December 16, 2011 admin

ਖੇਤੀਬਾੜੀ ਯੂਨੀਵਰਸਿਟੀ ਵੱਲੋਂ ਛਿੜਕਾਅ ਵਿਧੀਆਂ ਦੀ ਜਾਣਕਾਰੀ ਲਈ ਕੈਂਪ ਆਯੋਜਿਤ

ਲੁਧਿਆਣਾ: 16 ਦਸੰਬਰ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਨਿਰਦੇਸ਼ਕ ਪਸਾਰ ਸਿੱਖਿਆ ਵੱਲੋਂ ਕਿਸਾਨਾਂ ਵਿੱਚ ਛਿੜਕਾਅ ਦੀਆਂ ਵਿਧੀਆਂ ਸੰਬੰਧੀ ਇਕ ਟਰੇਨਿੰਗ ਕੈਂਪ ਗੁਰਦਾਸਪੁਰ ਦੇ ਤਿੱਬੜ ਪਿੰਡ ਵਿੱਚ ਆਯੋਜਿਤ ਕੀਤਾ ਗਿਆ। ਇਸ ਕੈਂਪ ਵਿੱਚ ਨਿਰਦੇਸ਼ਕ ਪਸਾਰ ਸਿੱਖਿਆ ਡਾ: ਮੁਖਤਾਰ ਸਿੰਘ ਗਿੱਲ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਸਿੰਜੈਂਟਾ ਕੰਪਨੀ ਦੇ ਸਹਿਯੋਗ ਨਾਲ ਲਗਾਏ ਗਏ ਇਸ ਕੈਂਪ ਵਿੱਚ 300 ਤੋਂ ਵੱਧ ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਡਾ: ਗਿੱਲ ਨੇ ਕਿਹਾ ਕਿ ਕਿਸਾਨਾਂ ਨੂੰ ਪੰਜਾਬ ਦੇ ਹਰ ਜ਼ਿਲ•ੇ ਵਿੱਚ ਸਥਾਪਿਤ ਕ੍ਰਿਸ਼ੀ ਵਿਗਿਆਨ ਕੇਂਦਰਾਂ ਦੇ ਸਾਇੰਸਦਾਨਾਂ ਨਾਲ ਰਾਬਤਾ ਕਾਇਮ ਕਰਨਾ ਚਾਹੀਦਾ ਹੈ। ਉਨ•ਾਂ ਕਿਹਾ ਕਿ ਚੰਗੇਰਾ ਲਾਭ ਪ੍ਰਾਪਤ ਕਰਨ ਲਈ ਸਾਨੂੰ ਆਪ ਹੱਥੀਂ ਮਿਹਨਤ ਕਰਨੀ ਚਾਹੀਦੀ ਹੈ। ਉਨ•ਾਂ ਕਿਹਾ ਕਿ ਨਦੀਨ ਨਾਸ਼ਕਾਂ ਦੇ ਛਿੜਕਾਅ ਲਈ ਯੂਨੀਵਰਸਿਟੀ ਵੱਲੋਂ ਸਿਫਾਰਸ਼ ਛਿੜਕਾਅ ਦੀਆਂ ਕੋਨਾਂ ਦੀ ਹੀ ਵਰਤੋਂ ਕਰਨੀ ਚਾਹੀਦੀ ਹੈ। ਫ਼ਸਲ ਵਿਗਿਆਨ ਵਿਭਾਗ ਤੋਂ ਸਾਇੰਸਦਾਨ ਡਾ: ਸੁਰਜੀਤ ਸਿੰਘ ਨੇ ਨਦੀਨ ਨਾਸ਼ਕਾਂ ਦੇ ਖਾਤਮੇ ਲਈ ਇਨ•ਾਂ ਵੱਖ ਕੋਨਾਂ ਦੀ ਮਹੱਤਵਪੂਰਨ ਜਾਣਕਾਰੀ ਦਿੱਤੀ। ਯੂਨੀਵਰਸਿਟੀ ਦੇ ਵੱਖ ਵੱਖ ਸਾਇੰਸਦਾਨਾਂ ਵੱਲੋਂ ਕਣਕ ਦੀਆਂ ਵੱਖ ਵੱਖ  ਬੀਮਾਰੀਆਂ, ਕੀੜਿਆਂ, ਸਰਬਪੱਖੀ ਪ੍ਰਬੰਧ ਅਤੇ ਵਪਾਰ ਸੰਬੰਧੀ ਵੀ ਜਾਣਕਾਰੀ ਕਿਸਾਨਾਂ ਨੂੰ ਦਿੱਤੀ ਗਈ।

Translate »