ਚੰਡੀਗੜ੍ਹ, 9 ਦਸੰਬਰ: ਵੱਖ ਵੱਖ ਮੁਲਾਜ਼ਮ ਜਥੇਬੰਦੀਆਂ ਦੀਆਂ ਮੰਗਾਂ ਨੂੰ ਵਿਚਾਰਨ ਸਬੰਧੀ ਪੰਜਾਬ ਸਰਕਾਰ ਵਲੋਂ ਸਥਾਨਕ ਸਰਕਾਰਾਂ ਅਤੇ ਉਦਯੋਗ ਮੰਤਰੀ ਸ਼੍ਰੀ ਤੀਕਸ਼ਣ ਸੂਦ, ਵਿੱਤ ਮੰਤਰੀ ਡਾ. ਉਪਿੰਦਰਜੀਤ ਕੌਰ, ਖੁਰਾਕ ਅਤੇ ਸਪਲਾਈ ਮੰਤਰੀ ਸ਼੍ਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ‘ਤੇ ਅਧਾਰਿਤ ਬਣਾਈ ਗਈ ਕੈਬਨਿਟ ਸਬ ਕਮੇਟੀ ਦੀ ਮੀਟਿੰਗ ਜੋ ਕਿ ਪਹਿਲਾਂ 13 ਦਸੰਬਰ ਨੂੰ ਮਿਥੀ ਗਈ ਸੀ, ਹੁਣ 14 ਦਸੰਬਰ ਨੂੰ ਹੋਵੇਗੀ।
ਇਕ ਸਰਕਾਰੀ ਬੁਲਾਰੇ ਨੇ ਅੱਜ ਇਥੇ ਇਸ ਸਬੰਧੀ ਜਾਣਕਾਰੀ ਦਿੱਤੀ।