ਚੰਡੀਗੜ•, 19 ਦਸੰਬਰ:
ਪੰਜਾਬ ਸਰਕਾਰ ਨੇ ਅੱਜ ਸ਼੍ਰੀ ਗੁਰਦੀਪ ਸਿੰਘ ਅਤੇ ਸ਼੍ਰੀ ਕੁਲਭੂਸ਼ਨ ਰਾਏ ਨੂੰ ਕ੍ਰਮਵਾਰ ਮਾਰਕੀਟ ਕਮੇਟੀ, ਪੱਟੀ (ਜ਼ਿਲ•ਾ ਤਰਨਤਾਰਨ) ਅਤੇ ਮਾਰਕੀਟ ਕਮੇਟੀ, ਫਰੀਦਕੋਟ ਦਾ ਚੇਅਰਮੈਨ ਨਿਯੁਕਤ ਕੀਤਾ ਹੈ।
ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਇਸ ਸਬੰਧੀ ਫਾਈਲ ‘ਤੇ ਸਹੀ ਪਾ ਦਿੱਤੀ ਹੈ ਅਤੇ ਦੋਵਾਂ ਚੇਅਰਮੈਨਾਂ ਦੀ ਨਿਯੁਕਤੀ ਬਾਰੇ ਰਸਮੀ ਹੁਕਮ ਜਲਦ ਹੀ ਜਾਰੀ ਕਰ ਦਿੱਤੇ ਜਾਣਗੇ।