December 7, 2011 admin

ਖਾਲਸਾ ਕਾਲਜ ਆਫ ਫਿਜ਼ੀਕਲ ਐਜ਼ੂਕੇਸ਼ਨ ਦੇ ਵਿਦਿਆਰਥੀ ‘ਵਰਸਿਟੀ ‘ਚੋਂ ਓਵਰਆਲ ਰਨਰਜ਼ਅਪ

ਅੰਮ੍ਰਿਤਸਰ, 7 ਦਸੰਬਰ, 2011: ਖਾਲਸਾ ਕਾਲਜ ਆਫ ਫਿਜ਼ੀਕਲ ਐਜ਼ੂਕੇਸ਼ਨ, ਹੇਰ ਦੇ ਵਿਦਿਆਰਥੀਆਂ ਨੇ ਆਰਟਿਸਟਿਕ ਜਿਮਨਾਸਟਿਕ ਇੰਟਰ ਕਾਲਜ ਚੈਂਪੀਅਨਸ਼ਿਪ, ਜੋ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਈ, ਵਿੱਚ ਓਵਰਆਲ ਸੈਕਿੰਡ ਪੁਜ਼ੀਸ਼ਨ ਹਾਸਲ ਕਰਕੇ ਆਪਣਾ ਅਤੇ ਕਾਲਜ ਦਾ ਨਾਂ ਰੌਸ਼ਨ ਕੀਤਾ। ਕਾਲਜ ਦੀ ਵਿਦਿਆਰਥਣ ਮਿਸ ਮੋਨਿਕਾ ਪੰਜ ਮੈਡਲ ਜਿੱਤ ਕੇ ਯੂਨੀਵਰਸਿਟੀ ਦੀ ਬੈਸਟ ਜਿਮਨਾਸਟ ਬਣੀ। ਮੋਨਿਕਾ ਨੇ ਬਾਲਟਿੰਗ ਟੇਬਲ ਅਤੇ ਅਨਲੀਵਨ ਬਾਰ ਵਿਚ ਗੋਲਡ ਮੈਡਲ, ਫਲੋਰ ਐਕਸਰਸਾਈਜ਼ ਅਤੇ ਬੈਲੇਸਿੰਗ ਬੀਮ ਵਿੱਚ ਸਿਲਵਰ ਮੈਡਲ ਪ੍ਰਾਪਤ ਕੀਤੇ। ਕਾਲਜ ਪ੍ਰਿੰਸੀਪਲ, ਡਾ. ਜਸਵਿੰਦਰ ਸਿੰਘ ਢਿੱਲੋਂ ਨੇ ਵਿਦਿਆਰਥੀਆਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਦੀ ਪ੍ਰ੍ਰਸੰਸਾ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਖੇਡਾਂ ਵਿੱਚ ਹੋਰ ਵੀ ਮਿਹਨਤ ਕਰਨ ਅਤੇ ਕਾਲਜ, ਰਾਜ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਆ।

Translate »