December 15, 2011 admin

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਬਕਾ ਮੈਂਬਰ ਸਵਰਗੀ ਜਥੇ. ਰਣਧੀਰ ਸਿੰਘ ਰੋਡੇ ਦੀ ਤਸਵੀਰ ਕੇਂਦਰੀ ਸਿੱਖ ਅਜਾਇਬਘਰ ‘ਚ ਲਗਾਈ

ਅੰਮ੍ਰਿਤਸਰ: 15 ਦਸੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਸਵਰਗੀ ਜਥੇਦਾਰ ਰਣਧੀਰ ਸਿੰਘ ਰੋਡੇ ਤਹਿਸੀਲ ਬਾਘਾ ਪੁਰਾਣਾ ਜਿਲ•ਾ ਮੋਗਾ ਦੀ ਤਸਵੀਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬਘਰ ‘ਚ ਲਗਾਈ ਗਈ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬਘਰ ‘ਚ ਹਜ਼ੂਰੀ ਰਾਗੀ ਭਾਈ ਜਗਤਾਰ ਸਿੰਘ ਦੇ ਜਥੇ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਤੇ ਅਰਦਾਸ ਭਾਈ ਧਰਮ ਸਿੰਘ ਵੱਲੋਂ ਕੀਤੀ ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਸਵ: ਜਥੇ. ਰਣਧੀਰ ਸਿੰਘ ਰੋਡੇ ਦੀ ਆਰਟਿਸਟ ਸ. ਸੁਖਵਿੰਦਰ ਸਿੰਘ ਵੱਲੋਂ ਤਿਆਰ ਕੀਤੀ ਗਈ ਤਸਵੀਰ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਪਰਦਾ ਨਿਕਾਸ਼ੀ ਕੀਤੀ ਤੇ ਉਨ•ਾਂ ਦੀ ਧਰਮ ਸੁਪਤਨੀ ਬੀਬੀ ਅਮਰਜੀਤ ਕੌਰ, ਸਪੁੱਤਰ ਸ਼੍ਰੋਮਣੀ ਕਮੇਟੀ ਮੈਂਬਰ ਸ. ਸੁੱਖਹਰਪ੍ਰੀਤ ਸਿੰਘ, ਭਰਾਤਾ ਸ. ਬਲਵਿੰਦਰ ਸਿੰਘ ਤੇ ਸ. ਹਰਬੰਸ ਸਿੰਘ, ਭਤੀਜਾ ਸ. ਗੁਰਚਰਨ ਸਿੰਘ, ਸ. ਇੰਦਰਜੀਤ ਸਿੰਘ ਨੂੰ ਸਿਰੋਪਾਓ ਨਾਲ ਸਨਮਾਨਤ ਕੀਤਾ ਗਿਆ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਦਲਮੇਘ ਸਿੰਘ ਖੱਟੜਾ ਵੱਲੋਂ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਇਸ ਦੁਨੀਆਂ ਤੇ ਰੋਜਾਨਾ ਹਜ਼ਾਰਾਂ ਪ੍ਰਾਣੀ ਜਨਮ ਲੈਂਦੇ ਹਨ ਤੇ ਹਜ਼ਾਰਾਂ ਹੀ ਰੁਖਸਤ ਹੁੰਦੇ ਹਨ ਲੇਕਿਨ ਜੋ ਸਮਾਜ ਅਤੇ ਧਰਮ, ਕਰਮ ਦੇ ਕੰਮ ਕਰਦੇ ਹੋਣ ਬਾਣੀ ਅਤੇ ਬਾਣੇ ਦੇ ਧਾਰਨੀ ਹੋਣ ਦੂਜਿਆਂ ਲਈ ਭਲਾ ਕਰਦੇ ਹੋਣ ਦੀਆਂ ਤਸਵੀਰਾਂ ਹੀ ਅਜਾਇਬਘਰਾਂ ਵਿਚ ਸ਼ਸ਼ੋਭਤ ਕੀਤੀਆਂ ਜਾਂਦੀਆਂ ਹਨ ਤਾਂ ਜੋ ਆਉਣ ਵਾਲੀਆਂ ਪੀੜੀਆਂ ਉਨ•ਾਂ ਦੀਆਂ ਤਸਵੀਰਾਂ ਨੂੰ ਵੇਖ ਕੇ ਸੇਧ ਲੈ ਸਕਣ। ਇਸੇ ਤਰ•ਾਂ ਜਥੇ. ਰਣਧੀਰ ਸਿੰਘ ਰੋਡੇ ਸਨ 1940 ਵਿਚ ਪਿੰਡ ਢੁਡੀਕੇ ‘ਚ ਜਨਮੇ ਤੇ ਛੋਟੀ ਉਮਰ ਤੋਂ ਹੀ ਸਮਾਜ ਅਤੇ ਧਰਮ-ਕਰਮ ਦੇ ਕੰਮਾਂ ਵਿਚ ਰੁਚੀ ਰੱਖਣ ਲਗ ਪਏ ਅਤੇ ਹਰ ਪੰਥਕ ਮੋਰਚੇ ਵਿਚ ਮੋਹਰੀ ਹੋ ਕੇ ਹਿੱਸਾ ਲਿਆ ਅਤੇ ਲੰਮਾਂ ਸਮਾਂ ਜੇਲ• ਯਾਤਰਾ ਵੀ ਕੀਤੀ। ਜਥੇਦਾਰ ਸਾਹਿਬ ਤਕਰੀਬਨ 15 ਸਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਵੀ ਰਹੇ। ਸ਼੍ਰੋਮਣੀ ਕਮੇਟੀ ਦੇ ਮੈਂਬਰ ਹੁੰਦਿਆਂ ਜਥੇਦਾਰ ਸਾਹਿਬ ਨੇ ਨੌਜਵਾਨ ਪੀੜੀ ਨੂੰ ਨਸ਼ਿਆਂ ਦੀ ਦਲ-ਦਲ ਵਿਚੋਂ ਕੱਢਣ ਲਈ ਧਾਰਮਿਕ ਸਮਾਗਮ ਕਰਵਾ ਕੇ ਅੰਮ੍ਰਿਤ ਸੰਚਾਰ ਦੀ ਲਹਿਰ ‘ਚ ਵੱਡਾ ਯੋਗਦਾਨ ਪਾਇਆ। ਅਜਿਹੇ ਨੇਕ ਕਾਰਜ ਹਮੇਸ਼ਾ ਹੀ ਸਵ: ਜਥੇ. ਰਣਧੀਰ ਸਿੰਘ ਰੋਡੇ ਦੀ ਜਿੰਦਗੀ ਦਾ ਹਿੱਸਾ ਸਨ ਤੇ ਉਨ•ਾਂ ਵੱਲੋਂ ਕੀਤੇ ਪੰਥਕ ਕਾਰਜਾਂ ਪ੍ਰਤੀ ਉਨ•ਾਂ ਦੀ ਤਸਵੀਰ ਕੇਂਦਰੀ ਸਿੱਖ ਅਜਾਇਬਘਰ ਵਿਚ ਸ਼ਸ਼ੋਭਤ ਕੀਤੀ ਗਈ ਹੈ।
ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਦਲਮੇਘ ਸਿੰਘ ਖੱਟੜਾ, ਐਡੀ. ਸਕੱਤਰ ਸ. ਹਰਜੀਤ ਸਿੰਘ, ਮੀਤ ਸਕੱਤਰ ਸ. ਬਿਜੈ ਸਿੰਘ, ਸ. ਦਿਲਜੀਤ ਸਿੰਘ ਬੇਦੀ, ਸ. ਗੁਰਚਰਨ ਸਿੰਘ ਘਰਿੰਡਾ, ਸ. ਹਰਭਜਨ ਸਿੰਘ ਮਨਾਵਾਂ, ਸ. ਕੇਵਲ ਸਿੰਘ, ਸ. ਸੁਖਦੇਵ ਸਿੰਘ ਭੂਰਾ ਕੋਹਨਾ ਤੇ ਸ. ਰਣਜੀਤ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ. ਹਰਬੰਸ ਸਿੰਘ ਮੱਲ•ੀ, ਪਬਲੀਸਿਟੀ ਵਿਭਾਗ ਦੇ ਇੰਚਾਰਜ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਕੱਤਰ ਸਿੰਘ, ਸ. ਪ੍ਰਮਜੀਤ ਸਿੰਘ ਤੇ ਸ. ਗੁਰਬਚਨ ਸਿੰਘ, ਕੇਂਦਰੀ ਸਿੱਖ ਅਜਾਇਬਘਰ ਦੇ ਕਿਉਰੇਟਰ ਸ. ਇਕਬਾਲ ਸਿੰਘ ਮੁਖੀ, ਐਡੀ. ਮੈਨੇਜਰ ਸ. ਸਤਨਾਮ ਸਿੰਘ, ਸ. ਸੁਖਦੇਵ ਸਿੰਘ, ਸ. ਸਤਨਾਮ ਸਿੰਘ ਮਾਂਗਾਸਰਾਏ ਤੋਂ ਇਲਾਵਾ ਵੱਡੀ ਗਿਣਤੀ ‘ਚ ਸਿੱਖ ਸੰਗਤਾਂ ਮੌਜੂਦ ਸਨ।

Translate »