December 7, 2011 admin

ਬਹਾਦਰ ਸੈਨਿਕਾਂ ਦੀਆਂ ਕੁਰਬਾਨੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ : ਡਿਪਟੀ ਕਮਿਸ਼ਨਰ

ਫਤਹਿਗੜ੍ਹ ਸਾਹਿਬ 7 ਦਸੰਬਰ : ਸਾਨੂੰ ਸਾਰਿਆਂ ਨੂੰ ਝੰਡਾ ਦਿਵਸ ਫੰਡ ਵਿੱਚ ਵਧ ਚੜਕੇ ਯੋਗਦਾਨ ਪਾਉਣਾ ਚਾਹੀਦਾ ਹੈ ਕਿਉਂÎਕਿ ਇਸ ਫੰਡ ਰਾਹੀਂ ਇਕੱਤਰ ਰਾਸ਼ੀ ਸ਼ਹੀਦ ਸੈÎਨਿਕਾਂ ਦੇ ਪਰਿਵਾਰਾਂ, ਜੰਗ ਦੌਰਾਨ ਨਕਾਰਾ ਹੋਏ ਸੈਨਿਕਾਂ, ਵਿਧਵਾਵਾਂ ਅਤੇ ਆਸ਼ਰਿਤ ਬੱਚਿਆਂ ਦੀ ਭਲਾਈ ਲਈ ਵਰਤੀ ਜਾਂਦੀ ਹੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਯਸ਼ਵੀਰ ਮਹਾਜਨ ਨੇ ਹਥਿਆਰ ਬੰਦ ਸੈਨਾ ਝੰਡਾ ਦਿਵਸ ਮੌਕੇ ਤੇ ਫੰਡ ਇਕੱਠਾ ਕਰਨ ਦੀ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਕੀਤਾ। ਉਨ੍ਹਾਂ ਆਖਿਆ ਕਿ ਇਸ ਦਿਨ ਅਸੀਂ ਆਪਣੇ ਬਹਾਦਰ ਸੈਨਿਕਾਂ ਵੱਲੋਂ ਦੇਸ਼ ਦੀ ਰੱਖਿਆ ਲਈ ਦਿੱਤੀਆਂ ਕੁਰਬਾਨੀਆਂ ਨੂੰ ਯਾਦ ਕਰਦੇ ਹਾਂ ਅਤੇ ਸਮੂਹ ਭਾਰਤੀ ਝੰਡਾ ਦਿਵਸ ਫੰਡ ਲਈ ਯੋਗਦਾਨ ਪਾ ਕੇ ਸੁਰੱਖਿਆ ਸੈਨਾ ਪ੍ਰਤੀ ਆਪਣੀ ਸਾਂਝ ਦਾ ਪ੍ਰਗਟਾਵਾ ਕਰਦੇ ਹਨ ।
       ਸ੍ਰੀ ਮਹਾਜਨ ਨੇ ਆਖਿਆ ਕਿ ਸਾਨੂੰ ਪੰਜਾਬ ਦੇ ਬਹਾਦਰ ਸੈਨਿਕਾਂ ਤੇ ਮਾਣ ਹੈ, ਜਿਨ੍ਹਾਂ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ  ਬਰਕਰਾਰ ਰੱਖਣ ਲਈ ਵਧ ਚੜਕੇ ਕੁਰਬਾਨੀਆਂ ਦਿੱਤੀਆਂ । ਉਨ੍ਹਾਂ ਕਿਹਾ ਕਿ  ਪੰਜਾਬ ਸਰਕਾਰ ਮਹਾਨ ਸ਼ਹੀਦਾਂ ਦੇ ਵਾਰਸਾਂ ਅਤੇ ਜਖਮੀ ਸੈਨਿਕਾਂ ਦੇ ਮੁੜ ਵਸੇਬੇ ਲਈ ਵੱਧ ਤੋਂ ਵੱਧ ਯਤਨਸ਼ੀਲ ਹੈ ਅਤੇ ਭਵਿੱਖ ਵਿੱਚ ਵੀ ਉਨ੍ਹਾਂ ਦੀ ਸਹਾਇਤਾ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਇਸ ਮੌਕੇ ਝੰਡਾ ਦਿਵਸ ਫੰਡ ਵਿੱਚ ਲੈਫਟੀਨੈਂਟ ਕਰਨਲ (ਰਿਟਾ.) ਪਰਮਿੰਦਰ ਸਿੰਘ ਜ਼ਿਲ੍ਹਾ ਸੈਨਿਕ ਭਲਾਈ ਅਫਸਰ,  ਕਰਨਲ (ਰਿਟਾ.) ਜਸਵੰਤ ਸਿੰਘ ਪਨਾਗ ਉਪ ਪ੍ਰਧਾਨ ਜ਼ਿਲਾ ਸੈਨਿਕ ਬੋਰਡ ਤੋਂ ਇਲਾਵਾ ਹੋਰ ਅਧਿਕਾਰੀ ਅਤੇ ਕਰਮਚਾਰੀਆਂ ਨੇ ਵੀ ਯੋਗਦਾਨ ਪਾਇਆ।

Translate »