December 20, 2011 admin

ਨਾਰਥ ਅਮਰੀਕਨ ਪੰਜਾਬੀ ਐਸੋਸੀਏਸ਼ਨ ਦੇ ਵਫ਼ਦ ਨੇ ਮੁੱਖ ਮੰਤਰੀ ਬਾਦਲ ਨਾਲ ਮੁਲਾਕਾਤ ਦੌਰਾਨ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਬਾਰੇ ਵਿਚਾਰਾਂ ਕੀਤੀਆਂ

ਚੰਡੀਗੜ• 20 ਦਸੰਬਰ: ਨਾਰਥ ਅਮਰੀਕਨ ਪੰਜਾਬੀ ਐਸੋਸੀਏਸ਼ਨ (ਨਾਪਾ) ਦੇ ਇਕ ਉੱਚ ਪੱਧਰੀ ਵਫ਼ਦ ਨੇ ਅੱਜ ਮੁੱਖ ਮੰਤਰੀ ਪੰਜਾਬ ਸ. ਪ੍ਰਕਾਸ਼ ਸਿੰਘ ਬਾਦਲ ਨਾਲ ਉਨ•ਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੂੰ ਪ੍ਰਵਾਸੀ ਪੰਜਾਬੀਆਂ ਨੂੰ ਦਰਪੇਸ਼ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਅਤੇ ਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਸਾਰਥਿਕ ਹੱਲ ਲਈ ਪ੍ਰਵਾਸੀ ਭਾਰਤੀ ਕਮਿਸ਼ਨ ਬਣਾਉਣ ਲਈ ਧੰਨਵਾਦ ਕੀਤਾ। ਇਸ ਵਫਦ ਵਿੱਚ ਨਾਪਾ ਦੇ ਪ੍ਰਧਾਨ ਸ. ਸਤਨਾਮ ਸਿੰਘ ਚਾਹਲ, ਮੀਤ ਪ੍ਰਧਾਨ ਸੰਤੋਖ ਸਿੰਘ ਜੱਜ ਅਤੇ ਡਾਇਰੈਕਟਰ ਸ. ਜਸਪਾਲ ਸਿੰਘ ਮਾਨ ਵੀ ਸ਼ਾਮਲ ਸਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ. ਚਾਹਲ ਨੇ ਦੱਸਿਆ ਕਿ ਵਫਦ ਨੇ ਮੁੱਖ ਮੰਤਰੀ ਨੂੰ ਕੁਝ ਦਿਨ ਪਹਿਲਾਂ ਪੰਜਾਬ ਪੁਲਿਸ ਦੇ ਇਕ ਉੱਚ ਪੱਧਰੀ ਟੀਮ ਵੱਲੋਂ ਨਾਰਥ ਅਮਰੀਕਨ ਪੰਜਾਬੀ ਐਸੋਸੀਏਸ਼ਨ ਦੇ ਸੱਦੇ ‘ਤੇ ਅਮਰੀਕਾ ਦੇ ਵੱਖ-ਵੱਖ ਸ਼ਹਿਰਾਂ ਦੇ ਦੌਰੇ ਦੀ ਸਫਲਤਾ ਤੋਂ ਜਾਣੂ ਕਰਵਾਇਆ ਗਿਆ। ਉਨਾਂ ਦੱਸਿਆ ਕਿ ਇਸ ਟੀਮ ਵਿਚ ਸ਼ਾਮਲ ਪੰਜਾਬ ਦੇ ਵਧੀਕ ਡਾਇਰੈਕਟਰ ਜਨਰਲ ਪੁਲਿਸ ਸ੍ਰੀ ਐਸ. ਕੇ. ਸ਼ਰਮਾ ਅਤੇ ਪ੍ਰਵਾਸੀ ਪੰਜਾਬੀ ਮਾਮਲਿਆਂ ਬਾਰੇ ਆਈ.ਜੀ ਪੁਲਿਸ ਸ੍ਰੀਮਤੀ ਗੁਰਪ੍ਰੀਤ ਦਿਓ ਨੇ ਨਾਪਾ ਦੇ ਸਹਿਯੋਗ ਸਦਕਾ ਅਮਰੀਕਾ ਦੇ ਵੱਖ-ਵੱਖ ਸ਼ਹਿਰਾਂ ਵਿਚ ਕੀਤੀਆਂ ਜਨਤਕ ਮੀਟਿੰਗਾਂ ਵਿਚ ਆਮ ਲੋਕਾਂ ਨੇ ਭਾਰੀ ਗਿਣਤੀ ਵਿਚ ਸ਼ਾਮਲ ਹੋ ਕੇ ਆਪੋ-ਆਪਣੀਆਂ ਸ਼ਿਕਾਇਤਾਂ ਅਤੇ ਮਸਲੇ ਇਨ•ਾਂ ਅਧਿਕਾਰੀਆਂ ਨੂੰ ਦੱਸੇ। ਅਤੇ ਉਨਾਂ ਨੇ ਪ੍ਰਾਪਤ ਸ਼ਿਕਾਇਤਾਂ ਦੇ ਹੱਲ ਲਈ ਇਕ ਸੁਚੀ ਵੀ ਬਣਾਈ ਹੈ ਜਿਸ ਉਪਰ ਜਲਦ ਕਾਰਵਾਈ ਕਰਕੇ ਪ੍ਰਭਾਵਿਤ ਲੋਕਾਂ ਨੂੰ ਇਹ ਅਧਿਕਾਰੀ ਜਾਣਕਾਰੀ ਦੇਣਗੇ। ਸ. ਚਾਹਲ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਪੰਜਾਬ ਦੇ ਇਤਿਹਾਸ ਵਿਚ ਇਹ ਪਹਿਲਾ ਮੌਕਾ ਹੈ ਜਦੋਂ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਵਿਦੇਸ਼ਾਂ ਵਿਚ ਜਾ ਕੇ ਲੋਕਾਂ ਦੀਆਂ ਸ਼ਿਕਾਇਤਾਂ ਉਨ•ਾਂ ਦੇ ਘਰਾਂ ਦੇ ਨਜ਼ਦੀਕ ਹੀ ਸੁਣੀਆਂ। ਸ. ਚਾਹਲ ਨੇ ਇਹ ਵੀ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਕੀਤਾ ਗਿਆ ਇਹ ਯਤਨ ਬਹੁਤ ਲਾਹੇਵੰਦ ਸਾਬਤ ਹੋਇਆ ਹੈ ਅਤੇ ਇਸ ਨੂੰ ਭਵਿੱਖ ਵਿਚ ਵੀ ਜਾਰੀ ਰੱਖਿਆ ਜਾਣਾ ਚਾਹੀਦਾ ਹੈ। ਨਾਪਾ ਦੇ ਵਫਦ ਨੇ ਮੁੱਖ ਮੰਤਰੀ ਨੂੰ ਐਸੋਸੀਏਸ਼ਨ ਵੱਲੋਂ ਸ਼ਿਵਾਲਕ ਹੋਟਲ ਚੰਡੀਗੜ• ਵਿਚ 24 ਦਸੰਬਰ ਨੂੰ ਸਵੇਰੇ 11.00 ਵਜੇ ਤੋਂ ਦੁਪਹਿਰ 2.00 ਵਜੇ ਤੱਕ ਕਰਵਾਏ ਜਾਣ ਵਾਲੇ ”ਪੰਜਾਬ ਵਿਜਨ-2012” ਦੇ ਪ੍ਰੋਗਰਾਮ ਬਾਰੇ ਵੀ ਜਾਣਕਾਰੀ ਦਿੱਤੀ। ਨਾਰਥ ਅਮਰੀਕਨ ਪੰਜਾਬੀ ਐਸੋਸੀਏਸ਼ਨ ਵੱਲੋਂ ਕੀਤੇ ਜਾ ਰਹੇ ਅਜਿਹੇ ਯਤਨਾਂ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਸ. ਬਾਦਲ ਨੇ ਕਿਹਾ ਕਿ ਪ੍ਰਵਾਸੀ ਪੰਜਾਬੀਆਂ ਨੂੰ ਪੰਜਾਬ ਦੀ ਰਾਜਨੀਤੀ ਵਿਚ ਸਰਗਰਮੀ ਨਾਲ ਹਿੱਸਾ ਲੈਣ ਲਈ ਅੱਗੇ ਆਉਣਾ ਚਾਹੀਦਾ ਹੈ। ਪਰਵਾਸੀਆਂ ਪੰਜਾਬੀਆਂ ਦੇ ਨਾਂ ਆਪਣੇ ਸੁਨੇਹੇ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਪ੍ਰਵਾਸੀ ਪੰਜਾਬੀਆਂ ਨੂੰ ਗੁਜਰਾਤ ਵਾਂਗ ਆਪਣੀ ਮਾਤ ਭੂਮੀ ਲਈ ਦਿਲ ਖੋਲ• ਕੇ ਪੂੰਜੀ ਨਿਵੇਸ਼ ਲਈ ਅੱਗੇ ਆਉਣਾ ਚਾਹੀਦਾ ਹੈ। ਇਸ ਮੌਕੇ ‘ਤੇ ਮੁੱਖ ਮੰਤਰੀ ਪੰਜਾਬ ਦੇ ਪ੍ਰੁਮੱਖ ਸਕੱਤਰ ਸ. ਦਰਬਾਰਾ ਸਿੰਘ ਗੁਰੂ ਵੀ ਹਾਜ਼ਰ ਸਨ।

Translate »