ਫਤਹਿਗੜ੍ਹ ਸਾਹਿਬ, 6 ਦਸੰਬਰ -ਡਿਪਟੀ ਕਮਿਸ਼ਨਰ ਸ੍ਰੀ ਯਸ਼ਵੀਰ ਮਹਾਜਨ ਨੇ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਪੰਜਾਬ ਵੱਲੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਸਹਿਯੋਗ ਨਾਲ ਪੰਜਾਬ ਰਾਜ ਖੇਤਰੀ ਪਸ਼ੂ ਧੰਨ ਚੈਪੀਅਨਸ਼ਿਪ ਅਤੇ ਦੁੱਧ ਚੁਆਈ ਦੇ ਜੋਨਲ ਪੱਧਰ ਦੇ ਮੁਕਾਬਲੇ ਜ਼ਿਲ੍ਹੇ ਦੇ ਪਿੰਡ ਮਹਾਦੀਆਂ ਵਿਖੇ 11 ਤੋਂ 13 ਦਸੰਬਰ ਤੱਕ ਆਯੋਜਤ ਕੀਤੇ ਜਾ ਰਹੇ ਹਨ। ਉਨ੍ਹਾਂ ਆਖਿਆ ਕਿ ਪਸ਼ੂ ਧੰਨ ਦਾ ਪੰਜਾਬ ਦੀ ਆਰਥਿਕਤਾ ਵਿੱਚ ਬਹੁਤ ਵੱਡਾ ਯੋਗਦਾਨ ਹੈ ਅਤੇ ਅਜਿਹੇ ਮੁਕਾਬਲੇ ਪਸ਼ੂ ਪਾਲਕਾਂ ਨੂੰ ਵਧੀਆ ਨਸਲ ਦੇ ਪਸ਼ੂ ਪਾਲਣ ਲਈ ਪ੍ਰੇਰਤ ਕਰਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਅਜਿਹੇ ਮੁਕਾਬਲਿਆਂ ਵਿੱਚ ਪਸ਼ੂ ਪਾਲਕ ਸ਼ਾਮਲ ਹੋ ਕੇ ਜਿੱਥੇ ਪਸ਼ੂ ਪਾਲਣ ਦੀਆਂ ਨਵੀਆਂ ਅਤੇ ਆਧੁਨਿਕ ਤਕਨੀਕਾਂ ਦੀ ਜਾਣਕਾਰੀ ਹਾਸਲ ਕਰ ਸਕਦੇ ਹਨ, ਉੱਥੇ ਪਸ਼ੂ ਪਾਲਣ ਵਿਭਾਗ ਦੇ ਮਾਹਰ ਪਸ਼ੂਆਂ ਤੋਂ ਵਧੇਰੇ ਲਾਭ ਲੈਣ ਲਈ ਵਿਸਥਾਰਪੂਰਵਕ ਜਾਣਕਾਰੀ ਵੀ ਮੁਹੱਈਆ ਕਰਵਾਉਂਦੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ 7 ਜ਼ਿਲ੍ਹਿਆਂ ਫਤਹਿਗੜ੍ਹ ਸਾਹਿਬ, ਪਟਿਆਲਾ, ਰੂਪਨਗਰ, ਐਸ.ਏ.ਐਸ. ਨਗਰ ਮੋਹਾਲੀ, ਲੁਧਿਆਣਾ, ਸੰਗਰੂਰ ਅਤੇ ਸ਼ਹੀਦ ਭਗਤ ਸਿੰਘ ਨਗਰ (ਨਵਾਂ ਸ਼ਹਿਰ ) ਤੋਂ ਹਜ਼ਾਰਾਂ ਦੀ ਗਿਣਤੀ ਿਵੱਚ ਪਸ਼ੂ ਪਾਲਕ ਭਾਗ ਲੈਣਗੇ। ਉਨ੍ਹਾਂ ਦੱਸਿਆ ਕਿ ਇਸ ਚੈਂਪੀਅਨਸਿਪ ਵਿੱਚ 47 ਤਰ੍ਹਾਂ ਦੇ ਵੱਖ ਵੱਖ ਪਸ਼ੂਆਂ ਦੀਆਂ ਸ਼੍ਰੇਣੀਆਂ ਦੇ ਮੁਕਾਬਲੇ ਕਰਵਾਏ ਜਾਣਗੇ ਜਿਹਨਾਂ ਨੂੰ ਕਰੀਬ 12 ਲੱਖ ਰੁਪਏ ਦੇ ਨਗਦ ਇਨਾਮ ਵੰਡੇ ਜਾਣਗੇ।
ਏ.ਡੀ.ਸੀ. ਵਿਕਾਸ ਸ: ਸੁਖਦੇਵ ਸਿੰਘ ਨੇ ਦੱਸਿਆ ਕਿ ਇਸ ਖੇਤਰੀ ਪਸ਼ੂ ਧੰਨ ਚੈਂਪੀਅਨਸ਼ਿਪ ਦੀਆਂ ਅਗੇਤੀਆਂ ਤਿਆਰੀਆਂ ਜੰਗੀ ਪੱਧਰ ਤੇ ਚੱਲ ਰਹੀਆਂ ਹਨ। ਉਨ੍ਹਾਂ ਦੱਸਿਆ ਕਿ 11 ਦਸੰਬਰ ਨੂੰ ਇਸ ਚੈਂਪੀਅਨਸ਼ਿਪ ਦਾ ਉਦਘਾਟਨ ਚੇਅਰਮੈਨ ਪੰਜਾਬ ਰਾਜ ਪਛੜੀਆਂ ਸ਼੍ਰੇਣੀਆਂ ਕਮਿਸ਼ਨ ਪ੍ਰੋ: ਕ੍ਰਿਪਾਲ ਸਿੰਘ ਬਡੂੰਗਰ ਕਰਨਗੇ ਅਤੇ ਇਸ ਉਦਘਾਟਨੀ ਸਮਾਗਮ ਦੀ ਪ੍ਰਧਾਨਗੀ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਸਾਬਕਾ ਮੰਤਰੀ ਅਤੇ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ ਕਰਨਗੇ ਅਤੇ ਚੇਅਰਮੈਨ ਯੂਥ ਵਿਕਾਸ ਬੋਰਡ ਸ੍ਰ: ਗੁਰਪ੍ਰੀਤ ਸਿੰਘ ਰਾਜੂ ਖੰਨਾ ਵਿਸ਼ੇਸ਼ ਮਹਿਮਾਨ ਹੋਣਗੇ। ਉਨ੍ਹਾਂ ਦੱਸਿਆ ਕਿ 12 ਦਸੰਬਰ ਨੂੰ ਪਸ਼ੂ ਪਾਲਕ ਪ੍ਰੋਸਾਹਨ ਸਮਾਰੋਹ ਹੋਵੇਗਾ ਜਿਸ ਦੇ ਮੁੱਖ ਮਹਿਮਾਨ ਸ੍ਰੀ ਜੀ.ਐਸ. ਸੰਧੂ ਵਿੱਤ ਕਮਿਸ਼ਨਰ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਹੋਣਗੇ ਅਤੇ ਇਸ ਸਮਾਗਮ ਦੀ ਪ੍ਰਧਾਨਗੀ ਸ੍ਰੀਮਤੀ ਅਮਨਦੀਪ ਕੌਰ ਸੰਯੁਕਤ ਸਕੱਤਰ ਪਸ਼ੂ ਪਾਲਣ ਵਿਭਾਗ ਕਰਨਗੇ। ਇਸੇ ਦਿਨ ਬਾਅਦ ਦੁਪਹਿਰ ਵਾਲੇ ਸਮਾਗਮ ਦੇ ਮੁੱਖ ਮਹਿਮਾਨ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਸ: ਸੁਰਜੀਤ ਸਿੰਘ ਰੱਖੜਾ ਹੋਣਗੇ ਅਤੇ ਇਸ ਸਮਾਗਮ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਸ਼ੋਮਣੀ ਅਕਾਲੀ ਦਲ ਸ: ਜਗਦੀਪ ਸਿੰਘ ਚੀਮਾ ਕਰਨਗੇ ਅਤੇ 13 ਦਸੰਬਰ ਨੂੰ ਪਸ਼ੂ ਪਾਲਕ ਪ੍ਰੋਸਾਹਨ ਸਮਾਰੋਹ ਦੇ ਮੁੱਖ ਮਹਿਮਾਨ ਡਾ: ਦਲਜੀਤ ਸਿੰਘ ਚੀਮਾ ਸਿਆਸੀ ਸਲਾਹਕਾਰ ਮੁੱਖ ਮੰਤਰੀ ਪੰਜਾਬ ਹੋਣਗੇ ਅਤੇ ਇਸ ਸਮਾਗਮ ਦੀ ਪ੍ਰਧਾਨਗੀ ਮੈਂਬਰ ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ: ਰਣਧੀਰ ਸਿੰਘ ਚੀਮਾ ਕਰਨਗੇ। ਉਨ੍ਹਾਂ ਦੱਸਆਿ ਕਿ ਬਾਅਦ ਦੁਪਹਿਰ ਇਨਾਮ ਵੰਡ ਸਮਾਰੋਹ ਦੇ ਮੁੱਖ ਮਹਿਮਾਨ ਵਿਧਾਇਕ ਸਰਹਿੰਦ ਸ: ਦੀਦਾਰ ਸਿੰਘ ਭੱਟੀ ਹੋਣਗੇ ਅਤੇ ਇਸ ਸਮਾਗਮ ਦੀ ਪ੍ਰਧਾਨਗੀ ਚੇਅਰਪਰਸਨ ਜ਼ਿਲ੍ਹਾ ਯੋਜਨਾ ਕਮੇਟੀ ਸ੍ਰੀਮਤੀ ਸਤਵਿੰਦਰ ਕੌਰ ਧਾਲੀਵਾਲ ਕਰਨਗੇ।
ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ: ਐਚ.ਐਸ ਸੰਧਾ ਨੇ ਦੱਸਿਆ ਕਿ ਮੇਲੇ ਦੌਰਾਨ ਪਸ਼ੂਆਂ ਦੀ ਰਿਹਾਇਸ ਤੇ ਪਸ਼ੂ ਪਾਲਕਾ ਦੇ ਠਹਿਰਣ ਲਈ ਢੁਕਵੇਂ ਇੰਤਜਾਮ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਭਾਗ ਲੈਣ ਵਾਲੇ ਪਸ਼ੂਆਂ ਨੂੰ ਮੁਫਤ ਚਾਰਾ ਵੀ ਮੁਹੱਈਆ ਕਰਵਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ਮੇਲੇ ਦੌਰਾਨ ਮਾਹਿਰ ਡਾਕਟਰਾਂ ਵੱਲੋਂ ਪਸ਼ੂਆਂ ਦਾ ਮੁਫਤ ਇਲਾਜ ਕੀਤਾ ਜਾਵੇਗਾ । ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਮੱਝਾਂ, ਗਾਵਾਂ ਅਤੇ ਬੱਕਰੀਆਂ ਦੇ ਦੁੱਧ ਚੁਆਈ ਮੁਕਾਬਲਿਆਂ ਤੋਂ ਇਲਾਵਾ ਨੁਕਰੇ, ਮਾਰਵਾੜੀ ਨਸਲ ਦੇ ਘੋੜੇ, ਘੋੜੀਆਂ, ਵਛੇਰੇ, ਵਛੇਰੀਆਂ, ਮੁਰਹਾ ਅਤੇ ਨੀਲੀ ਰਾਵੀ ਨਸਲ ਦੀਆਂ ਮੱਝਾਂ, ਝੋਟੇ, ਝੋਟੀਆਂ , ਗਰੇਡਿਡ ਨਸਲ ਦੀਆਂ ਮੱਝਾਂ, ਐਚ.ਐਫ. ਕਰਾਸ, ਜਰਸੀ ਕਰਾਸ, ਸਾਹੀਵਾਲ ਨਸਲ ਦੀਆਂ ਗਾਵਾਂ, ਵਹਿੜੀਆਂ, ਬੱਕਰੀਆਂ, ਭੇਡਾਂ, ਸੂਰ, ਸੀਲ ਮੁਰਗੇ ਅਤੇ ਟਰਕੀ ਆਦਿ ਦੇ ਮੁਕਾਬਲੇ ਕਰਵਾਏ ਜਾਣਗੇ। ਇਸ ਤੋਂ ਇਲਾਵਾ ਘੋੜੇ ਅਤੇ ਘੋੜੀਆਂ ਦਾ ਨਾਚ ਅਤੇ ਕੁੱਤਿਆਂ ਦੀਆਂ ਦੌੜਾਂ ਵੀ ਇਨ੍ਹਾਂ ਮੁਕਾਬਲਿਆਂ ਦੀ ਵਿਸ਼ੇਸ਼ ਤੌਰ ਤੇ ਖਿੱਚ ਦਾ ਕਾਰਨ ਬਣਨਗੀਆਂ। ਉਨ੍ਹਾਂ ਇਹ ਵੀ ਦੱਸਿਆ ਕਿ ਵੱਖ ਵੱਖ ਵਿਭਾਗਾਂ ਵੱਲੋਂ ਵਿਕਾਸ ਨੂੰ ਦਰਸਾਉਂਦੀ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ । ਉਨ੍ਹਾਂ 7 ਜ਼ਿਲ੍ਹਿਆਂ ਦੇ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਮੁਕਾਬਲਿਆਂ ਵਿੱਚ ਵਧੀਆ ਪਸ਼ੂ ਲੈ ਕੇ ਆਉਣ ਅਤੇ ਦਿਲ ਖਿੱਚਵੇਂ ਇਨਾਮ ਹਾਸਲ ਕਰਨ। ਉਨ੍ਹਾਂ ਇਹ ਵੀ ਦੱਸਿਆ ਕਿ ਪਸ਼ੂ ਪਾਲਕ 10 ਦਸੰਬਰ ਨੂੰ ਮੇਲੇ ਵਿੱਚ ਪਹੁੰਚ ਕੇ ਆਪਣੇ ਪਸ਼ੁਆਂ ਦੀ ਰਜਿਸ਼ਟਰੇਸ਼ਨ ਕਰਵਾ ਕੇ ਆਪਣਾ ਸ਼ੋਅ ਨੰਬਰ ਪ੍ਰਾਪਤ ਕਰ ਸਕਦੇ ਹਨ। ਇਨ੍ਹਾਂ ਮੁਕਾਬਲਿਆਂ ਸਬੰਧੀ ਵਧੇਰੇ ਜਾਣਕਾਰੀ ਲੈਣ ਲਈ ਪਸ਼ੂ ਪਾਲਕ ਜ਼ਿਲ੍ਹਿਆਂ ਦੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ, ਤਹਿਸੀਲਾਂ ਦੇ ਸੀਨੀਅਰ ਵੈਟਰਨਰੀ ਅਫਸਰਾਂ ਜਾਂ ਨੇੜੇ ਦੇ ਪਸ਼ੂ ਹਸਪਤਾਲਾਂ ਵਿੱਚ ਸੰਪਰਕ ਕਰ ਸਕਦੇ ਹਨ। ਉਨ੍ਹਾਂ ਦੱÎਸਿਆ ਕਿ ਇਸ ਚੈਂਪੀਅਨਸ਼ਿੱਪ ਦੇ ਜੇਤੂ ਪਸ਼ੂ ਪਾਲਕ ਰਾਜ ਪੱਧਰੀ ਪਸ਼ੂ ਧੰਨ ਚੈਂਪੀਅਨਸ਼ਿੱਪ ਅਤੇ ਦੁੱਧ ਚੁਆਈ ਮੁਕਾਬਲੇ ਜੋ ਕਿ 17ਤੋਂ 19 ਦਸੰਬਰ ਤੱਕ ਸ੍ਰੀ ਮੁਕਤਸਰ ਸਾਹਿਬ ਵਿਖੇ ਹੋ ਰਹੇ ਹਨ, ਭਾਗ ਲੈਣਗੇ।