December 4, 2011 admin

ਵੋਟਾਂ ਸਬੰਧੀ ਜਾਣਕਾਰੀ ਲਈ ਵੋਟਰ ਹੈਲਪ ਲਾਈਨ ਨੰਬਰਾਂ ‘ਤੇ ਸੰਪਰਕ ਕਰਨ-ਡੀ. ਸੀ.

ਬਠਿੰਡਾ, 4 ਦਸੰਬਰ-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣਕਾਰ ਅਫ਼ਸਰ ਸ੍ਰੀ ਕਮਲ ਕਿਸ਼ੋਰ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰਾਂ ਦੀ ਸਹੁਲਤ ਲਈ ਜ਼ਿਲ੍ਹਾ ਬਠਿੰਡਾ ਵਿਚ ਪੈਂਦੇ ਵਿਧਾਨ ਸਭਾ ਚੋਣ ਹਲਕਿਆਂ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ/ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੇ ਦਫ਼ਤਰਾਂ ਵਿਚ ਹੈਲਪ ਲਾਈਨ ਨੰਬਰ ਉਪਲੱਬਧ ਕਰਵਾਏ ਗਏ ਹਨ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਚੋਣ ਹਲਕਾ 90-ਰਾਮਪੁਰਾ ਫੂਲ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਦਾ ਨੰਬਰ 01651-248225 ਹੈ ਅਤੇ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਦਾ ਨੰਬਰ 01651-248231 ਹੈ। ਇਸੇ ਤਰ੍ਹਾਂ ਵਿਧਾਨ ਸਭਾ ਹਲਕਾ 91-ਭੁੱਚੋ ਮੰਡੀ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਦਾ ਨੰਬਰ 0164-2211042 ਹੈ ਅਤੇ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਦਾ ਨੰਬਰ 0164-2213246, ਵਿਧਾਨ ਸਭਾ ਹਲਕਾ 92-ਬਠਿੰਡਾ ਸ਼ਹਿਰੀ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਦਾ ਨੰਬਰ 0164-2212525 ਹੈ ਅਤੇ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਦਾ ਨੰਬਰ 0164-2212412, ਵਿਧਾਨ ਸਭਾ ਹਲਕਾ 93-ਬਠਿੰਡਾ ਦਿਹਾਤੀ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਦਾ ਨੰਬਰ 0164-2241949/2210736 ਅਤੇ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਦਾ ਨੰਬਰ 0164-2211575, ਵਿਧਾਨ ਸਭਾ ਹਲਕਾ 94-ਤਲਵੰਡੀ ਸਾਬੋ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਦਾ ਨੰਬਰ 01655-220241  ਹੈ ਅਤੇ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਦਾ ਨੰਬਰ 01655-220252 ਅਤੇ ਵਿਧਾਨ ਸਭਾ ਹਲਕਾ 95-ਮੌੜ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਦਾ ਨੰਬਰ 0164-2211086 ਹੈ ਅਤੇ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਦਾ ਨੰਬਰ 01655-500911  ਹੈ।
         ਡਿਪਟੀ ਕਮਿਸ਼ਨਰ ਨੇ ਕਿਹਾ ਹੈ ਕਿ ਜੇਕਰ ਕਿਸੇ ਵੋਟਰ ਨੇ ਕਿਸੇ ਕਿਸਮ ਦੀ ਜਾਣਕਾਰੀ ਪ੍ਰਾਪਤ ਕਰਨੀ ਹੋਵੇ ਤਾਂ ਉਪਰੋਕਤ ਦਿੱਤੇ ਗਏ ਨੰਬਰਾਂ ਤੋਂ ਪ੍ਰਾਪਤ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ੀ ਵੋਟਰ ਵੀ ਵੋਟਾਂ ਸਬੰਧੀ ਕਿਸੇ ਕਿਸਮ ਦੀ ਜਾਣਕਾਰੀ ਹਾਸਲ ਕਰਨ ਲਈ ਇਨ੍ਹਾਂ ਨੰਬਰਾਂ ‘ਤੇ ਸੰਪਰਕ ਕਰ ਸਕਦੇ ਹਨ।

Translate »