December 7, 2011 admin

ਪੰਜਾਬ ਦੇ ਸੂਝਵਾਨ ਵੋਟਰਾਂ ਲਈ ਕੁੱਲ ਵਕਤੀ ਜਾਂ ਪਾਰਟ ਟਾਈਮ ਮੁੱਖ ਮੰਤਰੀ ਦੀ ਚੋਣ ਦਾ ਮੌਕਾ – ਸੁਖਬੀਰ ਸਿੰਘ ਬਾਦਲ

*ਸ਼੍ਰੋਮਣੀ ਅਕਾਲੀ ਦਲ – ਭਾਜਪਾ ਗਠਜੋੜ 90 ਤੋਂ ਵੱਧ ਸੀਟਾਂ ਜਿੱਤੇਗਾ
*ਸ਼੍ਰੋਮਣੀ ਅਕਾਲੀ ਦਲ ਫੇਸਬੁੱਕ ਜਾਂ ਹੋਰ ਸ਼ੋਸ਼ਲ ਨੈਟਵਰਕਿੰਗ ਵੈਬਸਾਈਟ ‘ਤੇ ਸੈਂਸਰਸ਼ਿਪ ਦਾ ਵਿਰੋਧ ਕਰੇਗਾ
* ਪੱਛਮੀ ਬੰਗਾਲ ਲਈ 8750 ਕਰੋੜ ਰੁਪਏ ਦਾ ਵਿਸ਼ੇਸ਼ ਪੈਕੇਜ ਕਾਂਗਰਸ ਦੀ ਅਗਵਾਈ ਵਾਲੀ ਯੂ.ਪੀ.ਏ. ਸਰਕਾਰ ਦੀ ਪੰਜਾਬ ਪ੍ਰਤੀ ਪੱਖ-ਪਾਤੀ ਪਹੁੰਚ ਦਾ ਪ੍ਰਤੀਕ
* 84 ਦੇ ਸਿੱਖ ਕਤਲੇਆਮ ਦੀ ਜਿੰਮੇਵਾਰ ਕਾਂਗਰਸ ਨੂੰ ਕਦੇ ਵੀ ਕੋਈ ਸੱਚਾ ਸਿੱਖ ਵੋਟ ਨਹੀਂ ਪਾ ਸਕਦਾ

ਪਟਿਆਲਾ: 7 ਦਸੰਬਰ : ਪੰਜਾਬ ਦੇ ਉਪ-ਮੁੱਖ ਮੰਤਰੀ ਸ੍ਰ: ਸੁਖਬੀਰ ਸਿੰਘ ਬਾਦਲ ਨੇ ਅੱਜ ਕਾਂਗਰਸ ਦੀ ਅਗਵਾਈ ਵਾਲੀ ਯੂ.ਪੀ.ਏ. ਸਰਕਾਰ ‘ਤੇ ਪੱਛਮੀ ਬੰਗਾਲ ਲਈ 8750 ਕਰੋੜ ਰੁਪਏ ਦਾ ਵਿਸ਼ੇਸ਼ ਪੈਕੇਜ ਜਾਰੀ ਕਰਨ ਅਤੇ ਪੰਜਾਬ ਨੂੰ ਅਜਿਹੇ ਪੈਕੇਜ ਤੋਂ ਨਾਹ ਕਰਦਿਆਂ ਪੰਜਾਬ ਪ੍ਰਤੀ ਪੱਖਪਾਤੀ ਰਵਈਆ ਅਪਣਾਏ ਜਾਣ ਦਾ ਦੋਸ਼ ਲਾਇਆ ਹੈ । ਉਨ•ਾਂ ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ‘ਤੇ ਵੀ ਦੋਸ਼ ਲਾਇਆ ਹੈ ਕਿ ਉਨ•ਾਂ ਸ਼ਹਿਰੀ ਵਿਕਾਸ ਕਰਜੇ ਨੂੰ ਰੁਕਵਾਉਣ ਵਾਂਗ ਹੀ ਦੂਜੀ ਵਾਰ ਇਹ ਪੈਕੇਜ ਤੋਂ ਪੰਜਾਬ ਨੂੰ ਵਾਂਝਿਆਂ ਰੱਖ ਕੇ ਸੂਬੇ ਨਾਲ ਵੱਡੀ ਗਦਾਰੀ ਕੀਤੀ ਹੈ।  ਅਗਾਮੀ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲਈ ਚੋਣ ਵਿਗਲ ਵਜਾਉਂਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ: ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਗਠਜੋੜ 90 ਤੋਂ ਵੱਧ ਸੀਟਾਂ ਜਿੱਤ ਕੇ ਪੰਜਾਬ ਵਿੱਚੋਂ ਕਾਂਗਰਸ ਦਾ ਪੁਲੰਦਾ ਬੰਨ ਦੇਵੇਗਾ ।
ਅੱਜ ਇਥੇ ਆਪਣੀ ਮਹਾਂ ਵਿਕਾਸ ਯਾਤਰਾ ਦੇ ਚੌਥੇ ਦਿਨ ਪਟਿਆਲਾ ਦੇ ਹੁਣ ਤੱਕ ਦੇ ਇਤਿਹਾਸ ਦੇ ਸਭ ਤੋਂ ਵੱਡੇ 60 ਹਜਾਰ ਤੋਂ ਵੀ ਵੱਧ ਲੋਕਾਂ ਦੇ ਠਾਠਾਂ ਮਾਰਦੇ ਇਕੱਠ ਨੂੰ ਮੁਖਾਤਿਬ ਹੁੰਦਿਆਂ ਸ੍ਰ: ਬਾਦਲ ਨੇ ਕਿਹਾ ਕਿ ਸਮੂਹ ਦੇਸ ਵਾਸੀ ਕਾਂਗਰਸ ਦੀ ਅਗਵਾਈ ਵਾਲੀ ਯੂ.ਪੀ.ਏ. ਸਰਕਾਰ ਵੱਲੋਂ ਬਹੁ-ਰਾਸ਼ਟਰੀ ਕੰਪਨੀਆਂ ਦੇ ਖਜ਼ਾਨੇ ਭਰਨ ਲਈ ਵਧਾਈ ਜਾ ਰਹੀ ਮਹਿੰਗਾਈ ਅਤੇ ਭ੍ਰਿਸ਼ਟਾਚਾਰ ਤੋਂ ਬੁਰੀ ਤਰ•ਾਂ ਅੱਕ ਗਏ ਹਨ । ਉਨ•ਾਂ ਕਿਹਾ ਕਿ ਲੱਖਾਂ ਕਰੋੜਾਂ ਰੁਪਏ ਦੇ ਦੁਨੀਆਂ ਦੇ ਇਤਿਹਾਸ ਦੇ ਸਭ ਤੋਂ ਵੱਡੇ ਘੁਟਾਲਿਆਂ, ਅਮਰਿੰਦਰ ਅਤੇ ਹੋਰ ਕਾਂਗਰਸੀ ਆਗੂਆਂ ਦੇ ਸਵਿਸ ਬੈਂਕਾਂ ਵਿੱਚ ਜਮ•ਾਂ ਸੈਂਕੜੇ ਕਰੋੜਾਂ ਰੁਪਏ ਨੂੰ ਵਾਪਸ ਲਿਆਉਣ ਵਿੱਚ ਕੀਤੀ ਜਾ ਰਹੀ ਨਾਹ ਨੁਕਰ ਨੇ ਇਹ ਗੱਲ ਸਾਬਤ ਕਰ ਦਿੱਤੀ ਹੈ ਕਿ ਕਾਂਗਰਸ ਈਸਟ ਇੰਡੀਆ ਕੰਪਨੀ ਦਾ ਹੀ ਇੱਕ ਰੂਪ ਹੈ ਜੋ ਲੋਕਾਂ ਦੀ ਭਾਰੀ ਲੁੱਟ ਕਰਕੇ ਲੱਖਾਂ ਕਰੋੜਾਂ ਰੁਪਏ ਵਿਦੇਸ਼ੀ ਬੈਂਕਾਂ ਦਾ ਸ਼ਿੰਗਾਰ ਬਣਾ ਰਹੀ ਹੈ । ਉਨ•ਾਂ ਕਿਹਾ ਕਿ ਪੰਜਾਬ ਦੇ ਸੂਝਵਾਨ ਲੋਕ ਅਮਰਿੰਦਰ ਦੇ ਪੰਜ ਸਾਲਾਂ ਕੁਸ਼ਾਸ਼ਨ ਅਤੇ ਸ਼੍ਰੋਮਣੀ ਅਕਾਲੀ ਦਲ –ਭਾਜਪਾ ਸਰਕਾਰ ਦੇ ਸੂਬੇ ਦੇ ਸਰਵਪੱਖੀ ਵਿਕਾਸ ਨੂੰ ਸਮਰਪਤ ਕਾਰਜਕਾਲ ਦੀ ਤੁਲਨਾਂ ਕਰਨ ਉਪਰੰਤ ਕਾਂਗਰਸ ਨੂੰ ਪੰਜਾਬ ਦੇ ਸਿਆਸੀ ਨਕਸ਼ੇ ਤੋਂ ਗਾਇਬ ਕਰਨ ਲਈ ਮੁੱਠੀਆਂ ਵਿੱਚ ਥੁੱਕੀ ਫਿਰਦੇ ਹਨ ।
ਪੰਜਾਬ ਦੇ ਲੋਕਾਂ ਨੂੰ ਕੁੱਲ ਵਕਤੀ ਭਾਵ ਸਾਰਾ ਦਿਨ ਲੋਕਾਂ ਵਿੱਚ ਵਿਚਰਨ ਵਾਲੇ ਮੁੱਖ ਮੰਤਰੀ ਜਾਂ ਇੱਕ ਐਸ਼ ਪ੍ਰਸ਼ਤ ਮੁੱਖ ਮੰਤਰੀ ਵਿੱਚੋਂ ਪੂਰਨ ਸੋਚ ਵਿਚਾਰ ਉਪਰੰਤ ਚੋਣ ਕਰਨ ਦਾ ਸੱਦਾ ਦਿੰਦਿਆਂ ਸ੍ਰ: ਬਾਦਲ ਨੇ ਕਿਹਾ ਕਿ ਇੱਕ ਪਾਸੇ ਮੁੱਖ ਮੰਤਰੀ ਸ੍ਰ: ਪਰਕਾਸ਼ ਸਿੰਘ ਬਾਦਲ ਸਵੇਰੇ 4:00 ਵਜੇ ਤੋਂ ਲੈ ਕੇ ਅੱਧੀ ਰਾਤ ਤੱਕ ਲੋਕਾਂ ਦੇ ਕੰਮ ਕਰਨ ਵਾਲੇ ਆਗੂ ਹਨ ਤੇ ਦੂਸਰਾ ਉਹ ਪਿਆਕੜ ਸਾਬਕਾ ਮੁੱਖ ਮੰਤਰੀ ਹੈ ਜੋ ਦਿਨ ਦੇ 12 ਵਜੇ ਸੁੱਤਾ ਹੀ ਉਠਦਾ ਹੈ ਅਤੇ ਸ਼ਾਮ ਢਲਦਿਆਂ ਹੀ ਗਲਾਸੀ ਚੱਕ ਲੈਂਦਾ ਹੈ । ਸ੍ਰ: ਬਾਦਲ ਨੇ ਕਿਹਾ ਕਿ ਕਾਂਗਰਸ ਜਿਸ ਨੇ ਆਪਣੇ ਕਾਰਜਕਾਲ ਦੌਰਾਨ ਇੱਕ ਵੀ ਨੌਜਵਾਨ ਨੂੰ ਨੌਕਰੀ ਨਹੀਂ ਦਿੱਤੀ , ਬਠਿੰਡਾ ਰਿਫਾਇਨਰੀ ਦਾ ਕੰਮ ਠੱਪ ਰੱਖਿਆ ਅਤੇ ਇੱਕ ਵੀ ਵਾਧੂ ਯੂਨਿਟ ਬਿਜਲੀ ਪੈਦਾ ਨਹੀਂ ਕੀਤੀ ਕਿਸ ਤਰ•ਾਂ ਅਗਲੇ 25 ਸਾਲਾਂ ਤੱਕ ਪੰਜਾਬ ਦੀ ਅਗਵਾਈ ਕਰਨ ਦਾ ਸੁਪਨਾ ਲੈ ਸਕਦੀ ਹੈ । ਉਨ•ਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਦੀ ਅਗਵਾਈ ਹੇਠ ਪੰਜਾਬ ਨੇ ਵਿਕਾਸ ਦੇ ਮੁਹਾਜ਼ ‘ਤੇ ਇਨਕਲਾਬੀ ਪ੍ਰਾਪਤੀਆਂ ਕੀਤੀਆਂ ਹਨ । ਉਨ•ਾਂ ਕਿਹਾ ਕਿ ਸੜਕੀ ਨੈਟਵਰਕ ‘ਤੇ 10 ਹਜ਼ਾਰ ਕਰੋੜ ਰੁਪਏ , ਬਿਜਲੀ ਉਤਪਾਦਨ ਦੇ ਖੇਤਰ ‘ਚ 80 ਹਜ਼ਾਰ ਕਰੋੜ ਰੁਪਏ, ਬਿਜਲੀ ਦੀ ਵੰਡ ਦੇ ਨੈਟਵਰਕ ਨੂੰ ਸੁਚਾਰੂ ਬਣਾਉਣ ਲਈ 3700 ਕਰੋੜ ਰੁਪਏ, ਰਾਜ ਦੇ ਸਿੰਚਾਈ ਨੈਟਵਰਕ ‘ਤੇ 3337 ਕਰੋੜ ਰੁਪਏ ਅਤੇ ਰਜਵਾਹਿਆਂ ਅਤੇ ਕੱਸੀਆਂ ਦੀ ਮੁਰੰਮਤ ਤੇ ਪੱਕੇ ਕਰਨ ‘ਤੇ 1800 ਕਰੋੜ ਰੁਪਏ ਦੇ ਨਿਵੇਸ਼ ਨਾਲ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਨੇ ਆਪਣੇ ਵਿਕਾਸ ਪ੍ਰਤੀ ਜਨੂੰਨ ਅਤੇ ਪ੍ਰਤੀ ਬੱਧਤਾ ਦਾ ਪ੍ਰਗਟਾਵਾ ਕੀਤਾ ਹੈ । ਉਨ•ਾਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਇੱਕ ਲੱਖ ਤੋਂ ਵੱਧ ਨੌਜਵਾਨਾਂ ਨੂੰ ਮੈਰਿਟ ਦੇ ਅਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ ਜਦੋਂ ਕਿ ਅਮਰਿੰਦਰ ਨੇ ਆਪਣੇ ਕਾਰਜਕਾਲ ਦੌਰਾਨ ਭਰਤੀ ‘ਤੇ ਮੁਕੰਮਲ ਪਾਬੰਦੀ ਲਗਾ ਕੇ ਰੱਖੀ ਸੀ । ਉਨ•ਾਂ ਕਿਹਾ ਕਿ ਅਮਰਿੰਦਰ ਨੇ ਪੰਜਾਬ ਵਿੱਚ ਨਵਾਂ ਨਿਵੇਸ਼ ਤਾਂ ਕੀ ਕਰਵਾਉਣਾ ਸੀ ਬਲਕਿ ਸ੍ਰ: ਪਰਕਾਸ਼ ਸਿੰਘ ਬਾਦਲ ਵੱਲੋਂ ਸ਼ੁਰੂ ਕਰਵਾਈ ਗਈ 19 ਹਜ਼ਾਰ ਕਰੋੜ ਰੁਪਏ ਦੀ ਰਿਫਾਇਨਰੀ ਦਾ ਵੀ ਕੰਮ ਠੱਪ ਕਰਵਾ ਕੇ ਰੱਖ ਦਿੱਤਾ ਸੀ ।    
ਉਨ•ਾਂ ਮਹਾਰਾਜਾ ਪਟਿਆਲਾ ਦੇ ਪਰਿਵਾਰ ਦੇ ਗਦਾਰੀ ਦੇ ਇਤਿਹਾਸ ਦਾ ਲੋਕਾਂ ਅੱਗੇ ਖੁਲਾਸਾ ਕਰਦਿਆਂ ਕਿਹਾ ਕਿ ਮਹਾਰਾਜੇ ਦੇ ਪੁਰਖਿਆਂ ਨੇ ਵੱਡੇ ਘੱਲੂਘਾਰੇ ਦੌਰਾਨ 35 ਹਜ਼ਾਰ ਸਿੰਘਾਂ, ਸਿੰਘਣੀਆਂ ਅਤੇ ਬੱਚਿਆਂ ਦੇ ਕਤਲੇਆਮ ਦੇ ਜਿੰਮੇਵਾਰ ਅਹਿਮਦ ਸ਼ਾਹ ਅਬਦਾਲੀ ਨੂੰ ਸਹਾਇਤਾ ਦਿੱਤੀ ਸੀ ਅਤੇ ਹੁਣ ਮੌਜੂਦਾ ”ਮਹਾਰਾਜਾ” ਆਪਣੇ ਪੁਰਖਿਆਂ ਦੀਆਂ ਰਵਾਇਤਾਂ ਨੂੰ ਅੱਗੇ ਤੋਰਦਿਆਂ 1984 ਦੀ ਸਿੱਖ ਕਤਲੇਆਮ ਦੇ ਦੋਸ਼ੀਆਂ ਦੀ ਆਪਣੇ ਮਹਿਲ ਵਿੱਚ ਬੁਲਾ ਕੇ ਖਾਤਰਦਾਰੀ ਕਰਦਾ ਹੈ । ਉਨ•ਾਂ ਕਿਹਾ ਕਿ ਸਿੱਖ ਕਦੇ ਵੀ ਇਤਿਹਾਸ ਨੂੰ ਨਹੀਂ ਭੁੱਲ ਸਕਦੇ ਅਤੇ ਹਜਾਰਾਂ ਨਿਰਦੋਸ਼ ਸਿੱਖਾਂ ਦੇ ਕਤਲਾਂ ਦੀ ਜਿੰਮੇਵਾਰ ਪਾਰਟੀ ਨੂੰ ਵੋਟ ਨਹੀਂ ਪਾ ਸਕਦੇ। ਬਾਅਦ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ: ਬਾਦਲ ਨੇ ਕਿਹਾ ਕਿ ਅਕਾਲੀ ਦਲ ਕਾਂਗਰਸ ਦੀ ਅਗਵਾਈ ਵਾਲੀ ਯੂ.ਪੀ.ਏ. ਸਰਕਾਰ ਵੱਲੋਂ ਸ਼ੋਸ਼ਲ ਨੈਟਵਰਕ ਮੀਡੀਆ ‘ਤੇ ਸੈਂਸਰ ਲਾਉਣ ਦੀ ਕਿਸੇ ਵੀ ਕੋਸ਼ਿਸ਼ ਦਾ ਕਰੜਾ ਵਿਰੋਧ ਕਰੇਗਾ । ਉਨ•ਾਂ ਕਿਹਾ ਕਿ ਭਾਰਤ ਦਾ ਸੰਵਿਧਾਨ ਹਰੇਕ ਨਾਗਰਿਕ ਨੂੰ ਆਪਣੀ ਗੱਲ ਕਹਿਣ ਦਾ ਮੌਲਿਕ ਅਧਿਕਾਰ ਦਿੰਦਾ ਹੈ ਅਤੇ ਮੀਡੀਆ ਦੀ ਆਜ਼ਾਦੀ ਸਭ ਨੂੰ ਪਿਆਰੀ ਹੈ । ਉਨ•ਾਂ ਕਿਹਾ ਕਿ ਸੈਂਸਰਸ਼ਿਪ ਤਾਨਾਸ਼ਾਹੀ ਦੌਰਾਨ ਲਾਈ ਜਾਂਦੀ ਹੈ ਅਤੇ ਇਸ ਲਈ ਜਮੂਹਰੀਅਤ ਵਿੱਚ ਥਾਂ ਨਹੀਂ ਹੈ ਅਤੇ ਅਕਾਲੀ ਦਲ ਪ੍ਰੈਸ ਦੀ ਆਜ਼ਾਦੀ ‘ਤੇ ਕਿਸੇ ਤਰ•ਾਂ ਦੀ ਰੋਕ ਨੂੰ ਕਦਾ ਚਿੱਤ ਬਰਦਾਸ਼ਤ ਨਹੀਂ ਕਰੇਗਾ। ਉਨ•ਾਂ ਕਿਹਾ ਕਿ ਫੇਸ ਬੁੱਕ ਅਤੇ ਹੋਰ ਸੋਸ਼ਲ ਨੈਟਵਰਕ ਸਾਈਟਾਂ ਦੀ ਵਰਤੋਂ ਮੁਢਲੇ ਤੌਰ ‘ਤੇ ਨੌਜਵਾਨਾਂ ਵੱਲੋਂ ਕੀਤੀ ਜਾਂਦੀ ਹੈ ਜੋ ਯੂ.ਪੀ.ਏ. ਸਰਕਾਰ ਦੇ ਅਰਬਾਂ-ਖਰਬਾਂ ਰੁਪਏ ਦੇ ਘੁਟਾਲਿਆਂ ਅਤੇ ਹਰ ਮੁਹਾਜ਼ ‘ਤੇ ਅਸਫਲਤਾ ਬਾਰੇ ਆਪਣੇ ਵਿਚਾਰ ਪ੍ਰਗਟਾਉਂਦੇ ਹਨ। ਉਨ•ਾਂ ਕਿਹਾ ਕਿ ਜਨਤਾ ਦੇ ਰੋਂਅ ਨੂੰ ਵੇਖ ਕੇ ਬੁਖਲਾਹਟ ਵਿੱਚ ਆਈ ਕਾਂਗਰਸ ਕਿਸੇ ਨਾ ਕਿਸੇ ਤਰ•ਾਂ ਲੋਕ ਰਾਏ ਨੂੰ ਦਬਾਉਣ ਦਾ ਯਤਨ ਕਰ ਰਹੀ ਹੈ।
ਪਾਰਟੀ ਵੱਲੋਂ ਉਮੀਦਵਾਰਾਂ ਦੀ ਚੋਣ ਬਾਰੇ ਪੁੱਛੇ ਜਾਣ ‘ਤੇ ਸ੍ਰ: ਬਾਦਲ ਨੇ ਕਿਹਾ ਕਿ ਬਹੁਤ ਸਾਰੇ ਮਾਮਲਿਆਂ ਵਿੱਚ ਸੰਭਾਵੀ ਉਮੀਦਵਾਰਾਂ ਨੂੰ ਉਹਨਾਂ ਦੀ ਉਮੀਦਵਾਰੀ ਬਾਰੇ ਸੰਕੇਤ ਦੇ ਦਿੱਤੇ ਗਏ ਹਨ ਅਤੇ ਅੰਤਿਮ ਸੂਚੀ ਛੇਤੀ ਹੀ ਜਾਰੀ ਕਰ ਦਿੱਤੀ ਜਾਵੇਗੀ। ਉਨ•ਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਨੇ 2000 ਲੜਕੀਆਂ ਨੂੰ ਪੁਲਿਸ ਵਿੱਚ ਭਰਤੀ ਕਰਕੇ ਨਵਾਂ ਇਤਿਹਾਸ ਸਿਰਜਿਆ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰ: ਬਲਵੰਤ ਸਿੰਘ ਰਾਮੂਵਾਲੀਆ, ਪ੍ਰੋ: ਪ੍ਰੇਮ ਸਿੰਘ ਚੰੰਦੂਮਾਜਰਾ, ਸ਼੍ਰੀ ਰਾਜ ਖੁਰਾਣਾ ਵਿਧਾਇਕ ਅਤੇ ਸ਼੍ਰੀ ਤੇਜਿੰਦਰਪਾਲ ਸਿੰਘ ਸੰਧੂ ਨੇ ਆਪਣੇ ਵਿਚਾਰ ਪ੍ਰਗਟਾਉਂਦਿਆਂ ਲੋਕਾਂ ਨੂੰ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਵਿਰੋਧੀ ਕਾਂਗਰਸ ਪਾਰਟੀ ਨੂੰ ਜਿੰਦਗੀ ਭਰ ਯਾਦ ਰੱਖਣ ਵਾਲਾ ਸਬਕ ਸਿਖਾਉਣ ਦਾ ਸੱਦਾ ਦਿੱਤਾ।
ਇਸ ਮੌਕੇ ਸ਼੍ਰੀਮਤੀ ਹਰਪ੍ਰੀਤ ਕੌਰ ਮੁਖਮੇਲਪੁਰ ਨੇ ਸ. ਸੁਖਬੀਰ ਸਿੰਘ ਬਾਦਲ ਅਤੇ ਹੋਰ ਪਤਵੰਤਿਆਂ ਨੂੰ ਜੀ ਆਇਆਂ ਕਿਹਾ ਅਤੇ ਸਵ. ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਸਪੁੱਤਰੀ ਸ਼੍ਰੀਮਤੀ ਕੁਲਦੀਪ ਕੌਰ ਟੌਹੜਾ ਨੇ ਸਾਰਿਆਂ ਦਾ ਧੰਨਵਾਦ ਕੀਤਾ । ਇਸ ਮੌਕੇ ਪੱਛੜੀਆਂ ਸ਼੍ਰੇਣੀਆਂ ਕਾਰਪੋਰੇਸ਼ਨ ਪੰਜਾਬ ਦੇ ਚੇਅਰਮੈਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਵਾਈਸ ਚੇਅਰਮੈਨ ਸ. ਹਰਜੀਤ ਸਿੰਘ ਅਦਾਲਤੀਵਾਲਾ, ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸ. ਗੁਰਪ੍ਰੀਤ ਸਿੰਘ ਰਾਜੂ ਖੰਨਾ, ਜ਼ਿਲ•ਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਸ. ਸੁਰਜੀਤ ਸਿੰਘ ਰੱਖੜਾ, ਪਨਸੀਡ ਪੰਜਾਬ ਦੇ ਚੇਅਰਮੈਨ ਸ. ਸੁਰਜੀਤ ਸਿੰਘ ਅਬਲੋਵਾਲ, ਫੂਡਗ੍ਰੇਨ ਪੰਜਾਬ ਦੇ ਚੇਅਰਮੈਨ ਸ. ਰਣਧੀਰ ਸਿੰਘ ਰੱਖੜਾ, ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਪਟਿਆਲਾ ਦਿਹਾਤੀ ਦੇ ਪ੍ਰਧਾਨ ਸ. ਅਜਾਇਬ ਸਿੰਘ ਮੁਖਮੇਲਪੁਰ, ਸਾਬਕਾ ਮੰਤਰੀ ਸ. ਸੁਰਜੀਤ ਸਿੰਘ ਕੋਹਲੀ ਤੇ ਸ. ਹਮੀਰ ਸਿੰਘ ਘੱਗਾ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਸ. ਹਰਿੰਦਰਪਾਲ ਸਿੰਘ ਹੈਰੀਮਾਨ, ਮੁਲਾਜ਼ਮ ਭਲਾਈ ਬੋਰਡ ਦੇ ਚੇਅਰਮੈਨ ਸ. ਸੁਰਿੰਦਰ ਸਿੰਘ ਪਹਿਲਵਾਨ, ਮਾਰਕੀਟ ਕਮੇਟੀ ਪਟਿਆਲਾ ਦੇ ਚੇਅਰਮੈਨ ਸ. ਹਰਵਿੰਦਰ ਸਿੰਘ ਹਰਪਾਲਪੁਰ, ਨਗਰ ਸੁਧਾਰ ਟਰੱਸਟ ਪਟਿਆਲਾ ਦੇ ਚੇਅਰਮੈਨ ਸ. ਇੰਦਰਮੋਹਨ ਸਿੰਘ ਬਜਾਜ, ਮੇਅਰ ਸ. ਅਜੀਤਪਾਲ ਸਿੰਘ ਕੋਹਲੀ, ਡਾਇਰੈਕਟਰ ਪੀ.ਆਰ.ਟੀ.ਸੀ ਸ. ਸੁਖਦਰਸ਼ਨ ਸਿੰਘ ਮਿਹੌਣ, ਮੈਂਬਰ ਜ਼ਿਲ•ਾ ਪਰਿਸ਼ਦ ਸ. ਹਰਿੰਦਰਪਾਲ ਸਿੰਘ ਟੌਹੜਾ ਅਤੇ ਸ. ਫੌਜਇੰਦਰ ਸਿੰਘ ਮੁਖਮੇਲਪੁਰ,  ਐਸ.ਜੀ.ਪੀ.ਸੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ•ੀ, ਸ. ਜਸਮੇਰ ਸਿੰਘ ਲਾਛੜੂ, ਸ. ਸਤਵਿੰਦਰ ਸਿੰਘ ਟੌਹੜਾ, ਸ. ਸ਼ਵਿੰਦਰ ਸਿੰਘ ਸਭਰਵਾਲ, ਸ. ਲਾਭ ਸਿੰਘ ਦੇਵੀਨਗਰ, ਸ. ਜਰਨੈਲ ਸਿੰਘ ਕਰਤਾਰਪੁਰ, ਜ਼ਿਲ•ਾ ਪਰਿਸ਼ਦ ਦੇ ਮੀਤ ਪ੍ਰਧਾਨ ਸ. ਜਸਪਾਲ ਸਿੰਘ ਕਲਿਆਣ, ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਪੰਜਾਬ ਦੀ ਮੀਤ ਪ੍ਰਧਾਨ ਸ਼੍ਰੀਮਤੀ ਅਨੂਪਇੰਦਰ ਕੌਰ ਸੰਧੂ, ਸੀਨੀਅਰ ਅਕਾਲੀ ਆਗੂ ਸ. ਰਣਜੀਤ ਸਿੰਘ ਨਿੱਕੜਾ, ਸੀਨੀਅਰ ਅਕਾਲੀ ਆਗੂ ਸ. ਨਰਦੇਵ ਸਿੰਘ ਆਕੜੀ, ਨੌਜਵਾਨ ਆਗੂ ਸ. ਹਰਮੀਤ ਸਿੰਘ ਪਠਾਨਮਾਜਰਾ, ਕੌਮੀ ਜਨਰਲ ਸਕੱਤਰ ਯੂਥ ਅਕਾਲੀ ਦਲ ਸ. ਸੁੱਖੀ ਰੱਖੜਾ, ਯੂਥ ਅਕਾਲੀ ਦਲ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਕੈਪਟਨ ਪ੍ਰੀਤਇੰਦਰ ਸਿੰਘ, ਅਕਾਲੀ ਆਗੂ ਸ. ਬੂਟਾ ਸਿੰਘ ਸ਼ਾਦੀਪੁਰ, ਸ. ਜਸਪਾਲ ਸਿੰਘ ਪ੍ਰਧਾਨ, ਸ. ਹੈਰੀ ਮੁਖਮੇਲਪੁਰ, ਸ. ਨਿਰਪਾਲ ਸਿੰਘ ਖਾਨਪੁਰ, ਸ. ਸੁਖਜੀਤ ਸਿੰਘ ਬਘੌਰਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਕਾਲੀ-ਭਾਜਪਾ ਆਗੂ, ਵਰਕਰ ਤੇ ਹੋਰ ਪਤਵੰਤੇ ਹਾਜ਼ਰ ਸਨ ।

Translate »