December 30, 2011 admin

ਪੰਜਾਬ ਗੱਤਕਾ ਐਸੋਸੀਏਸ਼ਨ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਵਿਰਸਾ ਸੰਭਾਲ ਗੱਤਕਾ ਮੁਕਾਬਲੇ ਅੱਜ਼

ਸੁਲਤਾਨਪੁਰ ਲੋਧੀ, 30 ਦਸੰਬਰ-ਜ਼ਿਲ੍ਹਾ ਗੱਤਕਾ ਐਸੋਸੀਏਸ਼ਨ ਕਪੂਰਥਲਾ ਵੱਲੋਂ ਪੰਜਾਬ ਗੱਤਕਾ ਐਸੋਸੀਏਸ਼ਨ (ਰਜ਼ਿ:) ਦੀ ਅਗਵਾਈ ਹੇਠ ਦਸ਼ਮ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਪੁਰਬ ਮੌਕੇ ਨੇੜੇ ਗੁਰਦਵਾਰਾ ਬੇਰ ਸਹਿਬ ਸੁਲਤਾਨਪੁਰ ਲੋਧੀ ਵਿਖੇ ਵਿਰਸਾ ਸੰਭਾਲ ਗੱਤਕਾ ਮੁਕਾਬਲੇ 31 ਦਸੰਬਰ ਨੂੰ ਦੁਪਹਿਰ 12.00 ਵਜੇ ਤੋਂ ਬਾਅਦ ਦੁਪਹਿਰ 2.00 ਵਜੇ ਤੱਕ ਕਰਵਾਏ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਪੰਜਾਬ ਗੱਤਕਾ ਐਸੋਸੀਏਸ਼ਨ (ਰਜ਼ਿ:) ਦੇ ਜਨਰਲ ਸਕੱਤਰ ਸ੍ਰੀ ਹਰਜੀਤ ਸਿੰਘ ਗਰੇਵਾਲ ਅਤੇ ਜ਼ਿਲ੍ਹਾ ਗੱਤਕਾ ਐਸੋਸੀਏਸ਼ਨ ਕਪੂਰਥਲਾ ਦੀ ਸਕੱਤਰ ਬੀਬੀ ਗੁਰਵਿੰਦਰ ਕੌਰ ਨੇ ਦੱਸਿਆ ਕਿ ਗੱਤਕਾ ਫੈਡਰੇਸ਼ਨ ਆਫ ਇੰਡੀਆ (ਰਜ਼ਿ:) ਵੱਲੋਂ ਪ੍ਰਵਾਨਿਤ ਨਿਯਮਾਂਵਲੀ ਅਨੁਸਾਰ ਕਰਵਾਏ ਜਾ ਰਹੇ ਇੰਨ੍ਹਾਂ ਮੁਕਾਬਲਿਆਂ ਵਿੱਚ ਲੜਕੇ ਤੇ ਲੜਕੀਆਂ ਦੇ ਗੱਤਕਾ ਪ੍ਰਦਰਸ਼ਨੀ ਦੇ ਮੁਕਾਬਲੇ ਰਵਾਇਤੀ ਬਾਣੇ ਵਿੱਚ ਕਰਵਾਏ ਜਾਣਗੇ। ਸ੍ਰੀ ਗਰੇਵਾਲ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਗੱਤਕਾ ਟੀਮਾਂ ਆਪਣੇ ਰਵਾਇਤੀ ਜੰਗਜੂ ਜਾਹੋ-ਜਲਾਲ ਦਿਖਾਉਣਗੀਆਂ। ਉਨ੍ਹਾਂ ਦੱਸਿਆ ਕਿ ਬਾਅਦ ਦੁਪਹਿਰ 2.00 ਵਜੇ ਇਨਾਮ ਵੰਡ ਸਮਾਗਮ ਮੌਕੇ ਮੁੱਖ ਮਹਿਮਾਨ ਸੰਤ ਬਲਬੀਰ ਸਿੰਘ ਸੀਚੇਵਾਲ ਜੇਤੂ ਟੀਮਾਂ ਨੂੰ ਟਰਾਫੀਆਂ ਤੇ ਸਰਟੀਫਿਕੇਟ ਪ੍ਰਦਾਨ ਕਰਨਗੇ। ਸਮਾਗਮ ਦੀ ਪ੍ਰਧਾਨਗੀ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਕਰਨਗੇ ਜਦਕਿ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਇਸ ਮੌਕੇ ਵਿਸ਼ੇਸ਼ ਮਹਿਮਾਨ ਹੋਣਗੇ। ਸ੍ਰੀ ਗਰੇਵਾਲ ਨੇ ਕਿਹਾ ਕਿ ਗੱਤਕਾ ਫੈਡਰੇਸ਼ਨ ਦੀ ਇਹ ਕੋਸ਼ਿਸ਼ ਹੈ ਕਿ ਗੱਤਕੇਬਾਜ਼ੀ ਨੂੰ ਸਮੁੱਚੀ ਦੁਨੀਆਂ ਅੱਗੇ ਨਿਵੇਕਲੇ ਢੰਗ ਨਾਲ ਪ੍ਰਦਰਸ਼ਿਤ ਕਰਨ ਲਈ ਗੱਤਕਾ ਖੇਡ ਦੇ ਵੀ ਦੂਜੀਆਂ ਖੇਡਾਂ ਵਾਂਗ ਮੁਕਾਬਲੇ ਆਯੋਜਿਤ ਹੋਣ ਜਦਕਿ ਰਵਾਇਤੀ ਮਾਰਸ਼ਲ ਆਰਟ ਗੱਤਕਾ ਹਰ ਤਰਾਂ ਦੇ ਸੱਭਿਆਚਾਰਕ ਸਮਾਗਮਾਂ ਦੇ ਉਦਘਾਟਨੀ ਅਤੇ ਸਮਾਪਤੀ ਜਸ਼ਨਾਂ ਮੌਕੇ ਗਿੱਧੇ-ਭੰਗੜੇ ਦੇ ਬਰਾਬਰ ਪੇਸ਼ ਹੋਵੇ। ਉਹਨਾਂ ਦੱਸਿਆ ਕਿ ਗੱਤਕਾ ਫੈਡਰੇਸ਼ਨ ਦਾ ਮੁੱਖ ਉਦੇਸ਼ ਦੇਸ਼ ਭਰ ਵਿੱਚ ਗੱਤਕਾ ਖੇਡ ਦੀ ਮਕਬੂਲੀਅਤ ਨੂੰ ਵਧਾਉਣਾ, ਗੱਤਕਾ ਖੇਡ ਨੂੰ ਪਿੰਡ ਪੱਧਰ ਤੇ ਲੈ ਕੇ ਅੰਤਰਰਾਸ਼ਟਰੀ ਪੱਧਰ ਤੱਕ ਹੋਣ ਵਾਲੀਆਂ ਖੇਡਾਂ ਵਿੱਚ ਸ਼ਾਮਲ ਕਰਵਾਉਣਾ, ਦੇਸ਼-ਵਿਦੇਸ਼ਾਂ ਵਿੱਚ ਗੱਤਕਾ ਖੇਡ ਦੇ ਪ੍ਰਚਾਰ-ਪਸਾਰ ਲਈ ਟੀਮਾਂ ਦਾ ਅਦਾਨ-ਪ੍ਰਦਾਨ ਕਰਨਾ, ਧਾਰਮਿਕ ਅਤੇ ਪਵਿੱਤਰ ਦਿਹਾੜਿਆਂ ਦੇ ਮੌਕੇ ਗੱਤਕੇ ਦੇ ਪ੍ਰਦਰਸ਼ਨੀ ਮੈਚ ਕਰਾਵਾਉਂਦੇ ਹੋਏ ਪੰਜਾਬੀ ਵਿਰਸੇ ਅਤੇ ਸਭਿਆਚਾਰ ਦਾ ਵਿਕਾਸ ਤੇ ਪਸਾਰ ਕਰਨਾ ਹੈ।

Translate »