ਬਠਿੰਡਾ, 5 ਦਸੰਬਰ: ਬਠਿੰਡਾ ਤੋਂ ਲੋਕ ਸਭਾ ਮੈਂਬਰ ਸ਼੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਕੱਲ ਦੌਲਾ ਪਿੰਡ ਨੇੜੇ ਇਕ ਸਰਪੰਚ ਵਲੋਂ ਈ.ਜੀ.ਐਸ ਅਧਿਆਪਕਾ ਨੂੰ ਥੱਪੜ ਮਾਰੇ ਜਾਣ ਦੀ ਘਟਨਾ ਦੀ ਕਰੜੀ ਨਿਖੇਧੀ ਕੀਤੀ ਹੈ।
ਇਕ ਬਿਆਨ ਵਿੱਚ ਸ਼੍ਰੀਮਤੀ ਬਾਦਲ ਨੇ ਕਿਹਾ ਕਿ ਕਿਸੇ ਵੀ ਅਹੁਦੇਦਾਰ ਵਲੋਂ ਕਿਸੇ ਮਹਿਲਾ ‘ਤੇ ਹਮਲਾ ਕਦਾਚਿਤ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ, ਭਾਂਵੇ ਕਿ ਇਸ ਦੀ ਕੋਈ ਵੀ ਵਜ੍ਹਾ ਕਿਉਂ ਨਾ ਹੋਵੇ। ਉਨ੍ਹਾਂ ਪ੍ਰਸਾਸ਼ਨ ਨੂੰ ਇਸ ਸਮੁੱਚੀ ਘਟਨਾ ਦੀ ਜਾਂਚ ਕਰਕੇ ਦੋਸ਼ੀ ਖਿਲਾਫ ਬਣਦੀ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ। ਸ਼੍ਰੀਮਤੀ ਬਾਦਲ ਨੇ ਇਸ ਅਣਸੁਖਾਵੀ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।