ਚੰਡੀਗੜ•, 29 ਦਸੰਬਰ:
ਪੰਜਾਬ ਸਰਕਾਰ ਨੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਸਬੰਧ ਕੱਢੇ ਜਾਣ ਵਾਲੇ ਨਗਰ ਕੀਰਤਨ ਵਿੱਚ ਸਰਕਾਰੀ ਕਰਮਚਾਰੀਆਂ ਦੇ ਸ਼ਾਮਲ ਹੋਣ ਨੂੰ ਸੰਭਵ ਬਣਾਉਣ ਲਈ ਪੰਜਾਬ ਵਿੱਚ ਸਥਿਤ ਪੰਜਾਬ ਸਰਕਾਰ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡ/ ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ ਵਿੱਚ 30 ਦਸੰਬਰ, 2011 (ਸ਼ੁਕਰਵਾਰ) ਨੂੰ ਪਿਛਲੇ ਅੱਧੇ ਦਿਨ ਲਈ ਛੁੱਟੀ ਕਰਨ ਦਾ ਫੈਸਲਾ ਕੀਤਾ ਹੈ।
ਇਸ ਸਬੰਧੀ ਸਰਕਾਰੀ ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੰਡੀਗੜ• ਅਤੇ ਮੁਹਾਲੀ ਵਿੱਚ ਸਥਿਤ ਪੰਜਾਬ ਸਰਕਾਰ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ/ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰੇ ਨਗਰ ਕੀਰਤਨ ਦੇ ਸਬੰਧ ਵਿੱਚ 29 ਦਸੰਬਰ, 2011( ਵੀਰਵਾਰ) ਨੂੰ ਪਿਛਲੇ ਅੱਧੇ ਦਿਨ ਲਈ ਬੰਦ ਰਹੇ।