ਅੰਮ੍ਰਿਤਸਰ 6 ਦਸੰਬਰ – ‘ਨਾਦ ਪ੍ਰਗਾਸੁ’ ਵੱਲੋਂ ਉੱਘੇ ਸਿੱਖ ਚਿੰਤਕ ਸਿਰਦਾਰ ਕਪੂਰ ਸਿੰਘ ਦੀ ਸ਼ਖ਼ਸੀਅਤ ਅਤੇ ਉਨ•ਾਂ ਵੱਲੋਂ ਸਿੱਖ ਚਿੰਤਨ ਪਰੰਪਰਾ ਵਿਚ ਪਾਏ ਅਹਿਮ ਯੋਗਦਾਨ ਦੇ ਸਬੰਧ ਵਿਚ ‘ਸਿਰਦਾਰ ਕਪੂਰ ਸਿੰਘ : ਸ਼ਖ਼ਸੀਅਤ ਅਤੇ ਚਿੰਤਨ’ ਵਿਸ਼ੇ ‘ਤੇ ਇਕ ਰੋਜ਼ਾ ਸੈਮੀਨਾਰ 8 ਦਸੰਬਰ ਵੀਰਵਾਰ ਨੂੰ ਸਵੇਰੇ 10.00 ਵਜੇ ਖ਼ਾਲਸਾ ਕਾਲਜ ਫ਼ਾਰ ਵੁਮੈਨ, ਅੰਮ੍ਰਿਤਸਰ ਵਿਖੇ ਕਰਵਾਇਆ ਜਾ ਰਿਹਾ ਹੈ ਇਸ ਬਾਰੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸਕੱਤਰ, ਸਤਨਾਮ ਸਿੰਘ ਨੇ ਦੱਸਿਆ ਕਿ ਇਸ
ਇਕ ਰੋਜ਼ਾ ਸੈਮੀਨਾਰ ਦੀ ਪ੍ਰਧਾਨਗੀ ਦਿੱਲੀ ਯੂਨੀਵਰਸਿਟੀ ਦੇ ਪ੍ਰੋਫੈਸਰ ਜੇ. ਪੀ. ਐੱਸ. ਓਬਰਾਏ ਕਰਨਗੇ
ਜਦੋਂਕਿ ਪਟਿਆਲਾ ਯੂਨੀਵਰਸਿਟੀ ਦੇ ਸਾਬਕਾ ਪ੍ਰੋਫੈਸਰ, ਪ੍ਰੋ. ਹਿੰਮਤ ਸਿੰਘ ਮੁੱਖ ਮਹਿਮਾਨ ਹੋਣਗੇ। ਇਸ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਰਾਜਨੀਤੀ ਵਿਗਿਆਨ ਵਿਭਾਗ ਦੇ ਸਾਬਕਾ ਮੁਖੀ ਅਤੇ ਪ੍ਰੋਫੈਸਰ, ਡਾ. ਸੁਰਜੀਤ ਸਿੰਘ ਨਾਰੰਗ, ਸਿੱਖ ਵਿਦਵਾਨ ਪ੍ਰੋ. ਅਨੁਰਾਗ ਸਿੰਘ ਤੇ ਪ੍ਰੋ. ਉਂਕਾਰ ਸਿੰਘ ਅਤੇ ਰਾਮਗੜ•ੀਆ ਕਾਲਜ, ਫਗਵਾੜਾ ਦੇ ਪ੍ਰੋਫੈਸਰ ਅਵਤਾਰ ਸਿੰਘ ਪਰਚੇ ਪੜ•ਨਗੇ। ਸਟੇਜ ਦਾ ਸੰਚਾਲਨ ਸ੍ਰੀ ਗੁਰੂ ਅੰਗਦ ਦੇਵ ਕਾਲਜ, ਖਡੂਰ ਸਾਹਿਬ ਦੇ ਪ੍ਰੋਫੈਸਰ ਸੁਖਵਿੰਦਰ ਸਿੰਘ ਕਰਨਗੇ।