December 13, 2011 admin

ਲੁਧਿਆਣਾ ਵਿਖੇ ਡਾ. ਬੀ.ਆਰ. ਅੰਬੇਦਕਰ ਭਵਨ ਲਈ ਇੱਕ ਏਕੜ ਜ਼ਮੀਨ ਅਲਾਟ

ਚੰਡੀਗੜ•, 13 ਦਸੰਬਰ:
 ਅਨੁਸੂਚਿਤ ਜਾਤੀਆਂ ਦੀ ਚਿਰਕੋਣੀ ਮੰਗ ਨੂੰ ਪੂਰੀ ਕਰਦਿਆਂ ਪੰਜਾਬ ਸਰਕਾਰ ਨੇ ਲੁਧਿਆਣਾ ਵਿਖੇ ਡਾ. ਬੀ.ਆਰ. ਅੰਬੇਦਕਰ ਭਵਨ ਦੇ ਨਿਰਮਾਣ ਲਈ ਜਲੰਧਰ ਬਾਈਪਾਸ ਸਥਿਤ ਪੰਜਾਬ ਐਗਰੋ ਕਾਰਪੋਰੇਸ਼ਨ ਲਿਮਟਿਡ ਦੀ ਇਕ ਏਕੜ ਥਾਂ ਪੰਜਾਬ ਰਾਜ ਐਸ.ਬੀ./ਬੀ.ਸੀ. ਵੈਲਫ਼ੇਅਰ ਵਿਭਾਗ ਨੂੰ ਤਬਦੀਲ ਕਰ ਦਿੱਤੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਫ਼ੈਸਲਾ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਲਿਆ ਗਿਆ।
ਉਨ•ਾਂ ਦੱਸਿਆ ਕਿ ਸ. ਬਾਦਲ ਨੇ ਗ੍ਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਿਟੀ (ਗਲਾਡਾ) ਦੇ ਮੁੱਖ ਪ੍ਰਸ਼ਾਸਕ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਭਵਨ ਦੀ ਉਸਾਰੀ ਲਈ ਤੁਰਤ ਇੱਕ ਕਰੋੜ ਰੁਪਏ ਜਾਰੀ ਕਰਨ।
ਬੁਲਾਰੇ ਨੇ ਅੱਗੇ ਦੱਸਿਆ ਕਿ 9 ਮਹੀਨਿਆਂ ‘ਚ ਤਿਆਰ ਹੋਣ ਵਾਲੇ ਇਸ ਭਵਨ ਲਈ ਜ਼ਿੰਮੇਵਾਰ ਮਿਊਂਸੀਪਲ ਕਾਰਪੋਰੇਸ਼ਨ ਨੂੰ 10 ਲੱਖ ਰੁਪਏ ਦੀ ਪਹਿਲੀ ਕਿਸ਼ਤ ਪਹਿਲਾਂ ਹੀ ਜਾਰੀ ਕੀਤੀ ਜਾ ਚੁੱਕੀ ਹੈ।
ਡਾ. ਬੀ.ਆਰ. ਭਵਨ ਦਾ ਨੀਂਹ ਪੱਥਰ ਜ਼ਿਲ•ਾ ਪ੍ਰਸ਼ਾਸਨ ਵੱਲੋਂ ਕਰਵਾਏ ਜਾਣ ਵਾਲੇ ਜਨਤਕ ਸਮਾਗਮ ਦੌਰਾਨ 15 ਦਸੰਬਰ ਨੂੰ ਰੱਖਿਆ ਜਾਵੇਗਾ।

Translate »