December 28, 2011 admin

ਆਮ ਲੋਕਾਂ ਲਈ ਹਥਿਆਰ ਨਾਲ ਲੈ ਕੇ ਚੱਲਣ ‘ਤੇ ਪਾਬੰਦੀ ਲਾਗੂ

ਬਠਿੰਡਾ, 28 ਦਸੰਬਰ-ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਕਮਲ ਕਿਸ਼ੋਰ ਯਾਦਵ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੇ ਮੌਜੂਦਾ ਹਾਲਾਤ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਬਠਿੰਡਾ ਦੀ ਹਦੂਦ ਅੰਦਰ ਮਿਤੀ 26-12-2011 ਤੋਂ ਮਿਤੀ 25-02-2012 ਤੱਕ ਆਮ ਲੋਕਾਂ ਨੂੰ ਹਥਿਆਰ ਨਾਲ ਲੈ ਕੇ ਚੱਲਣ ਅਤੇ ਉਨ੍ਹਾਂ ਦਾ ਪ੍ਰਦਰਸ਼ਨ ਕਰਨ ‘ਤੇ ਪੂਰਨ ਤੌਰ ‘ਤੇ ਰੋਕ ਲਾਉਣ ਦੇ ਹੁਕਮ ਜਾਰੀ ਕੀਤੇ ਹਨ। ਉਕਤ ਹੁਕਮ ਪੁਲਿਸ, ਹੋਮਗਾਰਡਜ਼ ਜਾਂ ਸੀ. ਆਰ. ਪੀ. ਐਫ. ਦੇ ਕਰਮਚਾਰੀਆਂ, ਜਿਨ੍ਹਾਂ ਕੋਲ ਸਰਕਾਰੀ ਹਥਿਆਰ ਹਨ, ‘ਤੇ ਲਾਗੂ ਨਹੀਂ ਹੋਵੇਗਾ। ਜਾਰੀ ਹੁਕਮਾਂ ‘ਚ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਹੈ ਕਿ 30-01-2012 ਨੂੰ ਹੋ ਰਹੀਆਂ ਵਿਧਾਨ ਸਭਾ ਚੋਣਾਂ ਦੌਰਾਨ ਜ਼ਿਲ੍ਹਾ ਬਠਿੰਡਾ ਵਿਚ ਆਮ ਜਨਤਾ ਦੇ ਆਪਣੇ ਲਾਇਸੰਸੀ ਹਥਿਆਰ ਨਾਲ ਲੈ ਕੇ ਚੱਲਣ ਕਾਰਨ ਅਮਨ-ਕਾਨੂੰਨ/ਸ਼ਾਂਤੀ ਭੰਗ ਹੋਣ ਦਾ ਅੰਦੇਸ਼ਾ ਹੈ ਅਤੇ ਨਾਲ ਹੀ ਲੋਕਾਂ ਵਿਚ ਵੀ ਖੌਫ਼ ਦਾ ਮਾਹੌਲ ਪੈਦਾ ਹੁੰਦਾ ਹੈ ਅਤੇ ਕਾਨੂੰਨ ਦੀ ਪਾਲਣਾ ਕਰਨ ਲਈ ਤਾਇਨਾਤ ਕੀਤੇ ਗਏ ਵਿਅਕਤੀਆਂ ਦੇ ਕੰਮ ਵਿਚ ਵਿਘਨ ਪੈਦਾ ਹੋ ਸਕਦਾ ਹੈ। ਇਸ ਲਈ ਜ਼ਿਲ੍ਹੇ ਵਿਚ ਆਮ ਜਨਤਾ ਲਈ ਲਾਇਸੰਸੀ ਹਥਿਆਰ ਲੈ ਕੇ ਚੱਲਣ ‘ਤੇ ਰੋਕ ਲਾਉਣੀ ਜ਼ਰੂਰੀ ਹੈ।  

Translate »