December 12, 2011 admin

ਰਾਜਪਾਲ ਸ਼ਿਵਰਾਜ ਪਾਟਿਲ ਨੇ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਤੇ ਮੈਂਬਰਾਂ ਨੂੰ ਸਹੁੰ ਚੁਕਾਈ

ਚੰਡੀਗੜ•, 12 ਦਸੰਬਰ : ਪੰਜਾਬ ਦੇ ਰਾਜਪਾਲ ਸ੍ਰੀ ਸ਼ਿਵਰਾਜ ਵੀ. ਪਾਟਿਲ ਨੇ ਅੱਜ ਇਥੇ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਅਤੇ ਮੈਂਬਰਾਂ ਨੂੰ ਅਹੁਦੇ ਅਤੇ ਸਰਕਾਰੀ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ। ਸਹੁੰ ਚੁੱਕ ਸਮਾਗਮ ਦੀ ਕਾਰਵਾਈ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਐਸ.ਸੀ.ਅੱਗਰਵਾਲ ਨੇ ਨਿਭਾਈ।
ਪੰਜਾਬ ਰਾਜ ਭਵਨ ਵਿਖੇ ਹੋਏ ਸਾਦੇ ਪ੍ਰੰਤੂ ਪ੍ਰਭਾਵਸ਼ਾਲੀ ਸਮਾਗਮ ਵਿੱਚ ਰਾਜਪਾਲ ਸ੍ਰੀ ਸ਼ਿਵਰਾਜ ਵੀ.ਪਾਟਿਲ ਵੱਲੋਂ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਵਜੋਂ ਲੈਫਟੀਨੈਂਟ ਜਨਰਲ (ਸੇਵਾ ਮੁਕਤ) ਆਰ.ਐਸ. ਸੁਜਲਾਨਾ ਜਦੋਂ ਕਿ ਮੈਂਬਰਾਂ ਵਜੋਂ ਸ੍ਰੀਮਤੀ ਅਮਿਤਾ ਪਾਂਡਵ, ਭਾਈ ਰਾਹੁਲ ਸਿੰਘ ਸਿੱਧੂ, ਸ. ਨਰਿੰਦਰ ਸਿੰਘ ਸਾਂਗਾ ਤੇ ਡਾ. ਕੁਲਬੀਰ ਸਿੰਘ ਸੰਧੂ ਨੂੰ ਸਹੁੰ ਚੁਕਾਈ।
ਇਸ ਮੌਕੇ ਪ੍ਰਮੁੱਖ ਸਖਸ਼ੀਅਤਾਂ ਵਿੱਚ ਪੰਜਾਬ ਸਰਕਾਰ ਦੇ ਤਕਨੀਕੀ ਸਲਾਹਕਾਰ ਲੈਫਟੀਨੈਂਟ ਜਨਰਲ (ਸੇਵਾ ਮੁਕਤ) ਬੀ.ਐਸ.ਧਾਲੀਵਾਲ, ਰਾਜਪਾਲ ਪੰਜਾਬ ਦੇ ਪ੍ਰਮੁੱਖ ਸਕੱਤਰ ਐਮ.ਪੀ. ਸਿੰਘ, ਪ੍ਰਸੋਨਲ ਵਿਭਾਗ ਦੇ ਸਕੱਤਰ ਬੀ.ਐਸ.ਸੂਦਨ, ਪੱਛਮੀ ਕਮਾਂਡ ਦੇ ਜਨਰਲ ਅਫਸਰ ਕਮਾਂਡਿੰਗ ਲੈਫਟੀਨੈਂਟ ਜਨਰਲ ਐਸ.ਆਰ.ਘੋਸ਼ ਸਮੇਤ ਸਿਵਲ ਅਤੇ ਪੁਲਿਸ ਦੇ ਉਚ ਅਧਿਕਾਰੀ ਵੀ ਹਾਜ਼ਰ ਸਨ।
ਇਸ ਮੌਕੇ ਕਮਿਸ਼ਨ ਦੇ ਨਵ ਨਿਯੁਕਤ ਚੇਅਰਮੈਨ ਤੇ ਮੈਂਬਰਾਂ ਦੇ ਪਰਿਵਾਰਕ ਮੈਂਬਰਾਂ, ਦੋਸਤਾਂ ਅਤੇ ਹਿਤੈਸ਼ੀਆਂ ਨੇ ਵੀ ਸਮਾਗਮ ਦੀ ਸ਼ੋਭਾ ਵਧਾਈ।

Translate »