ਹੁਸ਼ਿਆਰਪੁਰ, 10 ਦਸੰਬਰ: ਰਾਜ ਦੇ ਲੋਕਾਂ ਨੂੰ ਪੱਛਮੀ ਮੁਲਕਾਂ ਦੀ ਤਰਜ਼ ਤੇ ਬੇਹਤਰੀਨ ਸਿਹਤ ਸੇਵਾਵਾਂ ਪ੍ਰਦਾਨ ਕਰਨ ਅਤੇ ਬੱਚਿਆਂ ਦੀ ਮੌਤ ਦਰ ਘਟਾਉਣ ਤੇ ਔਰਤਾਂ ਦੇ ਸੁਰੱਖਿਅਤ ਜਣੇਪੇ ਲਈ 346 ਕਰੋੜ ਰੁਪਏ ਖਰਚ ਕੀਤੇ ਗਏ ਹਨ। ਇਹ ਪ੍ਰਗਟਾਵਾ ਸ੍ਰੀ ਤੀਕਸ਼ਨ ਸੂਦ ਸਥਾਨਕ ਸਰਕਾਰਾਂ ਅਤੇ ਉਦਯੋਗ ਮੰਤਰੀ ਪੰਜਾਬ ਨੇ ਅੱਜ ਇਥੇ ਸਿਵਲ ਹਸਪਤਾਲ ਵਿਖੇ 2. 50 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 30 ਬੈਡ ਦੇ ਮੈਟਰਨਿਟੀ ਬਲਾਕ ਦੀ ਉਸਾਰੀ ਦਾ ਨੀਂਹ ਪੱਥਰ ਰੱਖਣ ਉਪਰੰਤ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।
ਸ੍ਰੀ ਸੂਦ ਨੇ ਕਿਹਾ ਕਿ ਸਰਕਾਰ ਵੱਲੋਂ ਸਿਹਤ, ਸਿੱਖਿਆ ਅਤੇ ਬਿਜਲੀ ਦੇ ਖੇਤਰ ਵਿੱਚ ਇਨਕਲਾਬੀ ਸੁਧਾਰ ਕੀਤੇ ਹਨ। ਉਨ•ਾਂ ਕਿਹਾ ਕਿ 154 ਕਰੋੜ ਰੁਪਏ ਖਰਚ ਕਰਕੇ 30 ਨਵੇਂ ਕਮਿਉਨਿਟੀ ਸਿਹਤ ਕੇਂਦਰ ਸਥਾਪਿਤ ਕੀਤੇ ਹਨ ਅਤੇ 2 ਜ਼ਿਲ•ਾ ਹਸਪਤਾਲਾਂ ਨੂੰ ਅਪਗਰੇਡ ਕਰਨ ਲਈ 31 ਕਰੋੜ ਰੁਪਏ ਖਰਚ ਕੀਤੇ ਗਏ ਹਨ। ਉਨ•ਾਂ ਕਿਹਾ ਕਿ 88 ਕਰੋੜ ਰੁਪਏ ਖਰਚ ਕਰਕੇ 240 ਐਮਰਜੈਂਸੀ ਮੈਡੀਕਲ ਐਂਬੂਲੈਂਸ ਵੈਨ ਸੇਵਾ ਸ਼ੁਰੂ ਕੀਤੀ ਗਈ ਹੈ ਜਿਸ ਨਾਲ ਲੋਕਾਂ ਨੂੰ ਅਪਾਤਕਲੀਨ ਸਥਿਤੀ ਵਿੱਚ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ । ਉਨ•ਾਂ ਕਿਹਾ ਕਿ ਐਮਰਜੈਂਸੀ ਮੈਡੀਕਲ ਐਂਬੂਲੈਂਸ ਵੈਨ ਸੇਵਾ ਦੇ ਚੰਗੇ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਦੁਰਘਟਨਾਵਾਂ ਅਤੇ ਗੰਭੀਰ ਬੀਮਾਰੀਆਂ ਤੋਂ ਸ਼ਿਕਾਰ ਲੋਕਾਂ ਦੀਆਂ ਜਿੰਦਗੀਆਂ ਬਚਾਈਆਂ ਜਾ ਰਹੀਆਂ ਹਨ। ਉਨ•ਾਂ ਕਿਹਾ ਕਿ ਜ਼ਿਲ•ਾ ਹੁਸ਼ਿਆਰਪੁਰ ਅੰਦਰ 10 ਮੋਬਾਇਲ ਐਂਬੂਲੈਂਸ ਮੁਹੱਈਆ ਕਰਵਾਈਆਂ ਗਈਆਂ ਹਨ।
ਇਸ ਮੌਕੇ ਤੇ ਸ੍ਰ: ਜਸਜੀਤ ਸਿੰਘ ਥਿਆੜਾ ਚੇਅਰਮੈਨ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵੱਲੋਂ ਮੈਡੀਕਲ ਕਾਲਜਾਂ ਦੇ ਨਵੀਨੀਕਰਨ ਅਤੇ ਹਸਪਤਾਲਾਂ ਦੇ ਸੁਧਾਰ ਵਿੱਚ 375 ਕਰੋੜ ਰੁਪਏ ਖਰਚ ਕੀਤੇ ਗਏ ਹਨ ਜਿਨ•ਾਂ ਵਿੱਚ ਆਧੁਨਿਕ ਸਾਜੋ-ਸਮਾਜ ਮੁਹੱਈਆ ਕਰਵਾਇਆ ਗਿਆ ਹੈ।
ਇਸ ਮੌਕੇ ਤੇ ਡਾ. ਦਲੀਪ ਸਿੰਘ ਡਾਇਰੈਕਟਰ ਸਿਹਤ ਸੇਵਾਵਾਂ ਤੇ ਪ੍ਰੀਵਾਰ ਭਲਾਈ ਵਿਭਾਗ ਪੰਜਾਬ ਨੇ ਸਿਹਤ ਵਿਭਾਗ ਵੱਲੋਂ ਸ਼ੁਰੂ ਕੀਤੀਆਂ ਗਈਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਤੇ ਯਸ਼ ਮਿੱਤਰਾ ਸਿਵਲ ਸਰਜਨ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ । ਹੋਰਨਾਂ ਤੋਂ ਇਲਾਵਾ ਇਸ ਮੌਕੇ ਹਰਜਿੰਦਰ ਸਿੰਘ ਧਾਮੀ ਚੇਅਰਮੈਨ ਨਗਰ ਸੁਧਾਰ ਟਰੱਸਟ, ਅਮਰਜੀਤ ਸਿੰਘ ਚੋਹਾਨ ਚੇਅਰਮੈਨ ਮਾਰਕੀਟ ਕਮੇਟੀ, ਸ਼ਿਵ ਸੂਦ ਪ੍ਰਧਾਨ ਨਗਰ ਕੌਂਸਲ, ਐਡਵੋਕੇਟ ਜਵੇਦ ਸੂਦ, ਕਮਲਜੀਤ ਸੇਤੀਆ ਜਨਰਲ ਸਕੱਤਰ ਜ਼ਿਲ•ਾ ਭਾਜਪਾ, ਡਾ. ਅਜੇ ਬੱਗਾ, ਡਾ. ਡੀ ਬੀ ਕਪੂਰ, ਸਰਕਲ ਜਥੇਦਾਰ ਸਤਨਾਮ ਸਿੰਘ, ਮਨਮੋਹਨ ਕੌਰ ਮਾਸ ਮੀਡੀਆ ਅਫ਼ਸਰ, ਅਸ਼ਵਨੀ ਓਹਰੀ, ਵਿਨੋਦ ਪਰਮਾਰ, ਯਸ਼ਪਾਲ ਸ਼ਰਮਾ ਅਤੇ ਹੋਰ ਪਤਵੰਤੇ ਹਾਜ਼ਰ ਸਨ।