ਅੰਮ੍ਰਿਤਸਰ, 20 ਦਸੰਬਰ, 2011 : ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੇ ਸਥਾਨਕ ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ ਵਿੱਚ ਇਕ ਵਾਰ ਫਿਰ ਆਪਣਾ ਦਬਦਬਾ ਕਾਇਮ ਰੱਖਦਿਆਂ ਐਥਲੈਕਿਟਸ ਮੁਕਾਬਲਿਆਂ ਵਿੱਚ ਅਹਿਮ ਸਥਾਨ ਹਾਸਲ ਕੀਤੇ। ਲੁਧਿਆਣਾ ਵਿਖੇ ਹੁਣੇ-ਹੁਣੇ ਸਮਾਪਤ ਹੋਈਆਂ 57ਵੀਆਂ ਪੰਜਾਬ ਸਕੂਲ ਖੇਡਾਂ ਅੰਡਰ-19 ਵਰਗ ਵਿੱਚ ਸਵਰਾਜ ਸਿੰਘ ਨੇ 5 ਕਿਲੋਮੀਟਰ ਦੌੜ ‘ਚ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਇਸੇ ਵਰਗ ਵਿੱਚ 100 ਮੀਟਰ ਦੌੜ ਵਿੱਚ ਜੋਬਨ ਸਿੰਘ ਨੂੰ ਪਹਿਲਾ ਜਦਕਿ ਅੰਡਰ-17 ਵਰਗ ਵਿੱਚ ਧਰਮਵੀਰ ਸਿੰਘ ਨੇ 400 ਮੀਟਰ ਦੌੜ ‘ਚ ਪਹਿਲਾ ਸਥਾਨ ਪ੍ਰਾਪਤ ਹੋਇਆ।
ਅੰਡਰ-19 ਵਰਗ ਵਿੱਚ ਹਰਪ੍ਰੀਤ ਸਿੰਘ ਨੇ 400 ਮੀਟਰ ਦੌੜ ‘ਚ ਤੀਸਰਾ ਸਥਾਨ ਪ੍ਰਾਪਤ ਕੀਤਾ ਜਦਕਿ ਨਵਜ਼ੋਰ ਸਿੰਘ ਨੂੰ ਜੈਵਲਿੰਨ ‘ਚ ਤੀਸਰੀ ਪੁਜ਼ੀਸ਼ਨ ਹਾਸਲ ਹੋਈ। ਮਨਮੀਤ ਸਿੰਘ ਸ਼ਾਟਪੁੱਟ ‘ਚ ਤੀਸਰੇ ਸਥਾਨ ‘ਤੇ ਰਿਹਾ। ਇਸੇ ਤਰ੍ਹਾਂ ਅੰਡਰ-14 ਵਰਗ ਵਿੱਚ ਸਕੂਲ ਦੇ ਵਿਦਿਆਰਥੀ ਗੁਰਲਾਲ ਸਿੰਘ ਨੇ 100 ਮੀਟਰ ਦੌੜ ‘ਚ ਤੀਸਰਾ ਸਥਾਨ ਪ੍ਰਾਪਤ ਕੀਤਾ। ਸਕੂਲ ਪ੍ਰਿੰਸੀਪਲ, ਸ. ਨਿਰਮਲ ਸਿੰਘ ਭੰਗੂ ਨੇ ਵਿਦਿਆਰਥੀਆਂ ਨੂੰ ਇਸ ਪ੍ਰਾਪਤੀ ‘ਤੇ ਵਧਾਈ ਦਿੱਤੀ ਅਤੇ ਹੋਰ ਮਿਹਨਤ ਕਰਨ ਲਈ ਪ੍ਰੇਰਿਆ।