December 8, 2011 admin

ਚੋਹਲਾ ਸਾਹਿਬ-ਸੁਲਤਾਨਪੁਰ ਲੋਧੀ ਪੁਲ ਦਾ ਨੀਂਹ ਪੱਥਰ ਰੱਖਿਆ

ਇਸਤੋਂ ਪਹਿਲਾਂ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਪਿੰਡ ਕਰਮੂੰਵਾਲਾ ਵਿਖੇ ਲਗਭਗ 80 ਕਰੋੜ ਦੀ ਲਾਗਤ ਨਾਲ ਬਨਣ ਵਾਲੇ ਪੁੱਲ ਦਾ ਨੀਂਹ ਪੱਥਰ ਰੱਖਿਆ, ਜੋ ਕਿ ਚੋਹਲਾ ਸਾਹਿਬ ਅਤੇ ਸੁਲਤਾਨਪੁਰ ਲੋਧੀ ਨੂੰ ਜੋੜੇਗਾ। ਸ. ਬਾਦਲ ਨੇ ਇਸ ਮੌਕੇ ਹੋਈ ਪ੍ਰਭਾਵਸ਼ਾਲੀ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਪੁਲ ਡੇਢ ਕੁ ਸਾਲ ਵਿਚ ਬਣ ਜਾਵੇਗਾ, ਜਿਸ ਨਾਲ ਮਾਝੇ ਅਤੇ ਦੁਆਬੇ ਦੇ ਲੋਕਾਂ ਦੀ ਆਪਸੀ ਸਾਂਝ ਹੋਰ ਪਕੇਰੀ ਹੋਵੇਗੀ ਅਤੇ ਆਉਣਾ-ਜਾਣਾ ਸੌਖਾ ਹੋਵੇਗਾ। ਇਸ ਰੈਲੀ ਨੂੰ ਸੰਬੋਧਨ ਕਰਦਿਆਂ ਪੰਚਾਇਤ ਮੰਤਰੀ ਸ. ਰਣਜੀਤ ਸਿੰਘ ਬ੍ਰਹਮਪੁਰਾ ਨੇ ਇਲਾਕੇ ਦੀ ਇਸ ਚਿਰੌਕਣੀ ਮੰਗ ਪੂਰੀ ਹੋਣ ‘ਤੇ ਸ. ਬਾਦਲ ਦਾ ਧੰਨਵਾਦ ਕੀਤਾ। ਉਨ•ਾਂ ਕਿਹਾ ਕਿ ਮੇਰੇ 50 ਸਾਲ ਦੇ ਰਾਜਸੀ ਜੀਵਨ ਵਿਚ ਸ. ਪਰਕਾਸ਼ ਸਿੰਘ ਬਾਦਲ ਵਰਗਾ ਨੇਤਾ ਨਾ ਮੈਂ ਦੇਖਿਆ ਹੈ ਅਤੇ ਨਾ ਹੀ ਕਦੇ ਦੇਖਾਂਗਾ। ਇਸ ਰੈਲੀ ਨੂੰ ਡਾ. ਰਤਨ ਸਿੰਘ ਅਜਨਾਲਾ ਮੈਂਬਰ ਪਾਰਲੀਮੈਂਟ, ਚੇਅਰਮੈਨ ਅਲਵਿੰਦਰਪਾਲ ਸਿੰਘ ਪੱਖੋਕੇ, ਸ. ਬਲਵੰਤ ਸਿੰਘ ਰਾਮੂਵਾਲੀਆ ਅਤੇ ਸ੍ਰੋਮਣੀ ਕਮੇਟੀ ਮੈਂਬਰ ਸ. ਗੁਰਬਚਨ ਸਿੰਘ ਕਰਮੂੰਵਾਲਾ ਨੇ ਵੀ ਸੰਬੋਧਨ ਕੀਤਾ। ਸ. ਰਵਿੰਦਰ ਸਿੰਘ ਬ੍ਰਹਮਪੁਰਾ ਦੀ ਅਗਵਾਈ ਹੇਠ ਹੋਈ ਇਸ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਸ. ਪਰਕਾਸ਼ ਸਿੰਘ ਬਾਦਲ ਨੇ ਲੋਕਾਂ ਨੂੰ ਆ ਰਹੀਆਂ ਚੋਣਾਂ ਵਿਚ ਸ੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਸਾਥ ਦੇਣ ਦੀ ਅਪੀਲ ਵੀ ਕੀਤੀ। ਉਨ•ਾਂ ਕਿਹਾ ਕਿ ਮਾਝੇ ਦੇ ਲੋਕਾਂ ਦਾ ਇਸ ਅਕਾਲੀ-ਭਾਜਪਾ ਸਰਕਾਰ ਬਨਾਉਣ ਵਿਚ ਵੱਡਾ ਯੋਗਦਾਨ ਹੈ। ਮੈਂ ਅਤੇ ਮੇਰੀ ਕੈਬਨਿਟ ਤੁਹਾਡੀ ਇਸ ਹਮਾਇਤ ਲਈ ਸਦਾ ਅਹਿਸਾਨਮੰਦ ਹਾਂ ਅਤੇ ਰਹਾਂਗੇ।

Translate »