ਲੁਧਿਆਣਾ: 22 ਦਸੰਬਰ:ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਹਰ ਸਾਲ ਦੀ ਤਰ•ਾਂ ਹੁਣ ਵੀ ਆਉਣ ਵਾਲੇ ਨਵੇਂ ਸਾਲ ਲਈ ਵਧਾਈ ਕਾਰਡ ਤਿਆਰ ਕਰ ਲਏ ਗਏ ਹਨ। ਯੂਨੀਵਰਸਿਟੀ ਦੇ ਸੰਚਾਰ ਅਤੇ ਅੰਤਰ ਰਾਸ਼ਟਰੀ ਸੰਪਰਕ ਕੇਂਦਰ ਵੱਲੋਂ ਤਿਆਰ ਕੀਤੇ ਗਏ ਇਸ ਵਧਾਈ ਕਾਰਡ ਦੀ ਵਿਕਰੀ ਸ਼ੁਰੂ ਕਰ ਦਿੱਤੀ ਗਈ ਹੈ। ਅਪਰ ਨਿਰਦੇਸ਼ਕ ਸੰਚਾਰ ਡਾ: ਜਗਤਾਰ ਸਿੰਘ ਧੀਮਾਨ ਨੇ ਦੱਸਿਆ ਕਿ ਯੂਨੀਵਰਸਿਟੀ ਦੇ ਉਦੇਸ਼ ਅਤੇ ਖੂਬਸੂਰਤੀ ਨੂੰ ਉਜਾਗਰ ਕਰਦੇ ਚਾਰ ਤਰ•ਾਂ ਦੇ ਵਧਾਈ ਕਾਰਡ ਛਾਪੇ ਗਏ ਹਨ। ਡਾ: ਧੀਮਾਨ ਨੇ ਕਿਹਾ ਕਿ ਯੂਨੀਵਰਸਿਟੀ ਦੇ ਪਰਿਵਾਰਕ ਮੈਂਬਰਾਂ ਨੂੰ, ਇੱਕ ਦੂਜੇ ਨੂੰ ਜਾਂ ਫਿਰ ਰਿਸ਼ਤੇਦਾਰ-ਮਿੱਤਰਾਂ ਨੂੰ ਨਵੇਂ ਸਾਲ ਦੀ ਵਧਾਈ ਦੇਣ ਵਾਸਤੇ ਆਪਣੀ ਸੰਸਥਾ ਦੇ ਕਾਰਡ ਵਰਤਣੇ ਚਾਹੀਦੇ ਹਨ। ਉਨ•ਾਂ ਕਿਹਾ ਕਿ ਇਹ ਕਾਰਡ ਯੂਨੀਵਰਸਿਟੀ ਦੇ ਗੋਲਡਨ ਜੁਬਲੀ ਵਰ•ੇ ਨੂੰ ਸਮਰਪਿਤ ਹਨ।