December 23, 2011 admin

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਧਾਰਾ 144 ਤਹਿਤ ਮਨਾਹੀ ਦੇ ਹੁਕਮ ਲਾਗੂ

ਪਟਿਆਲਾ, 23 ਦਸੰਬਰ :ਜ਼ਿਲ੍ਹੇ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਅਤੇ ਲੋਕ ਹਿੱਤ ਵਿੱਚ ਸ਼ਾਂਤੀ ਬਰਕਰਾਰ ਰੱਖਣ ਲਈ ਜ਼ਿਲ੍ਹਾ ਪਟਿਆਲਾ ਦੀ ਹਦੂਦ ਅੰਦਰ ਪੰਜ ਜਾਂ ਪੰਜ ਤੋਂ ਜ਼ਿਆਦਾ ਵਿਅਕਤੀਆਂ ਦੇ ਇਕੱਠੇ ਹੋਣ, ਮੀਟਿੰਗਾਂ ਕਰਨ, ਨਾਅਰੇ ਲਗਾਉਣ, ਵਿਖਾਵਾ ਕਰਨ ਆਦਿ ਨਾਲ ਜਨਤਕ ਸ਼ਾਂਤੀ ਭੰਗ ਹੋਣ ਅਤੇ ਸਰਕਾਰੀ ਤੇ ਗੈਰ-ਸਰਕਾਰੀ ਜਾਇਦਾਦਾਂ ਦੇ ਨੁਕਸਾਨ ਹੋਣ ਦਾ ਅੰਦੇਸ਼ਾ ਬਣਿਆ ਰਹਿੰਦਾ ਹੈ। ਇਸ ਲਈ ਅਮਨ ਕਾਨੂੰਨ ਬਣਾਈ ਰੱਖਣ ਅਤੇ ਲੋਕਾਂ ਦੀ ਜਾਨ-ਮਾਲ ਦੀ ਰੱਖਿਆ ਲਈ ਜ਼ਿਲ੍ਹਾ ਮੈਜਿਸਟਰੇਟ, ਪਟਿਆਲਾ ਸ਼੍ਰੀ ਵਿਕਾਸ ਗਰਗ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀਆਂ ਹੱਦਾਂ ਅੰਦਰ ਕਿਸੇ ਕਿਸਮ ਦੇ ਵਿਖਾਵੇ/ਰੋਸ ਧਰਨੇ ਅਤੇ ਰੈਲੀਆਂ ਕਰਨ, ਮੀਟਿੰਗਾਂ ਕਰਨ, ਨਾਅਰੇ ਲਗਾਉਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ‘ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।
         ਜ਼ਿਲ੍ਹਾ ਮੈਜਿਸਟਰੇਟ ਵਲੋਂ ਜਾਰੀ ਮਨਾਹੀ ਦੇ ਇਹ ਹੁਕਮ ਸੁਰੱਖਿਆ ਅਮਲੇ/ ਡਿਊਟੀ ‘ਤੇ ਤਾਇਨਾਤ ਪੁਲਿਸ ਅਮਲੇ ‘ਤੇ, ਸਰਕਾਰੀ ਸਮਾਗਮਾਂ ‘ਤੇ ਅਤੇ ਵਿਆਹ-ਸ਼ਾਦੀਆਂ/ਧਾਰਮਿਕ ਨਗਰ ਕੀਰਤਨਾਂ ਅਤੇ ਮਾਤਮੀ ਸਮਾਰੋਹਾਂ ‘ਤੇ ਲਾਗੂ ਨਹੀਂ ਹੋਣਗੇ। ਮਨਾਹੀ ਦੇ ਇਹ ਹੁਕਮ 20 ਫਰਵਰੀ 2012 ਤੱਕ ਲਾਗੂ ਰਹਿਣਗੇ।

Translate »