ਅਕਾਲੀ ਦਲ ਦੇ ਏਜੰਡੇ ਦੀ ਨਕਲ ਮਾਰਨ ਦੀ ਕਾਂਗਰਸ ਨੂੰ ਪੁਰਾਣੀ ਆਦਤ : ਡਾ. ਚੀਮਾ
ਚੰਡੀਗੜ•, 10 ਦਸੰਬਰ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਪਾਰਟੀ ਵੱਲੋਂ ਅਕਾਲੀ ਦਲ ‘ਤੇ ਇਸਦਾ ਏਜੰਡਾ ਹਾਈਜੈਕ ਕਰਨ ਦੇ ਲਗਾਏ ਦੋਸ਼ਾਂ ਨੂੰ ਪੂਰੀ ਤਰ•ਾਂ ਝੂਠੇ, ਆਧਾਰਹੀਣ ਤੇ ਗੁੰਮਰਾਹਕੁੰਨ ਕਰਾਰ ਦਿੱਤਾ ਅਤੇ ਆਖਿਆ ਕਿ ਇਹ ਅਕਾਲੀ ਦਲ ਨਹੀਂ ਬਲਕਿ ਕਾਂਗਰਸ ਦੀ ਪੁਰਾਣੀ ਆਦਤ ਹੈ ਜੋ ਦੂਜੀਆਂ ਪਾਰਟੀਆਂ ਦੇ ਏਜੰਡੇ ਦੀ ਨਕਲ ਕਰਦੀ ਹੈ।
ਇਥੇ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਦੇ ਸਕੱਤਰ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਜ਼ਮੀਨੀ ਪੱਧਰ ਤੱਕ ਜੁੜੀ ਪਾਰਟੀ ਹੈ ਜਿਸਨੂੰ ਸਮਾਜ ਦੇ ਵੱਖ ਵੱਖ ਵਰਗਾਂ ਦੀਆਂ ਸਮੱਸਿਆਵਾਂ ਅਤੇ ਜ਼ਰੂਰਤਾਂ ਦੀ ਚੰਗੀ ਤਰ•ਾਂ ਜਾਣਕਾਰੀ ਹੈ। ਇਸਨੇ ਹਮੇਸ਼ਾ ਹੀ ਜ਼ਮੀਨੀ ਹਕੀਕਤਾਂ ਦੇ ਅਨੁਸਾਰ ਆਪਣੇ ਪ੍ਰੋਗਰਾਮ ਤੈਅ ਕੀਤੇ ਹਨ, ਅਜਿਹੇ ਵਿਚ ਕਿਸੇ ਦੀ ਨਕਲ ਦਾ ਸਵਾਲ ਹੀ ਪੈਦਾ ਨਹੀਂ ਹੁਦਾ। ਪਰ ਦੂਜੇ ਪਾਸੇ ਕਾਂਗਰਸ ਦੇ ਕੈਪਟਨ ਅਮਰਿੰਦਰ ਸਿੰਘ ਵਰਗੇ ਆਗੂ ਜੋ ਕਿ ਆਮ ਜਨਤਾ ਤੋਂ ਦੂਰੀ ਬਣਾ ਕੇ ਰੱਖਦੇ ਹਨ ਅਤੇ ਕਦੇ ਵੀ ਹੇਠਲੇ ਪੱਧਰ ਤੱਕ ਲੋਕਾਂ ਨਾਲ ਨਹੀਂ ਜੁੜੇ ਨੂੰ ਅਜਿਹੀਆਂ ਕੋਝੀਆਂ ਚਾਲਾਂ ਚੱਲਣ ਦੀ ਆਦਤ ਹੈ। ਉਹਨਾਂ ਕਿਹਾ ਕਿ ਪਹਿਲਾਂ ਇਹ ਆਗੂ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਦੀ ਨਿਖੇਧੀ ਕਰਦੇ ਸਨ ਤੇ ਹੁਣ ਪੰਜ ਸਾਲਾਂ ਵਿਚ ਜਦੋਂ ਇਹਨਾਂ ਨੇ ਇਹਨਾਂ ਨੀਤੀਆਂ ਦਾ ਲੋਕਾਂ ਨੂੰ ਮਿਲਿਆ ਲਾਭ ਤੇ ਲੋਕਾਂ ਵੱਲੋਂ ਅਕਾਲੀ ਦਲ ਤੇ ਭਾਜਪਾ ਗਠਜੋੜ ਦੀਆਂ ਨੀਤੀਆਂ ਦੀ ਸਿਫਤ ਕੀਤੀ ਵੇਖ ਲਈ ਹੈ ਤਾਂ ਉਹਨਾਂ ਨੇ ਪਲਟੀ ਮਾਰ ਕੇ ਹੁਣ ਇਹ ਸਕੀਮਾਂ ਆਪਣੇ ਚੋਣ ਮਨੋਰਥ ਪੱਤਰ ਵਿਚ ਸ਼ਾਮਲ ਕਰਨ ਦਾ ਐਲਾਨ ਕਰ ਦਿੱਤਾ ਹੈ।
ਡਾ. ਚੀਮਾ ਨੇ ਪਿਛਲੇ ਸਮੇਂ ਦੇ ਕਈ ਹਵਾਲੇ ਦਿੰਦਿਆਂ ਆਖਿਆ ਕਿ ਕਾਂਗਰਸ ਨੇ ਹਮੇਸ਼ਾ ਹੀ ਸ਼੍ਰੋਮਣੀ ਅਕਾਲੀ ਦਲ ਦੇ ਚੋਣ ਮਨੋਰਥ ਪੱਤਰ ਦੀ ਨਕਲ ਮਾਰੀ ਹੈ। ਸਾਲ 2002 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਤੇ ਫਿਰ 2007 ਦੀਆਂ ਚੋਣਾਂ ਸਮੇਂ ਇਸਨੇ ਅਕਾਲੀ ਦਲ ਤੇ ਭਾਜਪਾ ਗਠਜੋੜ ਦੇ ਚੋਣ ਮਨੋਰਥ ਪੱਤਰ ਦੀ ਨਕਲ ਮਾਰੀ ਤੇ ਇਸ ਵਾਰ ਵੀ ਆਉਂਦੀਆਂ ਵਿਧਾਨ ਸਭਾ ਚੋਣਾਂ ਵਾਸਤੇ ਕਾਂਗਰਸ ਪਾਰਟੀ ਨੇ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਗਠਜੋੜ ਸਰਕਾਰ ਵੱਲੋਂ ਚਲਾਈਆਂ ਲੋਕ ਹਿਤੈਸ਼ੀ ਤੇ ਕਿਸਾਨ ਹਿਤੈਸ਼ੀ ਨੀਤੀਆਂ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਉਹਨਾਂ ਕਿਹਾ ਕਿ ਇਹ ਕਾਂਗਰਸ ਪਾਰਟੀ ਹੀ ਹੈ ਜੋ ਰਾਜ ਦੇਲੋਕਾਂ ਨੂੰ ਗੁੰਮਰਾਹ ਕਰਦੀ ਹੈ ਅਤੇ ਜਿਸਨੇ ਸਾਡੀਆਂ ਲੋਕ ਪੱਖੀ ਭਲਾਈ ਨੀਤੀਆਂ ਨੂੰ ਜਾਰੀ ਰੱਖਣ ਦਾ ਐਲਾਨ ਤਾਂ ਕੀਤਾ ਪਰ ਸੱਤਾ ਮਿਲਦੇ ਹੀ ਆਪਣੇ ਵਾਅਦਿਆਂ ਤੋਂ ਮੁਕਰ ਗਈ।
ਡਾ. ਚੀਮਾ ਨੇ ਹੋਰ ਕਿਹਾ ਕਿ ਜੇਕਰ ਕਾਂਗਰਸ ਆਪਣੇ ਵਾਅਦੇ ਪੂਰੇ ਕਰਨ ਦਾ ਇਕਰਾਰ ਕਰਦੀ ਹੈ ਤਾਂ ਫਿਰ ਅਕਾਲੀ ਦਲ ਨੂੰ ਕਾਂਗਰਸ ਵੱਲੋਂ ਨੀਤੀਆਂ ਦੀ ਨਕਲ ਕਰਨ ‘ਤੇ ਇਤਰਾਜ਼ ਨਹੀਂ ਹੈ ਪਰ ਕਾਂਗਰਸ ਪਾਰਟੀ ਦਾ ਪਿਛਲਾ ਰਿਕਾਰਡ ਇਹ ਕੌੜੀ ਸੱਚਾਈ ਬਿਆਨ ਕਰਦਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨਾਲ ਮੁਫਤ ਬਿਜਲੀ ਦਾਵਾਅਦਾ ਕੀਤਾ ਪਰ ਮੁੱਖ ਮੰਤਰੀ ਬਣਦੇ ਸਾਰ ਹੀ ਉਹਨਾਂ ਮੁਫਤ ਬਿਜਲੀ ਦੀ ਸਹੂਲਤ ਰੋਕ ਕੇ ਕਿਸਾਨ ਵਿਰੋਧੀ ਹੋਣ ਦਾ ਸਬੂਤ ਦੇ ਦਿੱਤਾ। ਉਹਨਾਂ ਕਿਹਾ ਕਿ ਗਰੀਬ ਲੜਕੀਆਂ ਇਹ ਕਿਵੇਂ ਭੁੱਲ ਸਕਦੀਆਂ ਹਨ ਕਿ ਇਹ ਕੈਪਟਨ ਅਮਰਿੰਦਰ ਸਿੰਘ ਹੀ ਸਨ ਜਿਹਨਾਂ ਨੇ 2002 ਦੇ ਚੋਣ ਮਨੋਰਥ ਪੱਤਰ ਵਿਚ ਸ਼ਗੀਨ ਸਕੀਮ ਜਾਰੀ ਰੱਖਣ ਦਾ ਐਲਾਨ ਕੀਤਾ ਪਰ ਬਾਅਦ ਵਿਚ ਇਸ ਸਕੀਮ ‘ਤੇ ਰੋਕ ਲਗਾ ਦਿੱਤੀ।