ਪਟਿਆਲਾ: 24 ਦਸੰਬਰ : ਪਟਿਆਲਾ ਦੀ ਕੇਂਦਰੀ ਜੇਲ੍ਹ ਦੇ ਕੈਦੀ ਬਲਜੀਤ ਕੁਮਾਰ ਜੋ ਕਿ ਲੁਧਿਆਣਾ ਵਿਖੇ ਪੇਸ਼ੀ ਭੁਗਤਣ ਜਾਂਦੇ ਸਮੇਂ ਰਸਤੇ ਵਿੱਚ ਆਪਣੇ ਸਾਥੀਆਂ ਸਮੇਤ ਪੁਲਿਸ ਮੁਲਾਜ਼ਮਾਂ ‘ਤੇ ਹਮਲਾ ਕਰਕੇ ਫਰਾਰ ਹੋ ਗਿਆ ਸੀ ਦੇ ਮਾਮਲੇ ਦੀ ਜਾਂਚ ਐਸ.ਐਸ.ਪੀ. ਪਟਿਆਲਾ ਸ੍ਰ: ਗੁਰਪ੍ਰੀਤ ਸਿੰਘ ਗਿੱਲ ਨੂੰ ਸੌਂਪ ਦਿੱਤੀ ਗਈ ਹੈ ਅਤੇ ਇਸ ਦੀ ਤੁਰੰਤ ਰਿਪੋਰਟ ਦੇਣ ਲਈ ਕਿਹਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਆਈ.ਜੀ. ਪਟਿਆਲਾ ਜ਼ੋਨ ਸ਼੍ਰੀ ਐਸ.ਐਲ. ਗੱਖੜ ਨੇ ਦੱਸਿਆ ਕਿ ਜੇਕਰ ਜਾਂਚ ਵਿੱਚ ਕਿਸੇ ਪੁਲਿਸ ਮੁਲਾਜ਼ਮ ਦੀ ਸ਼ਮੂਲੀਅਤ ਵੀ ਸਾਹਮਣੇ ਆਈ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਦੋਸ਼ੀ ਪਾਏ ਜਾਣ ਵਾਲੇ ਪੁਲਿਸ ਮੁਲਾਜ਼ਮਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ।