December 8, 2011 admin

ਰਾਜ ਅੰਦਰ ਪਸ਼ੂ ਧੰਨ ਸੰਭਾਲ ਲਈ 10 ਨਵੇਂ ਵੈਟਰਨਰੀ ਪਾਲੀਕਲੀਨਿਕ ਖੋਲ•ੇ ਗਏ-ਰਣੀਕੇ

• ਅਨੁਸੂਚਿਤ ਜਾਤੀ ਵਿੰਗ ਦੇ ਅਹੁਦੇਦਾਰਾਂ ਤੇ ਵਰਕਰਾਂ ਨੂੰ ਵਿਧਾਨ ਸਭਾ ਚੋਣਾਂ ਲਈ ਡੱਟਣ ਦਾ ਸੱਦਾ
ਫਿਰੋਜ਼ਪੁਰ 8 ਦਸੰਬਰ 2011-ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਪਸ਼ੂ ਧੰਨ ਦੇ ਇਲਾਜ ਸਬੰਧੀ ਇਕੋਂ ਛੱਤ ਥੱਲੇ ਸਾਰੀਆਂ ਸਹੂਲਤਾਂ ਦੇਣ ਲਈ ਰਾਜ ਦੇ ਸਾਰੇ ਜ਼ਿਲਿ•ਆਂ ਵਿਚ ਵੈਟਰਨਰੀ ਪਾਲੀਕਲੀਨਿਕ ਖੋਲ•ੇ ਜਾ ਰਹੇ ਹਨ ਅਤੇ ਪਿਛਲੇ ਪੰਜ ਸਾਲਾਂ ਵਿਚ ਰਾਜ ਅੰਦਰ 10 ਨਵੇਂ ਵੈਟਰਨਰੀ ਪਾਲੀਕਲੀਨਿਕ ਖੋਲ•ੇ ਗਏ ਹਨ। ਇਹ ਜਾਣਕਾਰੀ ਪੰਜਾਬ ਤੇ ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਅਨੁਸੂਚਿਤ ਜਾਤੀ ਵਿੰਗ ਦੇ ਪ੍ਰਧਾਨ ਸ. ਗੁਲਜ਼ਾਰ ਸਿੰਘ ਰਣੀਕੇ ਨੇ ਇਤਿਹਾਸਕ ਗੁਰਦੁਆਰਾ ਬਾਜ਼ੀਦਪੁਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ. ਵਿੰਗ ਦੀ ਜ਼ਿਲ•ਾ ਪੱਧਰੀ ਕਾਂਨਫਰੰਸ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦਿੱਤੀ।
ਸ. ਰਣੀਕੇ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਡੇਅਰੀ ਵਿਕਾਸ ਅਤੇ ਪਸ਼ੂ ਧੰਨ ਸੰਭਾਲ ਅਤੇ ਪਸ਼ੂਆਂ ਦੇ ਨਸਲ ਸੁਧਾਰ ਆਦਿ ਲਈ ਵੱਡੇ ਉਪਰਾਲੇ ਕੀਤੇ ਹਨ। ਉਨ•ਾਂ ਕਿਹਾ ਕਿ ਰਾਜ ਅੰਦਰ ਪਿਛਲੇ ਪੰਜ ਸਾਲਾਂ ਵਿਚ 19 ਨਵੇਂ ਵੈਟਰਨਰੀ ਹਸਪਤਾਲ ਖੋਲ•ੇ ਗਏ ਹਨ, ਜਿਸ ਨਾਲ ਲੋਕਾਂ ਨੂੰ ਪਸ਼ੂਆਂ ਦੇ ਇਲਾਜ ਸਬੰਧੀ ਵੱਡੀ ਸਹੂਲਤ ਮਿਲੇਗੀ। ਉਨ•ਾਂ ਦੱਸਿਆ ਕਿ ਰਾਜ ਅੰਦਰ ਨੌਜਵਾਨਾਂ ਨੂੰ ਡੇਅਰੀ ਪਾਲਣ ਦੇ ਕਿੱਤੇ ਵੱਲ ਆਕਰਸ਼ਿਤ ਕਰਨ ਲਈ ਨੌਜਵਾਨਾਂ ਨੂੰ 45 ਦਿਨਾਂ ਦੀ ਡੇਅਰੀ ਸਬੰਧੀ ਟ੍ਰੇਨਿੰਗ ਦਿੱਤੀ ਜਾ ਰਹੀਂ ਹੈ, ਜਿਸ ਉਪਰੰਤ ਨੌਜਵਾਨਾਂ ਨੂੰ ਲੋੜ ਅਨੁਸਾਰ ਕਰਜਾ ਦੇ ਕੇ ਡੇਅਰੀ ਫਾਰਮ ਸ਼ੁਰੂ ਕਰਵਾਏ ਜਾਣਗੇ। ਉਨ•ਾਂ ਇਹ ਵੀ ਦੱਸਿਆ ਕਿ ਇਸ ਕੰਮ ਲਈ ਉਨ•ਾਂ ਨੂੰ ਸਰਕਾਰ ਵੱਲੋਂ ਵੱਡੀ ਪੱਧਰ ‘ਤੇ ਸਬਸਿਡੀ ਵੀ ਦਿੱਤੀ ਜਾ ਰਹੀਂ ਹੈ ਦਲਿੱਤ ਵਰਗ ਨਾਲ ਸਬੰਧਿਤ ਲੋਕਾਂ ਨੂੰ ਡੇਅਰੀ ਦਾ ਕਿੱਤਾ ਸ਼ੁਰੂ ਕਰਨ ਲਈ 33 ਪ੍ਰਤੀਸ਼ਤ ਸਬਸਿਡੀ ਦਿੱਤੀ ਜਾਂਦੀ ਹੈ।
ਸ. ਗੁਲਜ਼ਾਰ ਸਿੰਘ ਰਣੀਕੇ ਨੇ ਦੱਸਿਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਲਈ ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਨੂੰ ਲਾਮਬੰਦ ਕਰਨ ਲਈ ਜ਼ਿਲ•ਾ ਪੱਧਰੀ ਮੀਟਿੰਗਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਨ•ਾਂ ਕਿਹਾ ਕਿ 18 ਦਸੰਬਰ ਨੂੰ ਮੋਗਾ ਵਿਖੇ ਹੋਣ ਵਾਲੀ ਸ਼੍ਰੋਮਣੀ ਅਕਾਲੀ ਦਲ ਦੀ ਰਾਜ ਪੱਧਰੀ ਕਾਂਨਫਰੰਸ ਵਿਚ ਦਲਿੱਤ ਵਰਗ ਵੀ ਲੱਖਾਂ ਦੀ ਤਦਾਦ ਵਿਚ ਹਿੱਸਾ ਲਵੇਗਾ ਅਤੇ ਇਸ ਸਬੰਧੀ ਅਨੁਸੂਚਿਤ ਜਾਤੀ ਵਿੰਗ ਦੇ ਅਹੁਦੇਦਾਰਾਂ ਵਿਚ ਭਾਰੀ ਉਤਸ਼ਾਹ ਹੈ। ਉਨ•ਾਂ ਦੱਸਿਆ ਕਿ ਵਿੰਗ ਨਾਲ ਸਬੰਧਿਤ ਦਲ ਦੇ ਸਾਰੇ ਜ਼ਿਲ•ਾ, ਸਰਕਲ, ਬਲਾਕ ਤੇ ਵਾਰਡਾਂ ਨਾਲ ਸਬੰਧਿਤ ਅਹੁਦੇਦਾਰਾਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪੂਰੀ ਤਰ•ਾਂ ਲਾਮਬੰਦ ਕੀਤਾ ਜਾ ਰਿਹਾ ਹੈ। ਉਨ•ਾਂ ਕਿਹਾ ਕਿ ਰਾਜ ਦੇ ਅਨੁਸੂਚਿਤ ਜਾਤੀ ਵਰਗ ਸਮੇਤ ਸਾਰੇ ਵਰਗਾਂ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਭਾਜਪਾ ਦੀ ਸਰਕਾਰ ਦੀਆਂ ਨੀਤੀਆਂ ਤੋਂ ਪੂਰੀ ਤਰ•ਾਂ ਖੁਸ਼ ਹਨ ਅਤੇ ਰਾਜ ਦੇ ਲੋਕ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਗੱਠਜੋੜ ਨੂੰ ਮੁੜ ਸੱਤਾ ਵਿਚ ਲਿਆਉਣਗੇ। ਸ਼੍ਰੋਮਣੀ ਅਕਾਲੀ ਦਲ ਅਨੁਸੂਚਿਤ ਜਾਤੀ ਵਿੰਗ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ. ਗੁਲਜਾਰ ਸਿੰਘ ਰਣੀਕੇ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਹੁਣ ਦੇ ਕਮਰਕੱਸੇ ਕੱਸ ਕੇ ਕਾਂਗਰਸ ਨੂੰ ਇਨ•ਾਂ ਚੋਣਾਂ ਵਿਚ ਮਾਤ ਦੇਣ।  ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਅਨੁਸੂਚਿਤ ਜਾਤੀ ਵਿੰਗ ਦੇ ਜ਼ਿਲ•ਾ ਪ੍ਰਧਾਨ ਸ. ਜੋਗਿੰਦਰ ਸਿੰਘ ਜਿੰਦੂ, ਜਨਰਲ ਕੌਂਸਲ ਮੈਂਬਰ ਮਾਸਟਰ ਗੁਰਨਾਮ ਸਿੰਘ, ਐਸ.ਜੀ.ਪੀ. ਮੈਂਬਰ ਸ. ਸੱਤਪਾਲ ਸਿੰਘ ਤਲਵੰਡੀ, ਸ. ਦਰਸ਼ਨ ਸਿੰਘ ਸ਼ੇਰ ਖਾਂ, ਸ. ਬਲਵਿੰਦਰ ਸਿੰਘ ਭੰਮਾ ਲੰਡਾ, ਸ. ਪ੍ਰੀਤਮ ਸਿੰਘ ਮਲਸੀਆ, ਨਗਰ ਕੌਂਸਲ ਤਲਵੰਡੀ ਭਾਈ ਦੇ ਪ੍ਰਧਾਨ ਤਰਸੇਮ ਸਿੰਘ ਮੱਲ•ਾ, ਸ. ਅੰਗਰੇਜ਼ ਸਿੰਘ ਭੰਗਾਲੀ, ਸ. ਅਵਤਾਰ ਸਿੰਘ ਕੋਟ ਕਰੋੜ ਸਮੇਤ ਵੱਡੀ ਗਿਣਤੀ ਵਿਚ ਸ਼੍ਰੋਮਣੀ ਅਕਾਲੀ ਦੇ ਵਰਕਰ ਅਤੇ ਅਹੁਦੇਦਾਰ ਹਾਜ਼ਰ ਸਨ।

Translate »