ਫ਼ਿਰੋਜ਼ਪੁਰ, 15 ਦਸੰਬਰ, -ਕੇਂਦਰ ਸਰਕਾਰ ਵਿਦੇਸ਼ਾਂ ਵਿਚ ਭਾਰਤੀਆਂ ਦੇ ਕਾਲੇ ਧੰਨ ਨੂੰ ਦੇਸ਼ ਵਿਚ ਵਾਪਸ ਲਿਆਉਣ ਲਈ ਗੰਭੀਰ ਨਹੀਂ ਅਤੇ ਇਸ ਵਿਚ ਕਾਂਗਰਸੀ ਮੰਤਰੀਆਂ ਤੇ ਸੰਸਦ ਮੈਂਬਰਾਂ ਦੇ ਨਾਂ ਹੋਣ ਕਾਰਨ ਸਰਕਾਰ ਸਵਿੱਸ ਬੈਂਕਾਂ ਵਿਚ ਪੈਸਾ ਜਮ•ਾ ਕਰਵਾਉਣ ਵਾਲੇ ਲੋਕਾਂ ਤੇ ਨੇਤਾਵਾਂ ਦੇ ਨਾਮ ਜਨਤਕ ਕਰਨ ਤੋਂ ਕੰਨੀ ਕਤਰਾਉਂਦੀ ਹੈ। ਇਹ ਪ੍ਰਗਟਾਵਾ ਲੋਕ ਸਭਾ ਮੈਂਬਰ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਸਥਾਨਕ ਦੇਵ ਸਮਾਜ ਕਾਲਜ ਆਫ ਐਜੂਕੇਸ਼ਨ ਵਿਖੇ ‘ਰੁੱਖ ਤੇ ਕੁੱਖ ਦੀ ਸੰਭਾਲ’ ਲਈ ਕਰਵਾਏ ਗਏ ਸਮਾਗਮ ਮੌਕੇ ਬੋਲਦਿਆਂ ਕੀਤਾ।
ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕਾਂਗਰਸ ਦੀ ਅਗਵਾਈ ਵਾਲੀ ਸਰਕਾਰ ਦੇ ਜ਼ਿਆਦਾਤਰ ਮੰਤਰੀ ਤੇ ਆਗੂ ਪੂਰੀ ਤਰ•ਾਂ ਭ੍ਰਿਸ਼ਟਾਚਾਰ ਵਿਚ ਲਿਪਤ ਹਨ ਅਤੇ ਇਨ•ਾਂ ਲੋਕਾਂ ਨੇ ਭ੍ਰਿਸ਼ਟਾਚਾਰ ਰਾਹੀਂ ਕਮਾਇਆ ਕਾਲਾ ਧੰਨ ਵਿਦੇਸ਼ੀ ਬੈਂਕਾਂ ਵਿਚ ਜਮ•ਾ ਕਰਵਾਇਆ ਹੈ। ਉਨ•ਾਂ ਕਿਹਾ ਕਿ ਕੇਂਦਰ ਸਰਕਾਰ ਇਸ ਡਰ ਤੋਂ ਵਿਦੇਸ਼ੀ ਬੈਂਕਾਂ ਦੇ ਖਾਤਾ ਧਾਰਕਾਂ ਦੇ ਨਾਮ ਜਨਤਕ ਕਰਨ ਤੋਂ ਕੰਨੀ ਕਤਰਾ ਰਹੀਂ ਹੈ ਕਿਉਂਕਿ ਇਸ ਦੇ ਜ਼ਿਆਦਾਤਰ ਆਗੂਆਂ ਦੇ ਬੈਂਕ ਖਾਤੇ ਅਤੇ ਪੈਸਾ ਵਿਦੇਸ਼ਾਂ ਦੇ ਬੈਂਕਾਂ ਵਿਚ ਹੈ। ਉਨ•ਾਂ ਕਿਹਾ ਕਿ ਕੇਂਦਰ ਦੀ ਕਾਂਗਰਸ ਸਰਕਾਰ ਦੇ ਚਾਰ ਵਜ਼ੀਰ ਭ੍ਰਿਸ਼ਟਾਚਾਰ ਦੇ ਕੇਸਾਂ ਦਾ ਸਾਹਮਣਾ ਕਰਨ ਕਾਰਨ ਜੇਲ• ਦੀ ਹਵਾ ਖਾ ਰਹੇ ਹਨ ਅਤੇ ਜੇਕਰ ਸਰਕਾਰ ਵਿਦੇਸ਼ੀ ਬੈਂਕਾਂ ਵਿਚ ਜਮ•ਾ ਪੈਸੇ ਦੇ ਖਾਤਾ ਧਾਰਕਾਂ ਦੇ ਨਾਮ ਜਨਤਕ ਕਰੇਗੀ ਤਾਂ ਅੱਧਿਓਂ ਵੱਧ ਕੇਂਦਰੀ ਮੰਤਰੀ ਜੇਲ• ਵਿਚ ਹੋਣਗੇ। ਉਨ•ਾਂ ਦੋਸ਼ ਲਗਾਇਆ ਕਿ ਇਸੇ ਡਰ ਤੋਂ ਪ੍ਰਧਾਨ ਮੰਤਰੀ ਵਿਦੇਸ਼ੀ ਬੈਂਕਾਂ ਵਿਚ ਪੈਸਾ ਜਮ•ਾ ਕਰਵਾਉਣ ਵਾਲਿਆਂ ਦੇ ਨਾਮ ਨਸ਼ਰ ਨਹੀਂ ਕਰ ਰਹੀਂ। ਉਨ•ਾਂ ਇਹ ਵੀ ਕਿਹਾ ਕਿ ਕੇਂਦਰੀ ਸਰਕਾਰ ਜਨ ਲੋਕਪਾਲ ਬਿੱਲ ਪਾਸ ਕਰਵਾਉਣ ਲਈ ਵੀ ਪੂਰੀ ਤਰ•ਾਂ ਗੰਭੀਰ ਨਹੀਂ ਹੈ।
ਦੇਵ ਸਮਾਜ ਕਾਲਜ ਦੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਔਰਤ ਦਾ ਸਾਡੇ ਸਮਾਜ ਵਿਚ ਵੱਡਾ ਰੁਤਬਾ ਹੈ ਤੇ ਇਸ ਨੇ ਹਰ ਖੇਤਰ ਵਿਚ ਵੱਡੀ ਤਰੱਕੀ ਕੀਤੀ ਹੈ। ਉਨ•ਾਂ ਕਿਹਾ ਕਿ ਅੱਜ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਦੇਸ਼ ਭਾਰਤ ਦੀ ਰਾਸ਼ਟਰਪਤੀ ਅਤੇ ਲੋਕ ਸਭਾ ਸਪੀਕਰ ਵੀ ਇਸਤਰੀਆਂ ਹਨ, ਜਿਸ ‘ਤੇ ਔਰਤ ਜਾਤੀ ਨੂੰ ਮਾਣ ਹੈ। ਉਨ•ਾਂ ਕਿਹਾ ਕਿ ਇਸ ਗੱਲ ਦਾ ਅਫਸੋਸ ਹੈ ਕਿ ਗੁਰੂਆਂ, ਪੀਰਾਂ ਤੇ ਪੈਗੰਬਰਾਂ ਦੀ ਧਰਤੀ ਪੰਜਾਬ ਵਿਚ ਔਰਤ ਨੂੰ ਕੁੱਖ ਵਿਚ ਕਤਲ ਕਰਨ, ਦਾਜ ਦੀ ਲਾਹਨਤ ਸਮੇਤ ਕਈ ਬੁਰਾਈਆਂ ਬਹੁਤ ਵੱਡੀ ਪੱਧਰ ‘ਤੇ ਪੈਰ ਪਾਸਾਰ ਰਹੀਂਆਂ ਹਨ ਅਤੇ ਇਨ•ਾਂ ਬੁਰਾਈਆਂ ਦੇ ਖਾਤਮੇ ਲਈ ਔਰਤ ਨੂੰ ਸ਼ਕਤੀਸ਼ਾਲੀ ਅਤੇ ਸਮਰੱਥ ਹੋਣ ਦੀ ਲੋੜ ਹੈ। ਉਨ•ਾਂ ਕਿਹਾ ਕਿ ਦਾਜ ਪ੍ਰਥਾ ਕਾਰਨ ਹੀ ਦੇਸ਼ ਅੰਦਰ ਵੱਡੀ ਪੱਧਰ ‘ਤੇ ਹੱਤਿਆਵਾਂ, ਬਲਾਤਕਾਰ ਆਦਿ ਹੁੰਦੇ ਹਨ ਅਤੇ ਸਮਾਜ ਦੀ ਇਸ ਪ੍ਰਤੀ ਸੋਚ ਬਦਲਣ ਦੀ ਵੱਡੀ ਲੋੜ ਹੈ। ਉਨ•ਾਂ ਕਿਹਾ ਕਿ ਦੇਸ਼ ਅੰਦਰ 50 ਪ੍ਰਤੀਸ਼ਤ ਔਰਤਾਂ ਅਨਪੜ• ਹਨ ਅਤੇ ਉਨ•ਾਂ ਨੂੰ ਸ਼ਾਖਰ ਕਰਕੇ ਹੀ ਸਮਾਜਿਕ ਬੁਰਾਈਆਂ ਦਾ ਖਾਤਮਾ ਕੀਤਾ ਜਾ ਸਕਦਾ ਹੈ। ਉਨ•ਾਂ ਕਿਹਾ ਕਿ ਅਜੌਕੇ ਸਮੇਂ ਵਿਚ ਸਮਾਜਿਕ ਰਿਸਤਿਆਂ ਅੰਦਰ ਸੰਤੁਲਨ ਕਾਇਮ ਰੱਖਣ ਲਈ ਕੁੱਖ ਅਤੇ ਵਾਤਾਵਰਣ ਦਾ ਸੰਤੁਲਨ ਕਾਇਮ ਰੱਖਣ ਲਈ ਰੁੱਖਾਂ ਦੀ ਸੰਭਾਲ ਬਹੁਤ ਜ਼ਰੂਰੀ ਹੈ। ਉਨ•ਾਂ ਵਿਦਿਆਰਥੀਆਂ ਨੂੰ ਸੱਦਾ ਦਿੱਤਾ ਕਿ ਉਹ ਵੱਧ ਤੋਂ ਵੱਧ ਰੁੱਖ ਲਗਾਉਣ ਤਾਂ ਜੋ ਵਾਤਾਵਰਣ ਵਿਚ ਸਾਂਵਾਪਨ ਲਿਆਂਦਾ ਜਾ ਸਕੇ। ਉਨ•ਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਦਾਜ ਲੈਣ ਅਤੇ ਦਾਜ ਦੇਣ ਦੀ ਰਸਮ ਨੂੰ ਮੁੱਢ ਤੋਂ ਖਤਮ ਕਰਨ, ਜਿਸ ਨਾਲ ਸਾਰੀਆਂ ਸਮੱਸਿਆਵਾਂ ਆਪਣੇ-ਆਪ ਹੱਲ ਹੋ ਜਾਣਗੀਆਂ।
ਮੈਂਬਰ ਲੋਕ ਸਭਾ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਅੱਗੇ ਕਿਹਾ ਕਿ ਪੰਜਾਬ ਨੇ ਖੇਤੀਬਾੜੀ, ਬੁਨਿਆਂਦੀ ਢਾਂਚਾ ਅਤੇ ਬਿਜਲੀ ਦੀ ਸੁਰੱਖਿਆ ਲਈ ਕੌਮੀ ਪੱਧਰ ‘ਤੇ ਐਵਾਰਡ ਪ੍ਰਾਪਤ ਕੀਤੇ ਹਨ। ਉਨ•ਾਂ ਕਿਹਾ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਯੋਗ ਅਗਵਾਈ ਸਦਕਾ ਪੰਜਾਬ ਸਿੱਖਿਆ ਵਿਚ 14 ਵੇਂ ਸਥਾਨ ਤੋਂ ਤੀਜੇ ਸਥਾਨ ‘ਤੇ ਪੁੱਜ ਗਿਆ ਹੈ। ਸਰਕਾਰ ਵੱਲੋਂ ਰਾਜ ਅੰਦਰ ਸਿੱਖਿਆ ਵਿਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਲਈ ਪੰਜ ਨਵੀਂਆਂ ਯੂਨੀਵਰਸਿਟੀਆਂ ਦੀ ਸਥਾਪਨਾ ਕੀਤੀ ਅਤੇ 17 ਨਵੇਂ ਡਿਗਰੀ ਕਾਲਜ ਖੋਲ•ੇ ਗਏ। ਉਨ•ਾਂ ਕਿਹਾ ਕਿ ਰਾਜ ਅੰਦਰ 1373 ਨਵੇਂ ਸਕੂਲ ਖੋਲ•ੇ ਗਏ ਹਨ ਅਤੇ 1062 ਸਕੂਲਾਂ ਨੂੰ ਅਪਗਰੇਡ ਕੀਤਾ ਗਿਆ ਹੈ। ਸਕੂਲਾਂ ਦੇ ਬੁਨਿਆਂਦੀ ਢਾਂਚੇ ਦੇ ਸੁਧਾਰ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਗਈ। ਉਨ•ਾਂ ਕਿਹਾ ਕਿ ਸਰਕਾਰ ਨੇ ਸੂਚਨਾ ਤਕਨਾਲੋਜੀ ਦੇ ਖੇਤਰ ਵਿਚ ਵੀ ਵੱਡੀ ਤਰੱਕੀ ਕੀਤੀ ਹੈ ਅਤੇ ਰਾਜ ਅੰਦਰ 1100 ਰੁਪਏ ਦੀ ਕਰੋੜ ਦੀ ਲਾਗਤ ਨਾਲ ਰੂਪਨਗਰ ਵਿਖੇ ਆਈ.ਆਈ.ਟੀ. ਦੀ ਸਥਾਪਨਾ ਤੋਂ ਇਲਾਵਾ ਵੱਡੀ ਪੱਧਰ ‘ਤੇ ਪੋਲੀਟੈਕਨਿਕ, ਇੰਜੀਨੀਅਰਿੰਗ ਕਾਲਜ ਆਦਿ ਖੋਲ•ੇ ਹਨ। ਉਨ•ਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਦੇ ਪਿਛਲੇ ਪੰਜ ਸਾਲਾਂ ਦਾ ਕਾਰਜਕਾਲ ਵੇਖ ਕੇ ਉਸਨੂੰ ਮੁੜ ਸਤਾ ਵਿਚ ਲਿਆਉਣ ਤਾਂ ਪੰਜਾਬ ਨੂੰ ਦੇਸ਼ ਦਾ ਨੰਬਰ ਇਕ ਸੂਬਾ ਬਣਾਇਆ ਜਾ ਸਕੇ।
ਕਾਲਜ ਦੀ ਪ੍ਰਿੰਸੀਪਲ ਡਾ. ਜਗਦੀਸ਼ ਕੌਰ ਬੈਂਸ ਨੇ ਮੁੱਖ ਮਹਿਮਾਨ ਨੂੰ ਜੀ ਆਇਆ ਕਿਹਾ ਤੇ ਕਾਲਜ ਦੀਆਂ ਪ੍ਰਾਪਤੀਆਂ ਬਾਰੇ ਰੋਸ਼ਨੀ ਪਾਈ। ਸਮਾਗਮ ਨੂੰ ਮੈਂਬਰ ਲੋਕ ਸਭਾ ਸ. ਸ਼ੇਰ ਸਿੰਘ ਘੁਬਾਇਆ, ਮੁੱਖ ਸੰਸਦੀ ਸਕੱਤਰ ਸ. ਸੁਖਪਾਲ ਸਿੰਘ ਨੰਨੂ ਨੇ ਵੀ ਸੰਬੋਧਨ ਕੀਤਾ। ਸ. ਸ਼ੇਰ ਸਿੰਘ ਘੁਬਾਇਆ ਨੇ ਕਾਲਜ ਲਈ ਆਪਣੇ ਅਖਤਿਆਰੀ ਕੋਟੇ ਵਿਚੋਂ 4 ਲੱਖ ਰੁਪਏ ਦੀ ਗਰਾਂਟ ਦੇਣ ਦਾ ਵੀ ਐਲਾਨ ਕੀਤਾ। ਇਸ ਮੌਕੇ ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਡਾ. ਜਗਦੀਸ਼ ਕੌਰ ਬੈਂਸ ਦੀ ਲਿਖੀ ਕਿਤਾਬ ‘ਮੁੱਢਲੀ ਸਿੱਖਿਆ ਦਰਪੇਸ਼ ਮਸਲੇ’ ਵੀ ਰਲੀਜ਼ ਕੀਤੀ ਗਈ। ਸਮਾਗਮ ਵਿਚ ਦਸ਼ਮੇਸ਼ ਕਾਲਜ ਆਫ ਐਜੂਕੇਸ਼ਨ ਦੇ ਪ੍ਰਿੰਸੀਪਲ ਡਾ.ਐਸ.ਐਸ. ਸੰਘਾ, ਅਕਾਲੀ ਆਗੂ ਮਾਸਟਰ ਗੁਰਨਾਮ ਸਿੰਘ, ਸ. ਜੋਗਿੰਦਰ ਸਿੰਘ ਜਿੰਦੂ, ਰੋਹਿਤ (ਮੋਂਟੂ) ਵੋਹਰਾ ਸਮੇਤ ਵੱਡੀ ਗਿਣਤੀ ਵਿਚ ਅਧਿਆਪਕ, ਮੈਨੇਜਮੈਂਟ ਕਮੇਟੀ ਦੇ ਨੁਮਾਇੰਦੇ ਤੇ ਵਿਦਿਆਰਥੀ ਹਾਜ਼ਰ ਸਨ।