ਚੰਡੀਗੜ•, 30 ਦਸੰਬਰ : Îਮੁੱਖ ਚੋਣ ਅਧਿਕਾਰੀ ਪੰਜਾਬ ਦੇ ਇਕ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਚੋਣ ਵਿਭਾਗ ਪੰਜਾਬ ਨੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ ਦੋ ਸਿਵਲ ਸਰਜਨਾਂ ਦੀਆਂ ਕੀਤੀਆਂ ਬਦਲੀਆਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਉਨ•ਾਂ ਦੱਸਿਆ ਕਿ ਡਾ.ਅਵਤਾਰ ਸਿੰਘ ਨੂੰ ਸਿਵਲ ਸਰਜਨ ਜਲੰਧਰ ਤੇ ਡਾ.ਮਨਜੀਤ ਸਿੰਘ ਰੰਧਾਵਾ ਨੂੰ ਸਿਵਲ ਸਰਜਨ ਅੰਮ੍ਰਿਤਸਰ ਲਾਇਆ ਗਿਆ ਹੈ।