December 2, 2011 admin

ਡਾਕਟਰਜ਼ ਫੋਰਮ ਪਟਿਆਲਾ ਵੱਲੋਂ ਸੀ.ਐਮ.ਈ ਦਾ ਆਯੋਜਨ 4 ਦਸੰਬਰ ਨੂੰ

ਪਟਿਆਲਾ, 2 ਦਸੰਬਰ :    ਡਾਕਟਰਜ਼ ਫੋਰਮ ਪਟਿਆਲਾ ਵੱਲੋਂ 4 ਦਸੰਬਰ ਨੂੰ ਥਾਪਰ ਯੂਨੀਵਰਸਿਟੀ ਪਟਿਆਲਾ ਵਿਖੇ ਦੂਜੇ ਇੱਕ ਰੋਜ਼ਾ ਸੀ.ਐਮ.ਈ. (ਕੌਂਟੀਨਿਊਇੰਗ ਮੈਡੀਕਲ ਐਜੂਕੇਸ਼ਨ) ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸ ਵਿੱਚ ਨਾ ਕੇਵਲ ਪੰਜਾਬ ਬਲਕਿ ਦੇਸ਼ ਦੇ ਹੋਰ ਰਾਜਾਂ ਤੋਂ ਵੀ ਪ੍ਰਸਿੱਧ ਡਾਕਟਰ ਸ਼ਾਮਿਲ ਹੋਣਗੇ ।

ਇਸ ਬਾਰੇ ਜਾਣਕਾਰੀ ਦਿੰਦਿਆਂ ਫੋਰਮ ਦੇ ਪ੍ਰਧਾਨ ਅਤੇ ਛਾਤੀ ਰੋਗਾਂ ਦੇ ਮਾਹਿਰ ਡਾ. ਆਰ.ਐਸ.ਬੇਦੀ ਨੇ ਦੱਸਿਆ ਹੈ ਕਿ ਇਸ ਸਮਾਗਮ ਵਿੱਚ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਲੁਧਿਆਣਾ ਦੇ ਪ੍ਰਿੰਸੀਪਲ ਪ੍ਰੋ. ਦਲਜੀਤ ਸਿੰਘ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਣਗੇ ਜਦਕਿ ਡਾਇਰੈਕਟਰ ਖੋਜ ਤੇ ਮੈਡੀਕਲ ਸਿੱਖਿਆ ਪ੍ਰੋ. ਜੈ ਕਿਸ਼ਨ ਵਿਸ਼ੇਸ਼ ਮਹਿਮਾਨ ਵੱਜੋਂ ਹਾਜ਼ਰ ਹੋਣਗੇ । ਡਾ. ਬੇਦੀ ਨੇ ਦੱਸਿਆ ਕਿ ਮੈਡੀਕਲ ਦੇ ਖੇਤਰ ਵਿੱਚ ਹੋਣ ਵਾਲੀਆਂ ਨਵੀਂਆਂ ਖੋਜਾਂ ਬਾਰੇ ਵਿਚਾਰ ਚਰਚਾ ਕਰਨ ਲਈ ਕਰਵਾਏ ਜਾ ਰਹੇ ਇਸ ਰਾਸ਼ਟਰ ਪੱਧਰੀ ਸਮਾਗਮ ਦੌਰਾਨ ਪੰਜਾਬ ਮੈਡੀਕਲ ਕੌਂਸਲ ਦੇ ਪ੍ਰਧਾਨ ਪ੍ਰੋ. ਮਨਮੋਹਨ ਸਿੰਘ ਵੱਲੋਂ ਕੂੰਜੀਵਤ ਭਾਸ਼ਣ ਦਿੱਤਾ ਜਾਵੇਗਾ । ਉਨ੍ਹਾਂ ਦੱਸਿਆ ਕਿ ਪੀ.ਜੀ.ਆਈ. ਚੰਡੀਗੜ੍ਹ, ਦਯਾਨੰਦ ਮੈਡੀਕਲ ਕਾਲਜ ਲੁਧਿਆਣਾ, ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਅਤੇ ਫੋਰਟਿਸ ਹਸਪਤਾਲ ਅੰਮ੍ਰਿਤਸਰ ਦੇ ਪ੍ਰਸਿੱਧ ਡਾਕਟਰਾਂ ਵੱਲੋਂ ਸੀ.ਐਮ.ਈ ਦੌਰਾਨ ਦਿਲ ਦੇ ਰੋਗਾਂ, ਫੇਫੜਿਆਂ ਸਬੰਧੀ ਰੋਗਾਂ, ਪੇਟ ਰੋਗਾਂ, ਦਿਮਾਗ ਦੇ ਰੋਗਾਂ ਤੇ ਹੋਰ ਗੰਭੀਰ ਬਿਮਾਰੀਆਂ ਬਾਰੇ ਆਪਣੇ ਖੋਜ-ਪੱਤਰ ਪੇਸ਼ ਕੀਤੇ ਜਾਣਗੇ । ਇਸ ਸੀ.ਐਮ.ਈ ਵਿੱਚ 400 ਦੇ ਕਰੀਬ ਡੈਲੀਗੇਟਾਂ ਦੇ ਭਾਗ ਲੈਣ ਦੀ ਉਮੀਦ ਹੈ ।

Translate »