 2, 2011 admin

ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਦੀ ਚੋਣ ਮੁਹਿੰਮ ਵਾਸਤੇ ਐਸ.ਐਸ.ਢੀਂਡਸਾ ਚੇਅਰਮੈਨ ਤੇ ਹਰਚਰਨ ਬੈਂਸ ਉਪ ਚੇਅਰਮੈਨ

ਚੰਡੀਗੜ੍ਹ, 2 ਦਸੰਬਰ: ਪੰਜਾਬ ਵਿਧਾਨ ਸਭਾ ਦੀਆਂ ਆਉਂਦੀਆਂ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਦੀ ਚੋਣ ਮੁਹਿੰਮ ਕਮੇਟੀ ਦਾ, ਸੀਨੀਅਰ ਅਕਾਲੀ ਆਗੂ ਸ. ਸੁਖਦੇਵ ਸਿੰਘ ਢੀਂਡਸਾ ਨੂੰ ਚੇਅਰਮੈਨ ਅਤੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਦੇ ਮੀਡੀਆ ਸਲਾਹਕਾਰ ਸ੍ਰੀ ਹਰਚਰਨ ਬੈਂਸ ਨੂੰ ਉਪ ਚੇਅਰਮੈਨ-ਕਮ-ਮੈਂਬਰ ਸਕੱਤਰ ਬਣਾਇਆ ਗਿਆ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਸ੍ਰੀ ਬੈਂਸ ਨੂੰ ਪਾਰਟੀ ਦੀ ਚੋਣ ਮਨੋਰਥ ਪੱਤਰ ਕਮੇਟੀ ਦਾ ਮੈਂਬਰ ਵੀ ਨਿਯੁਕਤ ਕੀਤਾ ਹੈ।

Translate »