ਲੁਧਿਆਣਾ: 9 ਦਸੰਬਰ:ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤੀ ਵਿਗਿਆਨੀਆਂ ਨੇ ਕਿਹਾ ਹੈ ਕਿ ਝੁਲਸ ਰੋਗ ਦੀ ਬੀਮਾਰੀ ਲੱਗਣ ਨਾਲ ਆਲੂਆਂ ਦੇ ਝਾੜ ਤੇ ਮਾੜਾ ਅਸਰ ਪੈਂਦਾ ਹੈ। ਇਸ ਰੋਗ ਨਾਲ ਪੱਤਿਆਂ ਦੇ ਕਿਨਾਰਿਆਂ ਤੇ ਪਾਣੀ ਭਿੱਜੇ ਗੂੜ•ੇ ਭੂਰੇ ਰੰਗ ਦੇ ਧੱਬੇ ਪੈ ਜਾਂਦੇ ਹਨ, ਜੋ ਕਿ ਬਾਅਦ ਵਿੱਚ ਕਾਲੇ ਹੋ ਜਾਂਦੇ ਹਨ ਅਤੇ ਪੱਤਿਆਂ ਦੇ ਹੇਠਲੇ ਪਾਸੇ ਸਵੇਰ ਵੇਲੇ ਚਿੱਟੀ ਉੱਲੀ ਵੀ ਨਜ਼ਰ ਆਉਂਦੀ ਹੈ। ਪੌਦਾ ਰੋਗ ਵਿਭਾਗ, ਪੀ ਏ ਯੂ ਲੁਧਿਆਣਾ ਵੱਲੋਂ ਕੀਤੇ ਸਰਵੇਖਣ ਤੋਂ ਪਤਾ ਲੱਗਾ ਹੈ ਕਿ ਆਲੂਆਂ ਦਾ ਪਿਛੇਤਾ ਝੁਲਸ ਰੋਗ ਜ਼ਿਲ•ਾ ਹੁਸ਼ਿਆਰਪੁਰ ਦੇ ਕੁਝ ਖੇਤਾਂ ਵਿੱਚ ਸ਼ੁਰੂ ਹੋ ਗਿਆ ਹੈ। ਪਿਛਲੇ ਕੁਝ ਦਿਨਾਂ ਤੋਂ ਮੌਸਮ ਵਿੱਚ ਕਾਫੀ ਬਦਲਾਵ ਆ ਗਿਆ ਹੈ ਅਤੇ ਕਈ ਥਾਵਾਂ ਤੇ ਹਲਕੀ ਤੋਂ ਦਰਮਿਆਨੀ ਬਾਰਸ਼ ਵੀ ਪਈ ਹੈ। ਖੇਤੀ ਵਿਗਿਆਨੀਆਂ ਦਾ ਮੰਨਣਾ ਹੈ ਕਿ ਮੌਸਮ ਵਿੱਚ ਨਮੀਂ ਦੀ ਮਾਤਰਾ ਵੱਧ ਗਈ ਹੈ ਅਤੇ ਅਜਿਹੇ ਹਾਲਾਤਾਂ ਵਿੱਚ ਬੀਮਾਰੀ ਦੇ ਹੱਲੇ ਦਾ ਖਤਰਾ ਵਧੇਰੇ ਹੋ ਜਾਂਦਾ ਹੈ। ਇਸ ਲਈ ਕਿਸਾਨ ਵੀਰਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਆਲੂਆਂ ਦੀ ਫ਼ਸਲ ਨੂੰ ਪਿਛੇਤੇ ਝੁਲਸ ਰੋਗ ਤੋਂ ਬਚਾਉਣ ਲਈ ਇੰਡੋਫਿਲ ਐਮ-45 ਜਾਂ ਐਂਟਰਾਕੋਲ ਜਾਂ ਕਵਚ ਦਾ 500-700 ਗਰਾਮ ਦਵਾਈ 250 ਤੋਂ 350 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰ ਦਿਓ ਅਤੇ ਇਹ ਛਿੜਕਾਅ ਹਫ਼ਤੇ ਹਫ਼ਤੇ ਦੀ ਵਿੱਥ ਤੇ ਦੁਹਰਾਓ।
ਇਸ ਸੰਬੰਧੀ ਵਿਗਿਆਨੀਆਂ ਨੇ ਸਲਾਹ ਦਿੱਤੀ ਹੈ ਕਿ ਫ਼ਸਲ ਤੇ ਰਿਡੋਮਿਲ ਗੋਲਡ ਜਾਂ ਸੈਕਟਿਨ 60 ਡਬਲਯੂ-ਜੀ ਜਾਂ ਕਰਜ਼ੇਟ ਐਮ-8 (700 ਗਰਾਮ ਪ੍ਰਤੀ ਏਕੜ) ਜਾਂ ਈਕੂਏਸ਼ਨ ਪ੍ਰੋ (200 ਮਿਲੀਲਿਟਰ ਪ੍ਰਤੀ ਏਕੜ) ਦਾ ਛਿੜਕਾਅ ਲੋੜ ਅਨੁਸਾਰ ਕਰੋ। ਕਈ ਵਾਰ ਵੇਖਣ ਵਿੱਚ ਆਇਆ ਹੈ ਕਿ ਕਿਸਾਨ ਫ਼ਸਲ ਤੇ ਕਾਰਬੈਨਡਾਜ਼ਿਮ ਦਾ ਛਿੜਕਾਅ ਕਰ ਦਿੰਦੇ ਹਨ ਜਿਸ ਦੀ ਯੂਨੀਵਰਸਿਟੀ ਵੱਲੋਂ ਕੋਈ ਸਿਫ਼ਾਰਸ਼ ਨਹੀਂ ਹੈ। ਕਿਸਾਨ ਵੀਰਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਯੂਨੀਵਰਸਿਟੀ ਵੱਲੋਂ ਸਿਫਾਰਸ਼ ਕੀਤੀ ਦਵਾਈਆਂ ਦਾ ਹੀ ਛਿੜਕਾਅ ਕਰਨ ਤਾਂ ਜੋ ਇਸ ਰੋਗ ਨੂੰ ਸਮੇਂ ਸਿਰ ਹੀ ਚੰਗੀ ਤਰ•ਾਂ ਰੋਕਿਆ ਜਾ ਸਕੇ। ਇਥੇ ਇਹ ਦੱਸਣਾ ਜ਼ਰੂਰੀ ਹੈ ਕਿ ਛਿੜਕਾਅ ਦੇ ਲਈ ਪਾਣੀ ਦੀ ਪੂਰੀ ਮਾਤਰਾ ਦਾ ਹੀ ਪ੍ਰਯੋਗ ਕਰਨਾ ਚਾਹੀਦਾ ਹੈ ਤਾਂ ਜੋ ਫ਼ਸਲ ਤੇ ਛਿੜਕਾਅ ਚੰਗੀ ਤਰ•ਾਂ ਹੋ ਸਕੇ।