ਅੰਮ੍ਰਿਤਸਰ: 06 ਦਸੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਤਕਰੀਬਨ 27 ਸਾਲ ਦਾ ਲੰਮਾ ਸਮਾਂ ਮੈਂਬਰ ਰਹੇ ਡਾ. ਜੋਧ ਸਿੰਘ ਦੇ ਅਕਾਲ ਚਲਾਣੇ ‘ਤੇ ਪਰਿਵਾਰ ਨਾਲ ਡੂੰਘੇ ਅਫ਼ਸੋਸ ਦਾ ਇਜ਼ਹਾਰ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਅਵਤਾਰ ਸਿੰਘ ਨੇ ਕਿਹਾ ਕਿ ਡਾ. ਜੋਧ ਸਿੰਘ ਦੀ ਬੇਵਕਤੀ ਮੌਤ ਨਾਲ ਪਰਿਵਾਰ ਨੂੰ ਹੀ ਨਹੀਂ ਬਲਕਿ ਸਮੁੱਚੇ ਸਿੱਖ ਪੰਥ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਪ੍ਰੈੱਸ ਰੀਲੀਜ ਰਾਹੀਂ ਉਨ•ਾਂ ਦੱਸਿਆ ਕਿ ਡਾ. ਜੋਧ ਸਿੰਘ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਲੰਮਾ ਸਮਾਂ ਮੈਂਬਰ ਰਹਿਣ ਤੋਂ ਇਲਾਵਾ ਹਲਕਾ ਡੇਰਾ ਬਾਬਾ ਨਾਨਕ ਦੀ ਤਰਫੋ ਪੰਜਾਬ ਸਰਕਾਰ ‘ਚ ਵਿਧਾਇਕ ਵੀ ਰਹੇ ਅਜਿਹੇ ਦੂਰ ਅੰਦੇਸ਼ੀ, ਨਿਰਸਵਾਰਥ ਸ਼ਖਸ਼ੀਅਤ ਦੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹੇ ਜਾਣ ਤੇ ਮੈਨੂੰ ਬੇਹੱਦ ਅਫ਼ਸੋਸ ਹੈ। ਇਸ ਤਰ•ਾਂ ਜੂਨ 1984 ‘ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਹਮਲਾ ਕਰਨ ਵਾਲੀ ਭਾਰਤੀ ਫੌਜ ਦੇ ਮੁੱਖੀ ਜਨਰਲ ਏ.ਕੇ.ਵੈਦਿਆ ਨੂੰ ਮਾਰ ਕੇ ਫ਼ਾਂਸੀ ਦੀ ਸਜਾ ਪ੍ਰਾਪਤ ਕਰਨ ਵਾਲੇ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਦੀ ਮਾਤਾ ਸਤਿਕਾਰਯੋਗ ਬੀਬੀ ਗੁਰਨਾਮ ਕੌਰ ਦੇ ਪਿਛਲੇ ਦਿਨੀਂ ਅਚਾਨਕ ਦਿਲ ਦਾ ਦੋਰਾ ਪੈ ਜਾਣ ਕਾਰਨ ਅਕਾਲ ਚਲਾਣਾ ਕਰ ਜਾਣ ‘ਤੇ ਡੂੰਘੇ ਅਫ਼ਸੋਸ ਦਾ ਇਜ਼ਹਾਰ ਕੀਤਾ ਹੈ।