December 22, 2011 admin

ਅਗਲੇ ਦੋ ਦਿਨਾਂ ਵਿੱਚ ਸ਼ੀਤ ਲਹਿਰ ਜਾਰੀ ਰਹੇਗੀ

ਲੁਧਿਆਣਾ :22 ਦਸੰਬਰ:ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਮੌਸਮ ਵਿਗਿਆਨੀਆਂ ਅਨੁਸਾਰ ਅਗਲੇ 2-3 ਦਿਨਾਂ ਦੌਰਾਨ ਸ਼ੀਤ ਲਹਿਰ ਜਾਰੀ ਰਹੇਗੀ । ਅੱਜ ਘੱਟੋ ਘੱਟ ਤਾਪਮਾਨ 4.8 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ ਜੋ ਕਿ ਆਮ (6 ਡਿਗਰੀ ਸੈਲਸੀਅਸ) ਨਾਲੋਂ ਘੱਟ ਸੀ।  ਅੱਜ ਦਾ ਵੱਧ ਤੋਂ ਵੱਧ ਤਾਪਮਾਨ 22 ਡਿਗਰੀ ਸੈਲਸੀਅਸ ਰਿਹਾ ਜੋ ਕਿ ਲਗਪਗ ਆਮ ਜਿੰਨਾ ਸੀ। ਮੌਸਮ ਵਿਗਿਆਨੀ ਡਾ: ਕੁਲਵਿੰਦਰ ਕੌਰ ਗਿੱਲ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਜੇਕਰ ਘੱਟੋ ਘੱਟ ਤਾਪਮਾਨ ਵਿੱਚ  ਕਮੀ ਆਉਂਦੀ ਹੈ ਤਾਂ ਕੋਰਾ ਪੈਣ ਦੀ ਸੰਭਾਵਨਾ ਹੈ ਅਤੇ ਨਹੀਂ ਤਾਂ ਧੁੰਦ ਪੈ ਸਕਦੀ ਹੈ। ਉਨ•ਾਂ ਕਿਹਾ ਸਬਜ਼ੀਆਂ ਨੂੰ ਕੋਰੇ ਤੋਂ ਬਚਾਉਣ ਲਈ ਹਲਕਾ ਪਾਣੀ ਲਾਉਣਾ ਚਾਹੀਦਾ ਹੈ। ਆਉਣ ਵਾਲੇ ਦਿਨਾਂ ਵਿੱਚ ਬਾਰਸ਼ ਦੀ ਵੀ ਕੋਈ ਸੰਭਾਵਨਾ ਨਹੀਂ ਹੈ।

Translate »