December 17, 2011 admin

ਪੁਲਿਸ ਭਰਤੀ ਲਈ ਚੁਣੇ ਗਏ ਉਮੀਦਵਾਰਾਂ ਦੀ ਸੂਚੀ ਜਾਰੀ

ਬਠਿੰਡਾ, 17 ਦਸੰਬਰ -ਸੀਨੀਅਰ ਪੁਲਿਸ ਕਪਤਾਨ, ਬਠਿੰਡਾ ਡਾ. ਸੁਖਚੈਨ ਸਿੰਘ ਗਿੱਲ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਜ਼ਿਲ੍ਹੇ ‘ਚ ਪੁਰਸ਼ ਸਿਪਾਹੀਆਂ ਦੀ ਭਰਤੀ ਲਈ ਸਿਲੈਕਟ ਹੋਏ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਜਾਰੀ ਕੀਤੇ ਗਏ ਪ੍ਰੈਸ ਨੋਟ ਵਿਚ ਉਨ੍ਹਾਂ ਦੱਸਿਆ ਕਿ ਇਹ ਸੂਚੀ ਉਨ੍ਹਾਂ ਦੇ ਦਫ਼ਤਰ ਅਤੇ ਬਠਿੰਡਾ ਜ਼ਿਲ੍ਹੇ ਦੇ ਸਾਰੇ ਥਾਣਿਆਂ ਅਤੇ ਚੌਕੀਆਂ ‘ਚ ਦੇਖੀ ਜਾ ਸਕਦੀ ਹੈ। ਇਸ ਤੋਂ ਇਲਾਵਾ ਇਹ ਸੂਚੀ ਵੈਬਸਾਈਟ ‘www.bathindapolice.com’ ਉਪਰ ਵੀ ਦੇਖੀ ਜਾ ਸਕਦੀ ਹੈ।

Translate »