December 30, 2011 admin

ਨਗਦੀ, ਨਸ਼ੀਲੇ ਪਦਾਰਥਾਂ ਜਾਂ ਹੋਰ ਵਸਤੂਆਂ ਨੂੰ ਜ਼ਬਤ ਕਰਨ ਦੀ ਸਾਰੀ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕੀਤੀ ਜਾਵੇ: ਜ਼ਿਲ੍ਹਾ ਚੋਣ ਅਫਸਰ

ਇਲੈਕਟ੍ਰੋਨਿਕ ਵੋਟਿੰਗ ਮਸ਼ੀਨਾਂ ਸਬੰਧੀ ਵਿਸ਼ੇਸ਼ ਸਿਖਲਾਈ ਪ੍ਰਦਾਨ
ਫਤਹਿਗੜ੍ਹ ਸਾਹਿਬ: 30 ਦਸੰਬਰ ”ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਆਦਰਸ਼ ਚੋਣ ਜਾਬਤੇ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਗਠਿਤ ਕੀਤੀਆਂ ਗਈਆਂ ਖਰਚਾ ਨਿਗਰਾਨ ਕਮੇਟੀਆਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਲਈ ਕੀਤੇ ਜਾਂਦੇ ਖਰਚਿਆਂ ‘ਤੇ ਤਿੱਖੀ ਨਜ਼ਰ ਰੱਖਣ ਦੇ ਨਾਲ-ਨਾਲ ਉਡਣ ਦਸਤਿਆਂ ਅਤੇ ਨਾਕਾ ਟੀਮਾਂ ਵੱਲੋਂ ਨਗਦੀ, ਨਸ਼ੀਲੇ ਪਦਾਰਥਾਂ ਜਾਂ ਹੋਰ ਵਸਤੂਆਂ ਨੂੰ ਜਬਤ ਕਰਨ ਸਮੇਂ ਤਲਾਸ਼ੀ ਸਮੇਤ ਕੀਤੀ ਜਾਂਦੀ ਸਾਰੀ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕੀਤੀ ਜਾਵੇ ਅਤੇ ਸਬੰਧਤ ਲੋਕਾਂ ਦੇ ਨਾਲ ਬਹੁਤ ਹੀ ਨਰਮੀ ਵਾਲਾ ਵਤੀਰਾ ਰੱਖਿਆ ਅਪਣਾਇਆ ਜਾਵੇ।” ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਫਤਹਿਗੜ੍ਹ ਸਾਹਿਬ ਸ਼੍ਰੀ ਯਸ਼ਵੀਰ ਮਹਾਜਨ ਨੇ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਵਿਧਾਨ ਸਭਾ ਚੋਣਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਨ ਲਈ ਅੱਜ ਬੱਚਤ ਭਵਨ ਵਿਖੇ ਜ਼ਿਲ੍ਹੇ ਦੇ ਤਿੰਨੇ ਵਿਧਾਨ ਸਭਾ ਹਲਕਿਆ ਫਤਹਿਗੜ੍ਹ ਸਾਹਿਬ, ਬਸੀ ਪਠਾਣਾਂ ਅਤੇ ਅਮਲੋਹ ਦੇ ਸਾਰੇ ਰਿਟਰਨਿੰਗ ਅਫਸਰਾਂ, ਸਹਾਇਕ ਰਿਟਰਨਿੰਗ ਅਫਸਰਾਂ, ਸੈਕਟਰ ਅਫਸਰਾਂ, ਸੁਪਰਵਾਈਜ਼ਰਾਂ ਅਤੇ ਪ੍ਰਜਾਇਡਿੰਗ ਅਫਸਰਾਂ ਸਮੇਤ ਸਮੁੱਚੇ ਚੋਣ ਅਮਲੇ ਨੂੰ ਇਲੈਕਟ੍ਰੋਨਿਕ ਵੋਟਿੰਰ ਮਸ਼ੀਨਾਂ (ਈ.ਵੀ.ਐਮਜ਼) ਦੀ ਵਰਤੋਂ ਸਬੰਧੀ ਵਿਸ਼ੇਸ਼ ਸਿਖਲਾਈ ਪ੍ਰਦਾਨ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਚੋਣ ਅਮਲ ਨੂੰ ਨੇਪਰੇ ਚਾੜਨ ਲਈ ਜਿਨ੍ਹਾਂ ਵੀ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਡਿਊਟੀ ਲਗਾਈ ਗਈ ਹੈ, ਉਹ ਪੂਰੀ ਲਗਨ ਤੇ ਮਿਹਨਤ ਨਾਲ ਆਪਣੀ ਡਿਊਟੀ ਨਿਭਾਉਣ।
         ਸ਼੍ਰੀ ਮਹਾਜਨ ਨੇ ਕਿਹਾ ਕਿ ਜਦੋਂ ਵੀ ਕੋਈ ਜਾਂਚ ਟੀਮ ਕਿਸੇ ਵੀ ਸ਼ੱਕੀ ਵਿਅਕਤੀ ਦੀ ਤਲਾਸ਼ੀ ਲੈਦੀ ਹੈ ਤਾਂ ਉਸ ਪ੍ਰਕਿਰਿਆ ਦੀ ਵੀਡਿਓਗ੍ਰਾਫੀ ਕਰਵਾਉਣੀ ਲਾਜ਼ਮੀ ਹੈ ਕਿਉਕਿ ਚੋਣ ਕਮਿਸ਼ਨ ਕਿਸੇ ਵੀ ਸ਼ਿਕਾਇਤ ਦਾ ਨਿਪਟਾਰਾ ਉਸ ਵੀਡਿਓਗ੍ਰਾਫੀ ਨੂੰ ਦੇਖ ਕੇ ਹੀ ਕਰੇਗਾ। ਉਹਨਾਂ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਜੇਕਰ ਕੋਈ ਵਿਅਕਤੀ ਇੱਕ ਲੱਖ ਰੁਪਏ ਤੋਂ ਵੱਧ ਦੀ ਨਗਦੀ ਬੈਂਕ ਦੀ ਪਾਸ ਬੁੱਕ ਜਾਂ ਹੋਰ ਪੁਖਤਾ ਸਬੂਤਾਂ ਸਮੇਤ ਲੈ ਕੇ ਜਾ ਰਿਹਾ ਹੋਵੇ ਤਾਂ ਉਸ ਵਿਅਕਤੀ ਦੀ ਰਾਸ਼ੀ ਨੂੰ ਨਾ ਤਾਂ ਜਬਤ ਕੀਤਾ ਜਾਵੇ ਅਤੇ ਨਾ ਹੀ ਉਸ ਵਿਅਕਤੀ ਨੂੰ ਤੰਗ-ਪ੍ਰੇਸ਼ਾਨ ਕੀਤਾ ਜਾਵੇ। ਜ਼ਿਲ੍ਹਾ ਚੋਣ ਅਫਸਰ ਨੇ ਜਿਲੇ ਦੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਇੱਕ ਲੱਖ ਰੁਪਏ ਤੋ ਵੱਧ ਦੀ ਰਾਸ਼ੀ ਆਪਣੇ ਨਾਲ ਇੱਕ ਥਾਂ ਤੋਂ ਦੂਜੀ ਥਾਂ ਲਿਜਾਣ ਸਮੇਂ ਆਪਣੇ ਕੋਲ ਪੂਰੇ ਦਸਤਾਵੇਜੀ ਸਬੂਤ ਰੱਖਣ ਤਾਂ ਜੋ ਉਸ ਨਗਦ ਰਾਸ਼ੀ ਦੀ ਜਾਂਚ ਸਮੇਂ ਉਹਨਾਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਹਨਾਂ ਸਪੱਸ਼ਟ ਕੀਤਾ ਕਿ ਨਗਦੀ ਸਬੰਧੀ ਸਬੂਤ ਪੇਸ਼ ਨਾ ਕਰਨ ਵਾਲੇ ਵਿਅਕਤੀ ਵਿਰੁੱਧ ਕਾਨੂੰਨੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ।
         ਇਸ ਮੌਕੇ ਰਿਟਰਨਿੰਗ ਅਫਸਰ-ਕਮ-ਐਸ.ਡੀ.ਐਮ. ਅਮਲੋਹ ਸ. ਤੇਜਿੰਦਰ ਸਿੰਘ ਧਾਲੀਵਾਲ ਨੇ ਰਿਟਰਨਿੰਗ ਅਫਸਰਾਂ, ਸਹਾਇਕ ਰਿਟਰਨਿੰਗ ਅਫਸਰਾਂ, ਸੈਕਟਰ ਅਫਸਰਾਂ ਅਤੇ ਮਾਸਟਰ ਟਰੇਨਰਾਂ ਨੂੰ ਈ.ਵੀ.ਐਮ. ਮਸ਼ੀਨਾਂ ਨੂੰ ਤਿਆਰ ਕਰਨ ਅਤੇ ਉਹਨਾਂ ਦੀ ਵਰਤੋ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫਸਰ ਸ. ਜਤਿੰਦਰ ਸਿੰਘ, ਰਿਟਰਨਿੰਗ ਅਫਸਰ-ਕਮ-ਐਸ.ਡੀ.ਐਮ. ਬਸੀ ਪਠਾਣਾ ਮੈਡਮ ਨਵਜੋਤ ਕੌਰ, ਰਿਟਰਨਿੰਗ ਅਫਸਰ-ਕਮ-ਐਸ.ਡੀ.ਐਮ. ਫਤਹਿਗੜ੍ਹ ਸਾਹਿਬ ਸ. ਅਰਵਿੰਦਰਪਾਲ ਸਿੰਘ ਸੰਧੂ, ਸਕੱਤਰ ਜ਼ਿਲ੍ਹਾ ਪ੍ਰੀਸ਼ਦ ਸ. ਹਰਦਿਆਲ ਸਿੰਘ ਚੱਠਾ, ਚੋਣ ਤਹਿਸੀਲਦਾਰ ਸ. ਲਾਭ ਸਿੰਘ ਤੋਂ ਇਲਾਵਾ ਸਮੂਹ ਸਹਾਇਕ ਰਿਟਰਨਿੰਗ ਅਫਸਰ, ਸੈਕਟਰ ਅਫਸਰ ਅਤੇ ਮਾਸਟਰ ਟਰੇਨਰ ਅਤੇ ਖ਼ਰਚਾ ਮੋਨੀਟਰਿੰਗ ਟੀਮਾਂ, ਫਲਾਇੰਗ ਸੁਕਵਾਇਡ ਅਤੇ ਪੁਲਿਸ ਦੀਆਂ ਵਿਸ਼ੇਸ਼ ਟੀਮਾਂ ਵੀ ਹਾਜ਼ਰ ਸਨ।

Translate »