ਲੁਧਿਆਣਾ, 29 ਦਸੰਬਰ: ਡਿਪਟੀ ਕਮਿਸ਼ਨਰ ਪੁਲਿਸ ਸ੍ਰੀ ਆਸ਼ੀਸ਼ ਚੌਧਰੀ ਵੱਲੋ ਜਾਬਤਾ ਫੌਜਦਾਰੀ ਸੰਘਤਾ ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋ ਕਰਦੇ ਹੋਏ 31 ਦਸੰਬਰ, 2011 ਨੂੰ ਰਾਤ 10.00 ਵਜੇ ਤੋ 1 ਜਨਵਰੀ 2012 ਨੂੰ ਸਵੇਰੇ 7.00 ਵਜੇ ਤੱਕ ਪੁਲਿਸ ਕਮਿਸਨਰੇਟ ਲੁਧਿਆਣਾ ਵਿੱਚ ਸਮੂਹ ਅੰਗਰੇਜ਼ੀ ਅਤੇ ਦੇਸੀ ਸ਼ਰਾਬ ਦੇ ਠੇਕੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਡਿਪਟੀ ਕਮਿਸ਼ਨਰ ਪੁਲਿਸ ਨੇ ਦੱਸਿਆ ਕਿ ਉਹਨਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਸਾਲ 2012 ਦੀ ਆਮਦ ਤੇ ਆਮ ਲੋਕਾਂ ਵੱਲੋ ਖਾਸ ਤੌਰ ਤੇ ਨੌਜਵਾਨ ਵਰਗ ਵੱਲੋ ਰਾਤ ਸਮੇਂ ਨਵੇ ਸਾਲ ਦਾ ਜਸ਼ਨ ਮਨਾਉਣ ਲਈ ਜਨਤਕ ਥਾਵਾਂ ਤੇ ਸ਼ਰਾਬ ਪੀ ਕੇ ਹੁਲੜਬਾਜੀ ਕੀਤੀ ਜਾਂਦੀ ਹੈ ਅਤੇ ਸੜਕਾਂ ਤੇ ਵੱਡੀ ਗਿਣਤੀ ਵਿੱਚ ਗੇੜੇ ਮਾਰਦੇ ਹਨ। ਉਹਨਾਂ ਦੱਸਿਆ ਕਿ ਇਸ ਨਾਲ ਆਮ ਜਨਤਾ ਨੂੰ ਪ੍ਰੇਸ਼ਾਨੀ ਹੁੰਦੀ ਹੈ ਅਤੇ ਅਮਨ ਕਾਨੂੰਨ ਭੰਗ ਹੋਣ ਦਾ ਅੰਦੇਸ਼ਾਂ ਬਣਿਆ ਰਹਿੰਦਾ ਹੈ। ਇਸ ਲਈ ਮੌਕੇ ਤੇ ਹੁਲੜਬਾਜ਼ੀ ਨੂੰ ਰੋਕਣ ਅਤੇ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਉਪਰੋਕਤ ਹੁਕਮ ਲਾਗੂ ਕੀਤੇ ਗਏ ਹਨ।