December 29, 2011 admin

ਖਾਲਸਾ ਕਾਲਜ ਨੇ ਇੰਟਰ-ਕਾਲਜ ਸਾਫਟਬਾਲ ਚੈਂਪੀਅਨਸ਼ਿਪ ਜਿੱਤੀ

ਅੰਮ੍ਰਿਤਸਰ, 29 ਦਸੰਬਰ, 2011 : ਸਥਾਨਕ ਖਾਲਸਾ ਕਾਲਜ ਦੀ ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਅੱਜ ਸਮਾਪਤ ਹੋਈ ਇੰਟਰ-ਕਾਲਜ ਸਾਫਟਬਾਲ ਚੈਂਪੀਅਨਸ਼ਿਪ ਜਿੱਤ ਲਈ। ਫਾਈਨਲ ਮੁਕਾਬਲੇ ਵਿੱਚ ਖਾਲਸਾ ਕਾਲਜ ਦੀ ਟੀਮ ਨੇ ਲਾਇਲਪੁਰ ਖਾਲਸਾ ਕਾਲਜ, ਜਲੰਧਰ ਦੀ ਟੀਮ ਨੂੰ 7-2 ਅੰਕਾਂ ਦੇ ਫਰਕ ਨਾਲ ਹਰਾਇਆ। ਇਸ ਚੈਂਪੀਅਨਸ਼ਿਪ ਵਿੱਚ ਡੀ.ਏ.ਵੀ. ਕਾਲਜ, ਅੰਮ੍ਰਿਤਸਰ ਦੀ ਟੀਮ ਤੀਸਰੇ ਸਥਾਨ ‘ਤੇ ਰਹੀ। ਖੇਡ ਵਿਭਾਗ ਦੇ ਇੰਚਾਰਜ, ਬਚਨਪਾਲ ਸਿੰਘ ਨੇ ਜੇਤੂ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਖਾਲਸਾ ਕਾਲਜ ਵਿਚ ਪਿਛਲੇ ਦਿਨਾਂ ਵਿੱਚ ਹੋਏ ਖੇਡ ਢਾਂਚੇ ਦੀ ਮਜ਼ਬੂਤੀ ਸਦਕਾ ਹੀ ਕਾਲਜ ਵਿਦਿਆਰਥੀ ਇੱਕ ਤੋਂ ਬਾਅਦ ਇੱਕ ਖੇਡ ਮੁਕਾਬਲਿਆਂ ਵਿੱਚ ਕਾਲਜ ਦਾ ਨਾਂ ਰੌਸ਼ਣ ਕਰ ਰਹੇ ਹਨ। ਉਨ•ਾਂ ਨੇ ਕਾਲਜ ਦੇ ਰਜਿਸਟਰਾਰ, ਡਾ. ਬਲਜਿੰਦਰ ਸਿੰਘ ਅਤੇ ਕਾਲਜ ਪ੍ਰਿੰਸੀਪਲ, ਡਾ. ਦਲਜੀਤ ਸਿੰਘ ਦਾ ਟੀਮ ਦੀ ਇਸ ਜਿੱਤ ‘ਤੇ ਧੰਨਵਾਦ ਕੀਤਾ।

Translate »