ਚੰਡੀਗੜ੍ਹ, 20 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਉਪ ਪ੍ਰਧਾਨ ਅਤੇ ਪਾਰਟੀ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੇ ਮੈਂਬਰ ਸ. ਕਿਰਨਬੀਰ ਸਿੰਘ ਕੰਗ ਦੇ ਪਿਤਾ ਸ. ਧਰਮ ਸਿੰਘ ਦੇ ਦੇਹਾਂਤ ‘ਤੇ ਡੂੰਘਾ ਦੁੱਖ ਅਤੇ ਅਫ਼ਸੋਸ ਜਾਹਰ ਕੀਤਾ ਹੈ। ਸ. ਧਰਮ ਸਿੰਘ ਜੋ 90 ਵਰ੍ਹਿਆਂ ਦੇ ਸਨ, ਦਾ ਅੱਜ ਸਵੇਰੇ ਮੁਹਾਲੀ ਵਿਖੇ ਉਨ੍ਹਾਂ ਦੀ ਰਿਹਾਇਸ਼ ‘ਤੇ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਉਹ ਆਪਣੇ ਪਿੱਛੇ ਪਤਨੀ ਅਤੇ ਦੋ ਪੁੱਤਰ ਛੱਡ ਗਏ ਹਨ।
ਸ. ਬਾਦਲ ਨੇ ਦੁਖੀ ਪਰਿਵਾਰ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਕਾਲ ਪੁਰਖ ਅੱਗੇ ਅਰਦਾਸ ਕੀਤੀ।
ਇਸੇ ਦੌਰਾਨ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਵੀ ਸ. ਧਰਮ ਸਿੰਘ ਦੇ ਅਕਾਲ ਚਲਾਣੇ ‘ਤੇ ਗਹਿਰਾ ਦੁੱਖ ਜ਼ਾਹਰ ਕੀਤਾ ਹੈ।
ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਸ਼੍ਰੀ ਹਰਚਰਨ ਬੈਂਸ ਨੇ ਧਰਮ ਸਿੰਘ ਦੇ ਦੇਹਾਂਤ ‘ਤੇ ਡੂੰਘੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ।