ਚੰਡੀਗੜ•, 29 ਦਸੰਬਰ: ਸਿੱਖਾਂ ਦੇ ਦਸਵੇ’ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ ਮਿਤੀ 31 ਦਸੰਬਰ, 2011 ਨੂੰ ਪੰਜਾਬ ਵਿੱਚ ਛੁੱਟੀ ਹੋਵੇਗੀ।
ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ 31 ਦਸੰਬਰ, 2011 ਨੂੰ ਪੰਜਾਬ ਸਰਕਾਰ ਦੇ ਸਾਰੇ ਦਫਤਰਾਂ, ਬੋਰਡਾਂ/ਨਿਗਮਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਜਨਤਕ ਛੁੱਟੀ ਦੀ ਘੋਸ਼ਣਾ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਇਹ ਛੁੱਟੀ ਨੈਗੋਸੀਏਬਲ ਇੰਸਟਰੂਮੈ’ਟ ਐਕਟ 1ੱ881 ਦੀ ਧਾਰਾ 25 ਅਧੀਨ ਵੀ ਘੋਸ਼ਿਤ ਕੀਤੀ ਗਈ ਹੈ।