December 4, 2011 admin

ਜੇਕਰ ਲੋਕਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਦੋਬਾਰਾ ਸੱਤਾ ਵਿੱਚ ਲਿਆਉਣ ਦੀ ਗਲਤੀ ਕੀਤੀ ਤਾਂ ਉਹ ਸੱਤ੍ਹਾ ਵਿੱਚ ਆਉਣ ਦੇ ਪਹਿਲੇ ਹਫ਼ਤੇ ਦੌਰਾਨ ਹੀ ਆਮ ਲੋਕਾਂ ਅਤੇ ਕਿਸਾਨਾਂ ਦੀ ਭਲਾਈ ਲਈ ਆਰੰਭ ਕੀਤੀਆਂ ਸਕੀਮਾਂ ਬੰਦ ਕਰ ਦੇਵੇਗਾ।– ਸੁਖਬੀਰ ਸਿੰਘ ਬਾਦਲ

ਮੁੱਲਾਂਪੁਰ-ਦਾਖਾ(ਲੁਧਿਆਣਾ) 4 ਦਸੰਬਰ:
               ਸ. ਸੁਖਬੀਰ ਸਿੰਘ ਬਾਦਲ ਉਪ ਮੁੱਖ ਮੰਤਰੀ ਪੰਜਾਬ ਨੇ ਅੱਜ ਬੱਦੋਵਾਲ ਵਿਖੇ ਆਯੋਜਿਤ ਇੱਕ ਵਿਸ਼ਾਲ ਕਾਨਫਰੰਸ ਦੌਰਾਨ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਦੋਬਾਰਾ ਸੱਤ੍ਹਾ ਵਿੱਚ ਆਇਆ ਤਾਂ ਉਹ ਲੋਕ ਭਲਾਈ ਦੀਆਂ ਸਾਰੀਆਂ ਸਕੀਮਾਂ ਬੰਦ ਕਰ ਦੇਵੇਗਾ।
               ਸ. ਸੁਖਬੀਰ ਸਿੰਘ ਬਾਦਲ ਉਪ ਮੁੱਖ ਮੰਤਰੀ ਪੰਜਾਬ ਅਤੇ ਪ੍ਰਧਾਨ ਸ਼ੋਮਣੀ ਅਕਾਲੀ ਦਲ ਅੱਜ 4 ਵਿਧਾਨ ਸਭਾ ਹਲਕਿਆਂ ਗਿੱਲ, ਦਾਖਾ, ਜਗਰਾਉਂ ਅਤੇ ਰਾਏਕੋਟ ਦੀ ਆਯੋਜਿਤ ਇੱਕ ਵਿਸ਼ਾਲ ਸਾਂਝੀ ਕਾਨਫਰੰਸ ਦੌਰਾਨ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰ ਰਹੇ ਸਨ।
               ਸ੍ਰ. ਬਾਦਲ ਨੇ ਰੈਲੀ ਨੂੰ ਸੰਬੋਧਨ ਕਰਦਿਆਂ ਲੋਕਾਂ ਨੁੰ ਯਾਦ ਕਰਵਾਇਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਰਾਜ ਸਮੇਂ ਪਹਿਲੇ ਸਾਢੇ ਚਾਰ ਸਾਲ ਲੋਕਾਂ ਦੀ ਕੋਈ ਸਾਰ ਨਹੀਂ ਲਈ ਅਤੇ ਸਾਰੀਆਂ ਭਲਾਈ ਸਕੀਮਾਂ ਬੰਦ ਕਰਕੇ, ਕਿਸਾਨਾਂ ਨੂੰ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਭੁਲਾਇਆ ਅਤੇ ਕਿਸੇ ਬੇਰੋਜ਼ਗਾਰ ਵਿਅੱਕਤੀ ਨੂੰ ਕੋਈ ਨੌਕਰੀ ਨਹੀਂ ਦਿੱਤੀ ਅਤੇ ਨਾ ਹੀ ਮੁਲਾਜ਼ਮਾਂ ਦੀ ਕੋਈ ਮੰਗ ਪੂਰੀ ਕੀਤੀ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਆਮ ਲੋਕਾਂ ਅਤੇ ਕਾਂਗਰਸੀ ਵਿਧਾਇਕਾਂ ਤੋਂ ਵੀ ਦੂਰ ਰਹੇ ਅਤੇ ਉਹਨਾਂ ਨੇ ਆਪਣੇ ਰਾਜ ਕਾਲ ਦੇ ਪਿਛਲੇ ਦੋ ਮਹੀਨਿਆਂ ਦੌਰਾਨ ਕਿਸਾਨਾਂ ਨੂੰ ਮੁਫ਼ਤ ਬਿਜਲੀ ਦੇਣ ਦਾ ਲਾਰਾ ਲਾ ਕੇ ਗੁੰਮਰਾਹ ਕਰਨ ਦੀ ਕੋਸ਼ਿਸ ਕੀਤੀ। ਸ. ਬਾਦਲ ਨੇ ਕਿਹਾ ਕਿ ਜੇਕਰ ਲੋਕਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਦੋਬਾਰਾ ਸੱਤਾ ਵਿੱਚ ਲਿਆਉਣ ਦੀ ਗਲਤੀ ਕੀਤੀ ਤਾਂ ਉਹ ਸੱਤ੍ਹਾ ਵਿੱਚ ਆਉਣ ਦੇ ਪਹਿਲੇ ਹਫ਼ਤੇ ਦੌਰਾਨ ਹੀ ਆਮ ਲੋਕਾਂ ਅਤੇ ਕਿਸਾਨਾਂ ਦੀ ਭਲਾਈ ਲਈ ਆਰੰਭ ਕੀਤੀਆਂ ਸਕੀਮਾਂ ਬੰਦ ਕਰ ਦੇਵੇਗਾ। ਉਹਨਾ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਕੋਲ ਜੇਕਰ ਆਪਣੇ ਵਿਧਾਇਕਾਂ ਨੂੰ ਮਿਲਣ ਲਈ ਸਮਾਂ ਨਹੀਂ ਤਾਂ ਉਹ ਆਮ ਲੋਕਾਂ ਦਾ ਕੀ ਭਲਾ ਕਰ ਸਕੇਗਾ।
               ਸ. ਬਾਦਲ ਨੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਦੇ 25 ਸਾਲ ਰਾਜ ਕਰਨ ਦੇ ਪ੍ਰਣ ਨੂੰ ਮੁੜ ਦੁਹਰਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕ-ਹਿਤੈਸ਼ੀ ਫੈਸਲੇ ਲੈ ਕੇ ਰਾਜ ਵਿੱਚ ਵਿਕਾਸ ਪ੍ਰੋਜੈਕਟਾਂ ਦੀ ਝੜੀ ਲਗਾਈ ਹੈ ਅਤੇ ਰਾਜ ਵਿੱਚ ਜੰਗੀ ਪੱਧਰ ਤੇ ਚੱਲ ਰਹੇ ਵਿਕਾਸ ਕਾਰਜਾਂ ਦੀ ਹਨੇਰੀ, ਕਾਂਗਰਸੀ ਨੇਤਾਵਾਂ ਨੂੰ ਉਡਾ ਕੇ ਲੈ ਜਾਵੇਗੀ। ਉਹਨਾਂ ਕਿਹਾ ਕਿ ਸ੍ਰਅਕਾਲੀ ਦਲ-ਭਾਜਪਾ ਸਰਕਾਰ ਦੇ ਗੰਭੀਰ ਉਪਰਾਲਿਆਂ ਸਦਕਾ ਸਾਢੇ ਚਾਰ ਸਾਲਾਂ ਵਿੱਚ ਰਾਜ ਦੀ ਆਮਦਨ 76 ਹਜ਼ਾਰ ਕਰੋੜ ਰੁਪਏ ਹੋ ਗਈ ਹੈ, ਜਦਕਿ ਕੈਪਟਨ ਅਮਰਿੰਦਰ ਸਿੰਘ ਦੇ ਪੰਜ ਸਾਲਾ ਰਾਜ-ਕਾਲ ਦੌਰਾਨ ਰਾਜ ਦੀ ਆਮਦਨ ਕੇਵਲ 35 ਹਜ਼ਾਰ ਕਰੋੜ ਰੁਪਏ ਸੀ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਅਨੇਕਾਂ ਸਕੀਮਾਂ ਲਾਗੂ ਕਰਕੇ ਦੇਸ਼ ਦੇ ਦੂਸਰੇ ਰਾਜਾਂ ਨਾਲੋਂ ਪਹਿਲ-ਕਦਮੀ ਕੀਤੀ ਹੈ। ਉਹਨਾਂ ਕਿਹਾ ਕਿ ਆਟਾ-ਦਾਲ ਸਕੀਮ ਤਹਿਤ 17 ਲੱਖ ਪ੍ਰੀਵਾਰਾਂ ਨੂੰ ਮੁਫ਼ਤ ਆਟਾ-ਦਾਲ ਪ੍ਰਦਾਨ ਕੀਤਾ ਜਾ ਰਿਹਾ ਹੈ ਅਤੇ ਸ਼ਗਨ ਸਕੀਮ ਤਹਿਤ ਗਰੀਬ ਵਰਗ ਦੇ ਲੋਕਾਂ ਦੀਆਂ ਲੜਕੀਆਂ ਦੀ ਸ਼ਾਦੀ ਸਮੇ 15 ਹਜ਼ਾਰ ਰੁਪਏ ਸ਼ਗਨ ਵੱਜੋਂ ਦਿੱਤੇ ਜਾਂਦੇ ਹਨ।ਉਹਨਾਂ ਕਿਹਾ ਕਿ ਬੁਢਾਪਾ ਪੈਨਸ਼ਨ, ਗਰੀਬ ਵਰਗ ਦੇ ਲੋਕਾਂ ਨੂੰ 200 ਯੂਨਿਟ ਮੁਫ਼ਤ ਬਿਜਲੀ, ਲੜਕੀਆਂ ਨੂੰ ਮੁਫ਼ਤ  ਸਿੱਖਿਆ ਅਤੇ ਮਾਈ ਭਾਗੋ ਸਕੀਮ ਤਹਿਤ 11ਵੀਂ ਅਤੇ 12ਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਮੁਫ਼ਤ ਸਾਈਕਲ ਪ੍ਰਦਾਨ ਕਰਨ ਤੋਂ ਇਲਾਵਾ ਗਰੀਬ ਵਰਗ ਦੇ ਲੋਕਾਂ ਲਈ ਧਰਮਸ਼ਾਲਾਵਾਂ ਦੀ ਉੋਸਾਰੀ ਕਰਵਾਈ ਗਈ ਹੈ। ਪ੍ਰੰਤੂ ਕਾਂਗਰਸ ਨੇ ਆਪਣੇ ਪਿਛਲੇ 5 ਸਾਲਾਂ ਦੌਰਾਨ ਲੋਕ ਭਲਾਈ ਲਈ ਅਜਿਹਾ ਕੋਈ ਕੰਮ ਨਹੀਂ ਕੀਤਾ, ਜਿਸ ਕਾਰਨ ਕਾਂਗਰਸੀ ਨੇਤਾਵਾਂ ਕੋਲ ਲੋਕਾਂ ਵਿੱਚ ਜਾਣ ਦੀ ਹਿੰਮਤ ਹੀ ਨਹੀ ਹੈ। ਉਹਨਾ ਕਿਹਾ ਕਿ ਸ੍ਰਅਕਾਲੀ ਦਲ-ਭਾਜਪਾ ਸਰਕਾਰ ਵੱਲੋ ਆਪਣੇ ਸਾਢੇ ਚਾਰ ਸਾਲਾਂ ਦੇ ਕਾਰਜ-ਕਾਲ ਦੌਰਾਨ ਰਾਜ ਦੇ 85 ਹਜ਼ਾਰ ਬੇਰੋਜ਼ਗਾਰਾਂ ਨੂੰ ਪਾਰਦਰਸ਼ੀ ਢੰਗ ਨਾਲ ਨਿਰੋਲ ਮੈਰਿਟ ਦੇ ਅਧਾਰ ਤੇ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ, ਜਦ ਕਿ ਪਿਛਲੀ ਕਾਂਗਰਸ ਸਰਕਾਰ ਵੱਲੋਂ ਆਪਣੇ 5 ਸਾਲਾਂ ਦੌਰਾਨ ਇੱਕ ਵੀ ਵਿਅੱਕਤੀ ਨੂੰ ਨੌਕਰੀ ਨਹੀਂ ਦਿੱਤੀ ਗਈ।
               ਇਸ ਮੌਕੇ ਤੇ ਸ.ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹਨਾਂ ਨੇ ਆਪਣੇ ਸਿਆਸੀ ਜੀਵਨ ਦੌਰਾਨ ਇਤਨਾ ਵਿਸਾਇਕੱਠ ਪਹਿਲੀ ਵਾਰ ਦੇਖਿਆ ਹੈ, ਜਿਸ ‘ਤੇ ਉਹਨਾਂ ਲੋਕਾਂ ਨੂੰ ਵਧਾਈ ਦਿੱਤੀ।
               ਸ. ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਰਾਸਤ ਦੀ ਸੰਭਾਲ ਤੇ 400 ਕਰੋੜ ਰੁਪਏ ਖਰਚ ਕੀਤੇ ਗਏ ਹਨ। ਉਹਨਾਂ ਕਿਹਾ ਕਿ ਆਨੰਦਪੁਰ ਸਾਹਿਬ ਵਿਖੇ ਵਿਰਾਸਤ-ਏ-ਖਾਲਸਾ ਯਾਦਗਰ, ਵੱਡੇ ਘੱਲੂਘਾਰੇ ਕੁੱਪ ਰੋਹੀੜਾ ਵਿਖੇ 35 ਹਜ਼ਾਰ ਸਿੰਘਾਂ/ਸਿੰਘਣੀਆਂ ਦੇ ਸ਼ਹੀਦੀ ਸਥਾਨ, ਛੋਟੇ ਘੱਲੂਘਾਰੇ ਕਾਹਨੂੰਵਾਨ (ਗੁਰਦਾਸਪੁਰ) ਵਿਖੇ 15 ਹਜ਼ਾਰ ਸਿੰਘਾਂ/ਸਿੰਘਣੀਆਂ ਦੇ ਸ਼ਹੀਦੀ ਸਥਾਨ ਅਤੇ ਬਾਬਾ ਬੰਦਾ ਸਿੰਘ ਬਹਾਦਰ ਜੀ ਵੱਲੋਂ ਛੋਟੇ ਸਾਹਿਬਜ਼ਾਂਦਿਆਂ ਦੀ ਸ਼ਹੀਦੀ ਦਾ ਬਦਲਾ ਲੈਣ ਵਾਲੇ ਸਥਾਨ ਚੱਪੜ-ਚਿੜੀ ਵਿਖੇ ਯਾਦਗਾਰਾਂ ਦੀ ਉਸਾਰੀ ਕਰਕੇ ਸਿੱਖ ਵਿਰਾਸਤ ਨੂੰ ਸੰਭਾਲਣ ਲਈ ਪਹਿਲ ਕਦਮੀ ਕੀਤੀ ਹੈ ਅਤੇ ਇਹ ਯਾਦਗਾਰਾਂ ਸਾਡੀਆਂ ਆਉਣ ਵਾਲੀਆਂ ਪੀੜੀਆਂ ਲਈ ਪ੍ਰੇਰਣਾ ਸ੍ਰੋਤ ਹੋਣਗੀਆਂ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਮਾਂ-ਖੇਡ ਕੱਬਡੀ ਨੂੰ ਵਿਸ਼ਵ ਪੱਧਰ ਤੇ ਪ੍ਰਫੁੱਲਤ ਕਰਕੇ ਅਤੇ ਪਿੰਡਾਂ ਵਿੱਚ ਜਿੰਮ ਖੋਹਲ ਕੇ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਦਾ ਸਾਰਥਿਕ ਉਪਰਾਲਾ ਕੀਤਾ ਹੈ। ਉਹਨਾਂ ਕਿਹਾ ਕਿ ਆਉਣ ਵਾਲੇ ਸਮੇ ਦੌਰਾਨ 11 ਹੋਰ ਖੇਡਾਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ, ਜਿਸ ਸਦਕਾ ਆਉਣ ਵਾਲੇ ਸਾਲਾਂ ਦੌਰਾਨ ਰਾਜ ਦੇ ਖਿਡਾਰੀ ਹਿੰਦੋਸਤਾਨ ਦੀਆਂ ਟੀਮਾਂ ਵਿੱਚ ਵੱਧ ਚੜ੍ਹ ਕੇ ਸ਼ਾਮਲ ਹੋਣਗੇ।
               ਸ. ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੇਵਾ ਦਾ ਅਧਿਕਾਰ ਕਾਨੂੰਨ ਬਣਾ ਕੇ ਆਮ ਆਦਮੀ ਨੂੰ ਬਾਦਸ਼ਾਹ ਬਣਾਇਆ ਹੈ। ਉਹਨਾਂ ਕਿਹਾ ਕਿ ਇਸ ਐਕਟ ਦੇ ਹੋਦ ਵਿੱਚ ਆਉਣ ਨਾਲ ਸਰਕਾਰੀ ਦਫ਼ਤਰਾਂ ਵਿੱਚ ਲੋਕਾਂ ਦੇ ਕੰਮ ਨਿਰਧਾਰਤ ਸਮੇ ਤੇ ਹੋ ਰਹੇ ਹਨ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਬਣਾਏ ਗਏ ਨਵੇਂ ਫਰਦ ਕੇਦਰਾਂ ਸਦਕਾ ਲੋਕਾਂ ਨੂੰ ਪਟਵਾਰੀ ਕੋਲ ਜਾਣ ਦੀ ਲੋੜ ਨਹੀਂ ਅਤੇ ਇਸੇ ਤਰਾਂ ਹੁਣ ਨਵੇਂ ਵਾਹਨ ਦੀ ਖਰੀਦ ਕਰਨ ਤੇ ਰਜਿਸਟ੍ਰੇਸ਼ਨ ਕਾਪੀ ਲਈ ਜ਼ਿਲਾ ਟਰਾਂਸਪੋਰਟ ਦਫ਼ਤਰ ਨਹੀਂ ਜਾਣਾ ਪੈਂਦਾ। ਉਹਨਾਂ ਕਿਹਾ ਕਿ ਸਰਕਾਰ ਦੀਆਂ ਅਜਿਹੀਆਂ ਗਤੀਵਿਧੀਆਂ ਸਦਕਾ ਲੋਕਾਂ ਦੇ ਕੰਮ ਆਸਾਨ ਹੋਏ ਹਨ, ਜਦ ਕਿ ਕਾਂਗਰਸੀ ਨੇਤਾ ਕੈਪਟਨ ਅਮਰਿੰਦਰ ਸਿੰਘ ਆਪਣੇ ਰਾਜ-ਕਾਲ ਦੌਰਾਨ ਕੀਤੀਆਂ ਪ੍ਰਾਪਤੀਆਂ ਬਾਰੇ ਲੋਕਾਂ ਨੁੰ ਕੁੱਝ ਵੀ ਦੱਸਣ ਤੋਂ ਅਸਮਰੱਥ ਹਨ। ਉਹਨਾਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਰਾਜ ਦੇ ਸਰਵ-ਪੱਖੀ ਵਿਕਾਸ ਨੂੰ ਪਹਿਲ ਦੇ ਰਹੀ ਹੈ, ਜਦ ਕਿ ਕਾਂਗਰਸੀ ਨੇਤਾਵਾਂ ਦੀ ਨੀਤੀ ਬਦਲਾ ਲਊ ਭਾਵਨਾ ਵਾਲੀ ਹੈ।
               ਸ. ਬਿਕਰਮ ਸਿੰਘ ਮਜੀਠੀਆ ਸਾਬਕਾ ਮੰਤਰੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਹਨਾਂ ਅੰਗਰੇਜ਼ਾਂ ਅਤੇ ਅਹਿਮਦ ਸ਼ਾਹ ਅਬਦਾਲੀ ਦੀਆਂ ਫ਼ੌਜਾਂ ਨੇ ਦੇਸ਼ ਨੂੰ ਨਹੀਂ ਲੁੱਟਿਆ, ਜਿੰਨਾਂ ਪਿਛਲੀਆਂ ਕਾਂਗਰਸੀ ਸਰਕਾਰਾਂ ਦੇ ਨੇਤਾਵਾਂ ਨੇ ਰਾਜ ਦੇ ਲੋਕਾਂ ਨੂੰ ਦੋਹੀਂ ਹੱਥੀਂ ਲੁੱਟਿਆ ਹੈ। ਉਹਨਾਂ ਕਿਹਾ ਕਿ ਸ. ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਦੀ ਦੂਰ-ਅੰਦੇਸ਼ੀ ਸੋਚ ਸਦਕਾ ਰਾਜ ਦੇ ਲੋਕਾਂ ਦੀ ਭਲਾਈ ਲਈ ਅਨੇਕਾਂ ਸਕੀਮਾਂ ਆਰੰਭ ਕੀਤੀਆਂ ਗਈਆਂ ਹਨ ਅਤੇ ਸਰਕਾਰ ਵੱਲੋਂ ਸਿੱਖ ਇਤਿਹਾਸ ਦੀਆਂ ਯਾਦਗਾਰਾਂ ਸਥਾਪਿਤ ਕਰਕੇ ਲੋਕਾਂ ਨੁੰ ਸਮਰਪਿਤ ਕੀਤੀਆਂ ਗਈਆਂ ਹਨ ਅਤੇ ਕੌਮ ਨੂੰ ਸਤਿਕਾਰ ਬਖਸ਼ਿਆ ਹੈ। ਉਹਨਾਂ ਕੇਂਦਰ ਦੀ ਯੂ.ਪੀ.ਏ ਸਰਕਾਰ ਦੀ ਨੁਕਤਾਚੀਨੀ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਦਾਲਾਂ, ਡੀਜ਼ਲ, ਖਾਦਾਂ ਅਤੇ ਰਸੋਈ ਗੈਸ ਆਦਿ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਕਰਕੇ ਆਮ ਜਨਤਾ ਦਾ ਲੱਕ ਤੋੜ ਦਿੱਤਾ ਹੈ। ਉਹਨਾਂ ਕਾਂਗਰਸੀ ਨੇਤਾਵਾਂ ਤੇ ਤਿੱਖੇ ਹਮਲੇ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਜੁਝਾਰੂ ਆਗੂਆਂ ਦੀਆਂ ਗੌਰਵਮਈ ਕੁਰਬਾਨੀਆਂ ਦੀ ਯਾਦ ਦਿਵਾਈ।
               ਸਾਬਕਾ ਕੇਂਦਰੀ ਮੰਤਰੀ ਸ. ਬਲਵੰਤ ਸਿੰਘ ਰਾਮੂਵਾਲੀਆ ਨੇ ਕਿਹਾ ਕਿ ਕੇਂਦਰ ਦੀਆਂ ਗਲਤ ਆਰਥਿਕ ਨੀਤੀਆਂ ਕਾਰਣ ਪੰਜਾਬ ਸਿਰ 73 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਹੈ। ਉਹਨਾਂ ਕਿਹਾ ਕਿ ਕੇਂਦਰ ਵੱਲੋਂ ਸਾਡੇ ਦੂਸਰੇ ਗੁਆਂਢੀ ਸੂਬਿਆਂ ਨੂੰ ਕਰਜ਼ੇ ਲਈ 90 ਫ਼ੀਸਦੀ ਮੁਆਫ਼ੀ ਦਿੱਤੀ ਜਾ ਰਹੀ ਹੈ, ਜਦ ਕਿ ਪੰਜਾਬ ਨੂੰ 10 ਫ਼ੀਸਦੀ ਮੁਆਫ਼ੀ ਦੇ ਕੇ ਪੰਜਾਬ ਨਾਲ ਧ੍ਰੋਹ ਕਮਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਕੇਂਦਰ ਵੱਲੋ ਉਦਯੋਗੀਕਰਨ ਦੇ ਖੇਤਰ ਵਿੱਚ ਵੀ ਰਾਜ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ।
               ਸ. ਮਨਪ੍ਰੀਤ ਸਿੰਘ ਇਆਲੀ ਚੇਅਰਮੈਨ ਜ਼ਿਲਾ ਪ੍ਰੀਸ਼ਦ ਨੇ ਜ਼ਿਲੇ ਦੇ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਜ਼ਿਲੇ ਦੇ ਪੇਂਡੂ ਖੇਤਰ ਦੇ ਵਿਕਾਸ ਲਈ 170 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ ਅਤੇ ਜਂੋ ਵਿਕਾਸ ਸ੍ਰੋਮਣੀ ਅਕਾਲੀ ਦਲ-ਭਾਜਪਾ ਦੇ ਰਾਜ-ਕਾਲ ਦੌਰਾਨ ਹੋਇਆ, ਉਹ ਪਿਛਲੇ 50 ਸਾਲਾਂ ਦੌਰਾਨ ਨਹੀਂ ਹੋ ਸਕਿਆ।
               ਸਮਾਗਮ ਵਿੱਚ ਹੋਰਨਾਂ ਤੋਂ ਇਲਾਵਾ ਸ. ਮਹੇਸ਼ ਇੰਦਰ ਸਿੰਘ ਗਰੇਵਾਲ ਜਨਰਲ ਸਕੱਤਰ ਸ੍ਰੋਮਣੀ ਅਕਾਲੀ ਦਲ, ਸ. ਬਿਕਰਮ ਸਿੰਘ ਮਜੀਠੀਆ ਸਾਬਕਾ ਮੰਤਰੀ, ਸ. ਦਰਸ਼ਨ ਸਿੰਘ ਸ਼ਿਵਾਲਿਕ ਐਮ.ਐਲ.ਏ, ਸ. ਮਨਪ੍ਰੀਤ ਸਿੰਘ ਇਆਲੀ ਚੇਅਰਮੈਨ ਜ਼ਿਲਾ ਪ੍ਰੀਸ਼ਦ, ਸ. ਸ਼ਰਨਜੀਤ ਸਿੰਘ ਢਿੱਲੋਂ ਚੇਅਰਮੈਨ ਪੰਜਾਬ ਐਗਰੋ ਇੰਡਸਟਰੀ ਨਿਗਮ, ਸ. ਸੰਤਾ ਸਿੰਘ ਉਮੈਦਪੁਰੀ ਚੇਅਰਮੈਨ ਅਧੀਨ ਸੇਵਾਵਾਂ ਚੋਣ ਬੋਰਡ, ਸਾਬਕਾ ਕੇਂਦਰੀ ਮੰਤਰੀ ਸ. ਬਲਵੰਤ ਸਿੰਘ ਰਾਮੂਵਾਲੀਆ ਸ. ਜਗਦੀਸ਼ ਸਿੰਘ ਗਰਚਾ ਸਾਬਕਾ ਮੰਤਰੀ, ਸ. ਇੰਦਰ ਇਕਬਾਲ ਸਿੰਘ ਅਟਵਾਲ ਅਤੇ ਸ. ਰਣਜੀਤ ਸਿੰਘ ਤਲਵੰਡੀ (ਦੋਵੇਂ ਸਾਬਕਾ ਐਮ.ਐਲ.ਏ),ਸ੍ਰੀ ਹਰੀਸ਼ ਰਾਏ ਢਾਂਡਾ, ਸ. ਅਵਤਾਰ ਸਿੰਘ ਮੁੱਲਾਂਪੁਰੀ, ਸ੍ਰੀ ਐਸ.ਆਰ.ਕਲੇਰ, ਸ. ਗੁਰਚਰਨ ਸਿੰਘ ਗਰੇਵਾਲ, ਸ. ਜਗਜੀਤ ਸਿੰਘ ਤਲਵੰਡੀ, ਬੀਬੀ ਹਰਬੰਸ ਕੌਰ ਸੁਖਾਣਾ ਅਤੇ ਸ. ਸੁਰਿੰਦਰਪਾਲ ਸਿੰਘ ਬੱਦੋਵਾਲ (ਚਾਰੇ ਮੈਂਬਰ ਐਸ.ਜੀ.ਪੀ.ਸੀ), ਸੁਖਦੇਵ ਸਿੰਘ ਚੱਕ ਕਲਾਂ ਅਤੇ ਚੰਦ ਸਿੰਘ ਡੱਲਾ (ਦੋਵੇਂ ਮੈਜ਼ਿਲਾ ਪ੍ਰੀਸ਼ਦ) ਅਤੇ ਸ. ਕਮਲਜੀਤ ਸਿੰਘ ਮੱਲ੍ਹਾ ਆਦਿ ਹਾਜ਼ਰ ਸਨ।    

Translate »