December 16, 2011 admin

ਭਾਸ਼ਾ ਵਿਭਾਗ ਵਿਖੇ ਉਰਦੂ ਆਮੋਜ਼ ਦੀ ਕਲਾਸ 2 ਜਨਵਰੀ ਤੋਂ ਸ਼ੁਰੂ

ਪਟਿਆਲਾ, 16 ਦਸੰਬਰ :ਭਾਸ਼ਾ ਵਿਭਾਗ ਪੰਜਾਬ ਪਟਿਆਲਾ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਉਰਦੂ ਆਮੋਜ਼ ਦੀ ਕਲਾਸ ਭਾਸ਼ਾ ਭਵਨ ਸ਼ੇਰਾਂ ਵਾਲਾ ਗੇਟ, ਪਟਿਆਲਾ ਵਿਖੇ ਲਗਾਈ ਜਾ ਰਹੀ ਹੈ । ਜ਼ਿਲ੍ਹਾ ਭਾਸ਼ਾ ਅਫਸਰ ਪਟਿਆਲਾ ਸ਼੍ਰੀ ਬਲਬੀਰ ਸਿੰਘ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ 2 ਜਨਵਰੀ, 2012 ਤੋਂ ਸ਼ੁਰੂ ਹੋਣ ਵਾਲੀ ਇਸ ਕਲਾਸ ਵਿੱਚ ਪੜ੍ਹਾਈ ਕਰਨ ਦੇ ਚਾਹਵਾਨ ਉਮੀਦਵਾਰ 27 ਦਸੰਬਰ 2011 ਤੱਕ ਆਪਣੇ ਬਿਨੈ-ਪੱਤਰ ਦਫ਼ਤਰ ਜ਼ਿਲ੍ਹਾ ਭਾਸ਼ਾ ਅਫਸਰ, ਪਟਿਆਲਾ ਵਿਖੇ ਦੇ ਸਕਦੇ ਹਨ । ਜ਼ਿਲ੍ਹਾ ਭਾਸ਼ਾ ਅਫਸਰ ਨੇ ਦੱਸਿਆ ਕਿ ਸ਼ਾਮ 5 ਵਜੇ ਤੋਂ ਸ਼ਾਮ 6 ਵਜੇ ਤੱਕ ਲੱਗਣ ਵਾਲੀ ਇਹ ਕਲਾਸ ਬਿਲਕੁਲ ਮੁਫਤ ਹੋਵੇਗੀ ਅਤੇ ਇਸ ਦੀ ਮਿਆਦ 6 ਮਹੀਨਿਆਂ ਦੀ ਹੋਵੇਗੀ । ਉਨ੍ਹਾਂ ਦੱਸਿਆ ਕਿ ਕੋਈ ਵੀ ਨਾਗਰਿਕ ਜਾਂ ਸਰਕਾਰੀ ਅਧਿਕਾਰੀ/ਕਰਮਚਾਰੀ ਇਸ ਕਲਾਸ ਵਿੱਚ ਸ਼ਾਮਲ ਹੋ ਸਕਦਾ ਹੈ ।

Translate »