ਚੰਡੀਗੜ•, 3 ਦਸੰਬਰ : Êਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਇੱਥੇ ਚੈਨਲ-2 ਦੇ ਡਾਇਰੈਕਟਰ ਅਤੇ ਮੁੱਖ ਸੰਪਾਦਕ ਡਾ. ਤੇਜਿੰਦਰ ਸਿੰੰਘ ਦੇ ਪਿਤਾ ਉੱਘੇ ਸਮਾਜ ਸੇਵੀ ਡਾ. ਕਰਮ ਸਿੰਘ ਦੇ ਅਕਾਲ ਚਲਾਣੇ ‘ਤੇ ਡੂੰਘਾ ਦੁੱਖ ਅਤੇ ਅਫਸੋਸ ਜ਼ਾਹਰ ਕੀਤਾ ਹੈ ਜਿਨ•ਾਂ ਦਾ ਬੀਤੀ ਰਾਤ ਲੁਧਿਆਣਾ ਵਿਖੇ ਸੰਖੇਪ ਬਿਮਾਰੀ ਮਗਰੋਂ ਦੇਹਾਂਤ ਹੋ ਗਿਆ ਸੀ। ਉਹ 88 ਵਰਿ•ਆਂ ਦੇ ਸਨ ਅਤੇ ਆਪਣੇ ਪਿੱਛੇ ਤਿੰਨ ਪੁੱਤਰ ਅਤੇ ਦੋ ਧੀਆਂ ਛੱਡ ਗਏ ਹਨ।
ਸ. ਬਾਦਲ ਨੇ ਦੁਖੀ ਪਰਿਵਾਰ ਦੇ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਅਕਾਲ ਪੁਰਖ ਅੱਗੇ ਉਨ•ਾਂ ਨੂੰ ਇਹ ਭਾਣਾ ਮੰਨਣ ਦਾ ਬਲ ਬਖਸ਼ਣ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਲਈ ਅਰਦਾਸ ਕੀਤੀ।
ਇਸ ਮੌਕੇ ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਵੀ ਡਾ. ਕਰਮ ਸਿੰਘ ਦੇ ਦੇਹਾਂਤ ‘ਤੇ ਡੂੰਘਾ ਦੁੱਖ ਤੇ ਅਫਸੋਸ ਪ੍ਰਗਟ ਕਰਦਿਆਂ ਸ਼ੋਕਗ੍ਰਸਤ ਪਰਿਵਾਰ ਨਾਲ ਹਮਦਰਦੀ ਜਤਾਈ।